ਹੁਸ਼ਿਆਰਪੁਰ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਜਿਥੇ ਲਗਾਤਾਰ ਸਿਆਸਤਦਾਨਾਂ ਵੱਲੋਂ ਬਿਆਨਬਾਜ਼ੀਆਂ ਜਾਰੀ ਕੀਤੀਆਂ ਜਾ ਰਹੀਆਂ ਹਨ ਤਾਂ ਉੱਥੇ ਹੀ ਇੱਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿਸ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ ਹੈ । ਮਾਮਲਾ ਹਲਕਾ ਗੜ੍ਹਸ਼ੰਕਰ ਦੇ ਪਿੰਡ ਰਸੂਲਪੁਰ ਅਤੇ ਬਸਿਆਲਾ ਦਾ ਹੈ। ਜੀ ਹਾਂ ਇਨ੍ਹਾਂ ਦੋਵੇਂ ਪਿੰਡਾਂ ਨੇ ਵਿਧਾਨ ਸਭਾ ਚੋਣਾਂ ਦਾ ਬਾਈਕਾਟ ਕਰਨ ਦਾ ਐਲਾਨ ਕਰ ਦਿੱਤਾ ਹੈ । ਦਰਅਸਲ ਪਿੰਡ ਵਾਲਿਆਂ ਦਾ ਕਹਿਣਾ ਹੈ ਕਿ ਗੜ੍ਹਸ਼ੰਕਰ ਨੇੜਿਓਂ ਪਿੰਡਾਂ ਦੇ ਵਿਚੋਂ ਜੋ ਰੇਲਵੇ ਲਾਈਨ ਲੰਘਦੀ ਹੈ ਤਾਂ ਤਿੰਨ ਸਾਲ ਪਹਿਲਾਂ ਰੇਲਵੇ ਵੱਲੋਂ ਫਾਟਕ ਬੰਦ ਕਰ ਦਿੱਤੇ ਗਏ ਸਨ ।
ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਜਿਸ ਕਾਰਨ ਪਿੰਡ ਬਸਿਆਲਾ, ਰਸੂਲਪੁਰ, ਚੋਹੜਾ, ਬਕਾ ਪੁਰ ਗੁਰੂ, ਦੇਣੋਵਾਲ ਕਲਾਂ ਅਤੇ ਪਲੀਆਂ ਦੀ ਆਵਾਜਾਈ ਪੁਰੀ ਤਰ੍ਹਾਂ ਨਾਲ ਪ੍ਰਭਾਵਿਤ ਹੋ ਰਹੀ ਹੈ।ਲੋਕਾਂ ਦਾ ਕਹਿਣਾ ਹੈ ਕਿ ਇਸ ਕਾਰਨ ਉਨ੍ਹਾਂ ਨੂੰ ਪੰਜ ਕਿਲੋਮੀਟਰ ਦੇ ਕਰੀਬ ਜ਼ਿਆਦਾ ਫਾਸਲਾ ਤੈਅ ਕਰਨਾ ਪੈਂਦਾ ਹੈ । ਇੱਥੇ ਹੀ ਉਨ੍ਹਾਂ ਦਾਅਵਾ ਕੀਤਾ ਕਿ ਉਨ੍ਹਾਂ ਵੱਲੋਂ ਲਗਾਤਾਰ ਇਸ ਮਸਲੇ ਦੇ ਹੱਲ ਲਈ ਉੱਚ ਅਧਿਕਾਰੀਆਂ ਉੱਥੋਂ ਦੇ ਵਿਧਾਇਕਾਂ ਅਤੇ ਹੋਰ ਆਲ੍ਹਾ ਅਧਿਕਾਰੀਆਂ ਦੇ ਨਾਲ ਗੱਲਬਾਤ ਕੀਤੀ ਜਾ ਚੁੱਕੀ ਹੈ ਤੇ ਇਸ ਮਸਲੇ ਦਾ ਹੱਲ ਕੱਢਣ ਲਈ ਬੇਨਤੀਆਂ ਵੀ ਕੀਤੀਆਂ ਗਈਆਂ ਹਨ ਪਰ ਕੋਈ ਵੀ ਉਨ੍ਹਾਂ ਦੇ ਇਸ ਮਸਲੇ ਤੇ ਗੌਰ ਨਹੀਂ ਕਰ ਰਿਹਾ। ਲੋਕਾਂ ਨੇ ਕਿਹਾ ਕਿ ਇਹੀ ਕਾਰਨ ਹੈ ਕਿ ਉਨ੍ਹਾਂ ਵੱਲੋਂ ਹੁਣ ਵਿਧਾਨ ਸਭਾ ਚੋਣਾਂ ਦਾ ਪੂਰਨ ਤੌਰ ਤੇ ਬਾਈਕਾਟ ਕੀਤਾ ਜਾ ਰਿਹਾ ਹੈ ।
ਦੱਸ ਦੇਈਏ ਕਿ ਚੋਣ ਪ੍ਰਚਾਰ ਦਾ ਅੱਜ ਆਖ਼ਰੀ ਦਿਨ ਹੈ ਅਤੇ ੨੦ ਤਾਰੀਖ਼ ਨੂੰ ਪੰਜਾਬ ਅੰਦਰ ਚੋਣਾਂ ਹੋਣ ਜਾ ਰਹੀ ਹੈ। ਲੋਕਾਂ ਵੱਲੋਂ ਹੁਣ ਪੂਰਨ ਤੌਰ ਤੇ ਚੋਣਾਂ ਦਾ ਬਾਈਕਾਟ ਕੀਤਾ ਜਾ ਰਿਹਾ ਹੈ ਅਜਿਹੇ ਵਿਚ ਕੀ ਇਨ੍ਹਾਂ ਲੋਕਾਂ ਦੀਆਂ ਮੁਸ਼ਕਿਲਾਂ ਚੋਣਾਂ ਤੋਂ ਪਹਿਲਾਂ ਹੱਲ ਕੀਤੀਆਂ ਜਾਂਦੀਆਂ ਹਨ ਜਾਂ ਫਿਰ ਇਨ੍ਹਾਂ ਵੱਲੋਂ ਪੂਰਨ ਤੌਰ ਤੇ ਬਾਈਕਾਟ ਹੀ ਰਹੇਗਾ ਇਹ ਤਾਂ ਹੁਣ ਆਉਣ ਵਾਲਾ ਸਮਾਂ ਹੀ ਦੱਸੇਗਾ ।

Please follow and like us:

Similar Posts