ਚੰਡੀਗੜ੍ਹ : ਚੋਣਾਂ ਦਾ ਮਾਹੌਲ ਹੈ ਤੇ ਚੋਣ ਪ੍ਰਚਾਰ ਵੀ ਬੜੀ ਤੇਜ਼ੀ ਨਾਲ ਕੀਤਾ ਜਾ ਰਿਹਾ ਹੈ। ਜਿਸ ਦੇ ਚਲਦਿਆਂ ਹੁਣ ਚੋਣ ਕਮਿਸ਼ਨਰ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਖਿਲਾਫ ਵੱਡੀ ਕਾਰਵਾਈ ਕੀਤੀ ਗਈ ਹੈ। ਜੀ ਹਾਂ ਸੁਖਬੀਰ ਦੇ ਖਿਲਾਫ ਚੋਣ ਜਾਬਤੇ ਦੀ ਉਲੰਘਣਾਂ ਕਰਨ ਦਾ ਮਾਮਲਾ ਦਰਜ ਕੀਤਾ ਗਿਆ ਹੈ।ਜਾਣਕਾਰੀ ਮੁਤਾਬਿਕ ਫਰੀਦਕੋਟ ਵਿਖੇ ਹੋਈ ਰੈਲੀ ਦੇ ਕਾਰਨ ਸੁਖਬੀਰ ਦੇ ਖਿਲਾਫ ਇਹ ਮਾਮਲਾ ਦਰਜ ਕੀਤਾ ਗਿਆ ਹੈ।
ਦੱਸ ਦੇਈਏ ਕਿ ਪਿਛਲੇ ਦਿਨੀਂ ਫਰੀਦਕੋਟ ਤੋਂ ਅਕਾਲੀ ਦਲ ਦੇ ਉਮੀਦਵਾਰ ਪਰਮਵੰਸ ਸਿੰਘ ਬੰਟੀ ਰੋਮਾਣਾ ਦੇ ਹੱਕ *ਚ ਚੋਣ ਪ੍ਰਚਾਰ ਕਰਨ ਲਈ ਸੁਖਬੀਰ ਬਾਦਲ ਪਹੁੰਚੇ ਸਨ।ਰਿਪੋਰਟਾਂ ਮੁਤਾਬਿਕ ਉਸ ਦਿਨ ਰੈਲੀ *ਚ ਇੱਕ ਹਜ਼ਾਰ ਤੋਂ ਵਧੇਰੇ ਅਕਾਲੀ ਸਮਰਥਕ ਮੌਜੂਦ ਸਨ। ਦਾਅਵਾ ਕੀਤ਼ਾ ਜਾ ਰਿਹਾ ਹੈ ਕਿ ਰਿਟਰਨਿੰਗ ਅਫਸਰ ਵੱਲੋਂ ਜ਼ੋ ਰਿਪੋਰਟ ਪੇਸ਼ ਕੀਤੀ ਗਈ ਹੈ ਉਸ ਮੁਤਾਬਿਕ ਰੈਲੀ *ਚ ਛੇ ਹਜ਼ਾਰ ਸਮਰਥਕ ਮੌਜੂਦ ਸਨ। ਜਿਸ ਤੋਂ ਬਾਅਦ ਸੁਖਬੀਰ ਸਿੰਘ ਬਾਦਲ, ਪਰਮਬੰਸ ਸਿੰਘ ਬੰਟੀ ਰੋਮਾਣਾ ਅਤੇ ਕੁਝ ਹੋਰਨਾਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ।
ਜ਼ਿਕਰ ਏ ਖਾਸ ਹੈ ਕਿ ਕਾਂਗਰਸ ਪਾਰਟੀ ਵੱਲੋਂ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਐਲਾਨਿਆ ਗਿਆ ਹੈ। ਜਿਸ ਨੂੰ ਲੈ ਕੇ ਸੁਖਬੀਰ ਬਾਦਲ ਨੇ ਤੰਜ ਕਸਿਆ ਹੈ। ਸੁਖਬੀਰ ਬਾਦਲ ਦਾ ਕਹਿਣਾ ਹੈ ਕਿ ਕਾਂਗਰਸ ਬੇਸ਼ੱਕ ਕਿਸੇ ਨੂੰ ਵੀ ਮੁੱਖ ਮੰਤਰੀ ਐਲਾਨ ਦੇਵੇ ਪਰ ਜਿੱਤੇਗੀ ਨਹੀਂ।ਇਸ ਮੌਕੇ ਸੁਖਬੀਰ ਨੇ ਕਿਹਾ ਕਿ ਸੂਬੇ ਅੰਦਰ ਰੇਤ ਮਾਫੀਆ ਭਾਰੂ ਹੁੰਦਾ ਜਾ ਰਿਹਾ ਹੈ ਤੇ ਹਾਲਾਤ ਇਹ ਹਨ ਕਿ ਇਸ ਨੇ ਕਾਂਗਰਸ ਹਾਈ ਕਮਾਂਡ *ਤੇ ਵੀ ਜਿੱਤ ਹਾਸਲ ਕਰ ਲਈ ਹੈ ਅਤੇ ਆਪਣੇ ਉਮੀਦਵਾਰ ਨੂੰ ਮੁੱਖ ਮੰਤਰੀ ਚਿਹਰਾ ਥੋਪ ਦਿੱਤਾ ਹੈ।

Please follow and like us:

Similar Posts