ਸੁਜਾਨਪੁਰ : ਵਿਧਾਨ ਸਭਾ ਚੋਣਾਂ ਨੂੰ ਲੈ ਕੇ ਚੋਣ ਅਖਾੜਾ ਪੂਰੀ ਤਰ੍ਹਾਂ ਭਖਿਆ ਹੋਇਆ ਹੈ।ਇਕ ਦੂਜੀ ਪਾਰਟੀ ‘ਤੇ ਨਿਸ਼ਾਨਾ ਸਾਧਦਿਆਂ ਵੱਡੇਖ਼ਵੱਡੇ ਐਲਾਨ ਕੀਤੇ ਜਾ ਰਹੇ ਹਨ। ਜਿਸਦੇ ਚਲਦਿਆਂ ਹਲਕਾ ਸੁਜਾਨਪੁਰ ਪਹੁੰਚੇ ਕਾਂਗਰਸ ਪਾਰਟੀ ਦੇ ਮੁੱਖ ਮੰਤਰੀ ਦਾ ਚਿਹਰਾ ਚਰਨਜੀਤ ਸਿੰਘ ਚੰਨੀ ਨੇ ਵੀ ਵਿਰੋਧੀਆਂ ਨੂੰ ਆੜੇ ਹੱਥੀਂ ਲਿਆ ਹੈ।ਉਨ੍ਹਾਂ ਕਿਹਾ ਕਿ ਪਿਛਲੇ ਰਾਜ ਦੌਰਾਨ ਜਦੋਂ ਉਹ 111 ਦਿਨਾਂ ਲਈ ਮੁੱਖ ਮੰਤਰੀ ਸਨ ਤਾਂ ਇਨ੍ਹਾਂ ਤਿੰਨ ਮਹੀਨਿਆਂ ਵਿਚ ਉਨ੍ਹਾਂ ਨੇ ਲੋਕਾਂ ਨੂੰ ਰਾਹਤ ਦਿੱਤੀ ਹੈ।
ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਉਨ੍ਹਾਂ ਵੱਲੋਂ ਬਿਜਲੀ ਬਿਲਾਂ ਦੇ ਨਾਲ ਨਾਲ ਪੈਟਰੋਲ ਡੀਜ਼ਲ ਸਸਤਾ ਕੀਤਾ ਹੈ। ਚੰਨੀ ਨੇ ਇਸ ਮੌਕੇ ਵਿਰੋਧੀ ਪਾਰਟੀਆਂ ‘ਤੇ ਤਿੱਖੇ ਸ਼ਬਦੀ ਵਾਰ ਕੀਤੇ।ਉਨ੍ਹਾਂ ਕਿਹਾ ਕਿ ਕੇਜਰੀਵਾਲ ਉਨ੍ਹਾਂ ਨੂੰ ਨਕਲੀ ਆਦਮੀ ਦੱਸਦੇ ਹਨ ਪਰ ਕੇਜਰੀਵਾਲ ਨੂੰ ਲੋਕ ਖੇਡਾਂ ਬਾਰੇ ਵੀ ਨਹੀਂ ਪਤਾ ਤੇ ਹਰ ਰੋਜ਼ ਝੂਠੇ ਇਲਜ਼ਾਮ ਉਨ੍ਹਾਂ ‘ਤੇ ਲਗਾਉਣ ਵਿਚ ਬੁਖਲਾਏ ਹੋਏ ਹਨ।ਇਸ ਮੌਕੇ ਉਨ੍ਹਾਂ ਪੰਜਾਬ ਦੀਆਂ ਲੋਕ ਖੇਡਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਕਦੀ ਵੀ ਕੇਜਰੀਵਾਲ ਨੇ ਲੋਕ ਖੇਡ ਨਹੀਂ ਖੇਡੀ ਹੋਵੇਗੀ।ਉਨ੍ਹਾਂ ਕਿਹਾ ਕਿ ਹਰ ਦਿਨ ਨਵਾਂ ਇਲਜ਼ਾਮ ਉਨ੍ਹਾਂ ‘ਤੇ ਲਗਾਉਂਦਾ ਹੈ।ਵਿਰੋਧੀਆਂ ‘ਤੇ ਭੜਕਦਿਆਂ ਚੰਨੀ ਨੇ ਕਿਹਾ ਕਿ ਇੰਝ ਕਰਨ ਜਿਹੜੇ ਵਿਰੋਧੀ ਉਨ੍ਹਾਂ ਦੀ ਜਾਇਦਾਦ ਬਾਰੇ ਕਹਿ ਰਹੇ ਹਨ ਉਹ ਆਪਣੀ ਜਾਇਦਾਦ ਉਨ੍ਹਾਂ ਨੂੰ ਦੇ ਦੇਣ ਅਤੇ ਉਨ੍ਹਾਂ ਦੀ ਜਾਇਦਾਦ ਖੁਦ ਲੈ ਲੈਣ।ਚੰਨੀ ਨੇ ਕਿਹਾ ਕਿ ਜੇਕਰ ਦੁਆਰਾ ਉਨ੍ਹਾਂ ਦੀ ਸਰਕਾਰ ਆਉਂਦੀ ਹੈ ਤਾਂ ਉਨ੍ਹਾਂ ਨੇ ਸਾਰੇ ਮਸਲੇ ਹੱਲ ਕਰ ਦੇਣੇ ਹਨ।

Please follow and like us:

Similar Posts