ਨਵੀਂ ਦਿੱਲੀ : ਸੂਬੇ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਘਰ ਈ.ਡੀ. ਦੀ ਹੋਈ ਰੇਡ ਦੇ ਨਾਲ ਮਿਜਾਜ਼ ਲਗਾਤਾਰ ਬਦਲਦੇ ਜਾ ਰਹੇ ਹਨ। ਵਿਰੋਧੀ ਪਾਰਟੀਆਂ ਵੱਲੋਂ ਇਸ ਮਸਲੇ ‘ਤੇ ਕਾਂਗਰਸੀ ਆਗੂਆਂ ਨੂੰ ਆੜੇ ਹੱਥੀਂ ਲਿਆ ਜਾ ਰਿਹਾ ਹੈ। ਬਿਆਨਬਾਜੀਆਂ ਦੀ ਇਸ ਸਿਆਸਤ ‘ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਪਿੱਛੇ ਨਹੀਂ ਰਹੇ। ਜ਼ੀ ਹਾਂ ਅਰਵਿੰਦ ਕੇਜਰੀਵਾਲ ਵੱਲੋਂ ਚਰਨਜੀਤ ਸਿੰਘ ਚੰਨੀ ‘ਤੇ ਗੰਭੀਰ ਦੋਸ਼ ਲਾਏ ਗਏ ਹਨ। ਕੇਜਰੀਵਾਲ ਦਾ ਕਹਿਣਾ ਹੈ ਕਿ ਚਰਨਜੀਤ ਸਿੰਘ ਚੰਨੀ ਕੋਈ ਆਮ ਆਦਮੀ ਨਹੀਂ ਬਲਕਿ ਬੇਈਮਾਨ ਆਦਮੀ ਹੈ।
ਤੁਹਾਨੂੰ ਦੱਸ ਦੇਈਏ ਕਿ ਪਿਛਲੇ ਦਿਨੀਂ ਚਰਨਜੀਤ ਸਿੰਘ ਚੰਨੀ ਦੇ ਭਤੀਜੇ ਭੁਪਿੰਦਰ ਸਿੰਘ ਦੇ ਘਰ ਈ.ਡੀ. ਵੱਲੋਂ ਛਾਪੇਮਾਰੀ ਕੀਤੀ ਗਈ। ਜਿਸ ਦੌਰਾਨ 6 ਕਰੋੜ ਦੇ ਕਰੀਬ ਨਕਦੀ ਬਰਾਮਦ ਕੀਤੀ ਗਈ ਸੀ। ਇਸ ਨੂੰ ਲੈ ਕੇ ਵਿਰੋਧੀ ਪਾਰਟੀਆਂ ਚਰਨਜੀਤ ਸਿੰਘ ਚੰਨੀ ਨੂੰ ਘੇਰ ਰਹੀਆਂ ਹਨ। ਅਰਵਿੰਦ ਕੇਜਰੀਵਾਲ ਵੱਲੋਂ ਵੀ ਟਵੀਟਰ ਰਾਹੀਂ ਦੋਸ਼ ਲਾਏ ਗਏ ਹਨ। ਉਨ੍ਹਾਂ ਟਵੀਟ ਕਰਦਿਆਂ ਲਿਿਖਆ ਕਿ ਚੰਨੀ ਆਮ ਆਦਮੀ ਨਹੀਂ ਬੇਈਮਾਨ ਆਦਮੀ ਹੈ।
ਇਸੇ ਤਰ੍ਹਾਂ ਇੱਕ ਹੋਰ ਟਵੀਟ ਕਰਦਿਆਂ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਮੋਦੀ ਜੀ ਨੇ ਛਾਪੇ ਮੇਰੇ ਰਿਸ਼ਤੇਦਾਰਾਂ ‘ਤੇ ਨਹੀਂ ਬਲਕਿ ਮੇਰੇ ਖੁਦ ‘ਤੇ ਮਾਰੇ ਸੀ ਮੌਜੂਦਾ ਮੁੱਖ ਮੰਤਰੀ ‘ਤੇ।ਉਨ੍ਹਾਂ ਨੂੰ ਮੇਰੇ ਘਰ ਤੋਂ ਸਿਰਫ 10 ਮਫਲਰ ਮਿਲੇ ਸੀ।ਤੁਹਾਡੇ ਵਾਂਗ ਇੰਨੀ ਨਕਦੀ ਜਾਂ ਇੰਨੀਆਂ ਗੱਡੀਆਂ ਨਹੀਂ ਮਿਲੀਆਂ ਸਨ।ਤੁਸੀਂ ਤਾਂ 111 ਦਿਨਾਂ ਵਿੱਚ ਹੀ ਕਮਾਲ ਕਰ ਦਿੱਤੀ।
ਦਰਅਸਲ ਇਹ ਟਵੀਟ ਅਰਵਿੰਦ ਕੇਜਰੀਵਾਲ ਵੱਲੋਂ ਚਰਨਜੀਤ ਸਿੰਘ ਚੰਨੀ ਦੇ ਟਵੀਟ ਦੇ ਜਵਾਬ ਵਜੋਂ ਕੀਤਾ ਗਿਆ ਹੈ। ਚਰਨਜੀਤ ਸਿੰਘ ਚੰਨੀ ਨੇ ਟਵੀਟ ਕਰਦਿਆਂ ਲਿਿਖਆ ਸੀ ਕਿ ਜਦੋਂ ਤੁਹਾਡੇ ਰਿਸ਼ਤੇਦਾਰਾਂ ‘ਤੇ ਛਾਪੇਮਾਰੀ ਹੋਈ ਸੀ ਤਾਂ ਉਸ ਸਮੇਂ ਤੁਸੀਂ ਚੀਖ ਕਿਉਂ ਪਏ ਸੀ?
ਇੱਥੇ ਦੱਸਣਾ ਇਹ ਵੀ ਲਾਜ਼ਮੀ ਹੋ ਜਾਂਦਾ ਹੈ ਕਿ ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਸਹਿ ਇੰਚਾਰਜ ਰਾਘਵ ਚੱਢਾ ਵੱਲੋਂ ਵੀ ਚਰਨਜੀਤ ਸਿੰਘ ਚੰਨੀ ‘ਤੇ ਸ਼ਬਦੀ ਹਮਲੇ ਕੀਤੇ ਗਏ ਸਨ। ਉਨ੍ਹਾਂ ਕਿਹਾ ਸੀ ਕਿ ਚੰਨੀ ਦੇ ਘਰ ਤੋਂ ਮਿਲੀ ਕਰੋੜਾਂ ਰੁਪਏ ਉਨ੍ਹਾਂ ਦੇ 111 ਦਿਨਾਂ ਦੇ ਕਾਰਜਕਾਲ ਦੌਰਾਨ ਲੁੱਟ ਅਤੇ ਮਾਫੀਏ ਦੇ ਹਨ। ਉਨ੍ਹਾਂ ਕਿਹਾ ਸੀ ਕਿ ਜੇਕਰ 111 ਦਿਨਾਂ ‘ਚ ਇੰਨੀ ਕਮਾਈ ਕੀਤੀ ਹੈ ਤਾਂ ਜੇਕਰ ਪੰਜ ਸਾਲ ਲਈ ਮੁੱਖ ਮੰਤਰੀ ਹੁੰਦੇ ਤਾਂ ਕਿੰਨੇ ਰੁਪਏ ਦੀ ਕਮਾਈ ਕਰਦੇ।