ਮੋਰਿੰਡਾ (ਰੋਪੜ)/ ਚੰਡੀਗੜ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਵਿਧਾਨ ਸਭਾ ਹਲਕਾ ਸ੍ਰੀ ਚਮਕੌਰ ਸਾਹਿਬ ਤੋਂ ‘ਆਪ’ ਦੇ ਉਮੀਦਵਾਰ ਡਾ. ਚਰਨਜੀਤ ਸਿੰਘ ਦੇ ਹੱਕ ਵਿੱਚ ਮੋਰਿੰਡਾ ਵਿਖੇ ਚੋਣ ਮਾਰਚ ਕੀਤਾ। ਮਾਨ ਨੇ ਡਾ. ਚਰਨਜੀਤ ਸਿੰਘ ਲਈ ਪ੍ਰਚਾਰ ਕਰਦਿਆਂ ਕਿਹਾ ਕਿ 20 ਤਰੀਕ ਨੂੰ ਗੁੱਲੀ ਡੰਡਾ ਖੇਡਣ ਵਾਲੇ ਚੰਨੀ ਨੂੰ ਮੋਰਿੰਡਾ ਦੇ ਲੋਕਾਂ ਨੇ ਹਰਾਉਣਾ ਹੈ ਅਤੇ ‘ਆਪ’ ਦੇ ਡਾ. ਚਰਨਜੀਤ ਸਿੰਘ ਨੂੰ ਜਿਤਾਉਣਾ ਹੈ।
ਬੁੱਧਵਾਰ ਨੂੰ ਮੋਰਿੰਡਾ ਵਿਖੇ ਭਗਵੰਤ ਮਾਨ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕਾਂ ਕੋਲ ਇੱਕ ਮੌਕਾ ਹੈ ਆਪਣੇ ਬੱਚਿਆਂ ਅਤੇ ਪੰਜਾਬ ਦੀ ਕਿਸਮਤ ਬਦਲਣ ਦਾ। ਸਿੱਖਿਆ ਅਤੇ ਇਲਾਜ ਵਿਵਸਥਾ ਠੀਕ ਕਰਨ ਦਾ। ਮਾਫੀਆ ਅਤੇ ਭ੍ਰਿਸ਼ਟਾਚਾਰ ਖਤਮ ਕਰਨ ਦਾ। ਬਿਜਲੀ ਪਾਣੀ ਦੀ ਸਮੱਸਿਆ ਦਾ ਹੱਲ ਕਰਨ ਦਾ। ਨੌਜਵਾਨਾਂ ਨੂੰ ਰੋਜ਼ਗਾਰ ਦੇਣ ਅਤੇ ਕਿਸਾਨਾਂ ਨੂੰ ਕਰਜ਼ੇ ਤੋਂ ਮੁੱਕਤੀ ਦਿਵਾਉਣ ਦਾ । ਇਸ ਲਈ 20 ਫਰਵਰੀ ਨੂੰ ਸਭ ਲੋਕ ਆਮ ਆਦਮੀ ਪਾਰਟੀ ਦਾ ਸਾਥ ਦੇਣ ਅਤੇ ‘ਆਪ’ ਦੀ ਸਰਕਾਰ ਲੋਕਾਂ ਦੇ ਦੁੱਖ ਸੁੱਖ ਵਿੱਚ ਸ਼ਾਮਲ ਹੋਵੇਗੀ।
ਮਾਨ ਨੇ ਕਿਹਾ ਕਿ ਪੰਜਾਬ ਵਿੱਚ ਸੱਤਾ ਪਰਿਵਰਤਨ ਦੀ ਲਹਿਰ ਚੱਲ ਰਹੀ ਹੈ ਅਤੇ ਇਹ ਲਹਿਰ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਦਾ ਸੁਨੇਹਾ ਦੇ ਰਹੀ ਹੈ। ਇਸ ਲਈ ਇੱਥੋਂ ਦੇ ਵੋਟਰਾਂ ਨੇ ਵੀ ਆਪਣਾ ਆਗੂ ਅਤੇ ਸਰਕਾਰ ਬਦਲਣ ਦਾ ਫ਼ੈਸਲਾ ਕਰ ਲਿਆ ਹੈ ਅਤੇ ਚੰਨੀ ਭਦੌੜ ਅਤੇ ਸ੍ਰੀ ਚਮਕੌਰ ਸਾਹਿਬ ਤੋਂ ਚੋਣ ਹਾਰੇਗਾ।

Please follow and like us:

Similar Posts