ਮਾਨਸਾ : ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵਾਰ ਪਲਟਵਾਰ ਦੀ ਰਾਜਨੀਤੀ ਲਗਾਤਾਰ ਤੇਜ਼ ਹੁੰਦੀ ਜਾ ਰਹੀ ਹੈ। ਇਸ ਦੇ ਚਲਦਿਆਂ ਹੁਣ ਅਕਾਲੀ ਦਲ ਵੱਲੋਂ ਆਮ ਆਦਮੀ ਪਾਰਟੀ ਨੂੰ ਘੇਰਿਆ ਹੈ। ਜੀ ਹਾਂ ਸਾਬਕਾ ਕੇਂਦਰੀ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਹਰਸਿਮਰਤ ਕੌਰ ਬਾਦਲ ਨੇ ਆਪ *ਤੇ ਗੰਭੀਰ ਦੋਸ਼ ਲਾਏ ਹਨ।ਬੀਬਾ ਬਾਦਲ ਨੇ ਇੱਥੋਂ ਤੱਕ ਦੋਸ਼ ਲਗਾ ਦਿੱਤਾ ਹੈ ਕਿ ਆਮ ਆਦਮੀ ਪਾਰਟੀ ਪੰਜਾਬ ਨੂੰ ਲੁੱਟਣ ਲਈ ਸੂਬੇ ਵਿੱਚ ਆਈ ਹੈ।
ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਇਸ ਬਾਰੇ ਸੂਬੇ ਦੇ ਲੋਕ ਜਾਣਦੇ ਹਨ ਅਤੇ ਆਮ ਆਦਮੀ ਪਾਰਟੀ ਦੀਆਂ ਸਾਰੀਆਂ ਹੀ ਚਾਲਾਂ ਨੂੰ ਲੋਕ ਸਮਝਦੇ ਹਨ। ਇਸ ਮੌਕੇ ਜਿੱਥੇ ਹਰਸਿਮਰਤ ਕੌਰ ਬਾਦਲ ਨੇ ਆਮ ਆਦਮੀ ਪਾਰਟੀ *ਤੇ ਗੰਭੀਰ ਦੋਸ਼ ਲਾਏ ਤਾਂ ਉੱਥੇ ਹੀ ਕਾਂਗਰਸ ਪਾਰਟੀ ਨੂੰ ਵੀ ਆੜੇ ਹੱਥੀਂ ਲਿਆ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਚੋਣਾਂ *ਚ ਬੁਰੀ ਤਰ੍ਹਾਂ ਹਾਰੇਗੀ।ਇਸ ਮੌਕੇ ਉਨ੍ਹਾਂ ਚਰਨਜੀਤ ਸਿੰਘ ਚੰਨੀ ਨੂੰ 111 ਦਿਨ ਲਈ ਮੁੱਖ ਮੰਤਰੀ ਬਣਾਏ ਜਾਣ *ਤੇ ਵੀ ਤੰਜ ਕਸਿਆ। ਉਨ੍ਹਾਂ ਕਿਹਾ ਕਿ ਵੱਡੀ ਗਿਣਤੀ *ਚ ਕਾਂਗਰਸੀ ਆਗੂ ਮੁੱਖ ਮੰਤਰੀ ਬਣਨ ਦੀ ਦੌੜ *ਚ ਹਨ ਜਿਹੜਾ ਕੁਝ ਸਮੇਂ ਲਈ ਮੁੱਖ ਮੰਤਰੀ ਬਣਾਇਆ ਉਸ ਨੇ ਵੀ ਆਪਣੇ ਹੀ ਖਜ਼ਾਨੇ ਭਰੇ ਹਨ।
ਉਨ੍ਹਾਂ ਤੰਜ ਕਸਦਿਆਂ ਕਿਹਾ ਕਿ ਕਾਂਗਰਸ ਪਾਰਟੀ ਮੋਬਾਇਲ ਤੋਂ ਆਪਣਾ ਸੀ.ਐੱਮ ਲੱਭ ਰਹੀ ਹੈ ਅਤੇ ਆਪ ਨੇ ਲੋਕਾਂ ਦੀ ਰਾਏ ਜਾਣਨ ਦਾ ਡਰਾਮਾ ਕੀਤਾ ਹੈ।ਉਨ੍ਹਾਂ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ਜੋ ਕਹਿ ਰਹੀ ਹੈ ਇੰਨੀ ਵੱਡੀ ਗਿਣਤੀ *ਚ ਇੱਕ ਦਿਨ *ਚ ਕਿਸੇ ਨੰਬਰ *ਤੇ ਕਾਲਾਂ ਅਤੇ ਸੰਦੇਸ਼ ਨਹੀਂ ਆ ਸਕਦੇ,।