ਨਿਊਜ਼ ਡੈਸਕ : ਇਸ ਬਿਲ ਦੀ ਵੱਡੀ ਖ਼ਬਰ ਸੰਯੁਕਤ ਸਮਾਜ ਮੋਰਚੇ ਨਾਲ ਜੁੜੀ ਹੋਈ ਆ ਰਹੀ ਹੈ। ਜੀ ਹਾਂ ਚੋਣ ਕਮਿਸ਼ਨਰ ਵੱਲੋਂ ਸੰਯੁਕਤ ਸਮਾਜ ਮੋਰਚਾ ਨੂੰ ਚੋਣ ਨਿਸ਼ਾਨ ਜਾਰੀ ਕਰ ਦਿੱਤਾ ਗਿਆ ਹੈ । ਸੰਯੁਕਤ ਸਮਾਜ ਮੋਰਚੇ ਦੇ ਹੁਣ ਸਾਰੇ ਉਮੀਦਵਾਰ ਚੋਣ ਨਿਸ਼ਾਨ ਮੰਜਾ ਦੇ ਹੇਠ ਚੋਣਾਂ ਲੜਨਗੇ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਸੰਯੁਕਤ ਸਮਾਜ ਮੋਰਚੇ ਨੂੰ ਆਪਣੀ ਪਾਰਟੀ ਚੋਣ ਕਮਿਸ਼ਨਰ ਕੋਲ ਰਜਿਸਟਰਡ ਕਰਵਾਉਣ ਦੇ ਲਈ ਬੜੀ ਲੰਬੀ ਜੱਦੋ ਜਹਿਦ ਕਰਨੀ ਪਈ। ਪਿਛਲੇ ਦਿਨੀਂ ਖਬਰਾਂ ਇਹ ਵੀ ਸਾਹਮਣੇ ਆਈਆਂ ਸਨ ਕਿ ਚੋਣ ਕਮਿਸ਼ਨਰ ਵੱਲੋਂ ਸੰਯੁਕਤ ਸਮਾਜ ਮੋਰਚੇ ਨੂੰ ਰਜਿਸਟਰਡ ਨਹੀਂ ਕੀਤਾ ਗਿਆ ਸੀ ਜਿਸ ਦੇ ਚਲਦਿਆਂ ਕਿਹਾ ਜਾ ਰਿਹਾ ਸੀ ਕਿ ਸੰਯੁਕਤ ਸਮਾਜ ਮੋਰਚੇ ਦੀ ਸਾਰੀ ਉਮੀਦਵਾਰ ਆਜ਼ਾਦ ਚੋਣ ਲੜਨਗੇ ਪਰ ਹੁਣ ਚੋਣ ਕਮਿਸ਼ਨਰ ਵੱਲੋਂ ਇਸ ਨੂੰ ਚੋਣ ਨਿਸ਼ਾਨ ਭੱਜਾ ਅਲਰਟ ਕਰ ਦਿੱਤਾ ਗਿਆ ਹੈ ਇਸ ਦੀ ਜਾਣਕਾਰੀ ਸੰਯੁਕਤ ਸਮਾਜ ਮੋਰਚੇ ਦੇ ਆਗੂ ਰਵਨੀਤ ਸਿੰਘ ਬਰਾੜ ਵੱਲੋਂ ਸਾਂਝੀ ਕੀਤੀ ਗਈ ਹੈ । ਜਾਣਕਾਰੀ ਸਾਂਝੀ ਕਰਦਿਆਂ ਬਰਾੜ ਨੇ ਲਿਖਿਆ ਕਿ ਆਖਿਰਕਾਰ ਸੰਯੁਕਤ ਸਮਾਜ ਮੋਰਚੇ ਨੂੰ ਚੋਣ ਨਿਸ਼ਾਨ ਮਿਲ ਹੀ ਗਿਆ ਹੈ ।