ਚੰਡੀਗੜ : ਪੰਜਾਬ ਦੀ ਰਾਜਨੀਤੀ ਵਿੱਚ ਵੱਡਾ ਧਮਾਕਾ ਕਰਦਿਆਂ ਸਾਬਕਾ ਕੈਬਨਿਟ ਮੰਤਰੀ ਤੇ ਕਾਂਗਰਸ ਦੇ ਸੀਨੀਅਰ ਆਗੂ ਜਗਮੋਹਨ ਸਿੰਘ ਕੰਗ, ਸਾਬਕਾ ਸੂਬਾ ਕਾਂਗਰਸ ਪ੍ਰਧਾਨ ਹਰਵਿੰਦਰ ਸਿੰਘ ਹੰਸਪਾਲ (ਐਚ.ਐਸ. ਹੰਸਪਾਲ), ਅਕਾਲੀ ਦਲ ਸੰਯੁਕਤ (ਢੀਡਸਾ) ਦੇ ਆਗੂ ਹਰਸੁਖਇੰਦਰ ਸਿੰਘ ਬੱਬੀ ਬਾਦਲ ਆਪਣੇ ਸਾਥੀਆਂ ਸਮੇਤ ਅਤੇ ਬੈਂਕ ਮੁਲਾਜ਼ਮ ਯੂਨੀਅਨ ਦੇ ਕੌਮੀ ਆਗੂ ਕੇ.ਕੇ. ਸਹਿਗਲ ਅੱਜ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋ ਗਏ। ‘ਆਪ’ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਅਤੇ ਸੰਸਦ ਮੈਂਬਰ ਭਗਵੰਤ ਮਾਨ ਅਤੇ ਪੰਜਾਬ ਮਾਮਲਿਆਂ ਦੇ ਸਹਿ ਇੰਚਾਰਜ ਰਾਘਵ ਚੱਢਾ ਨੇ ਇਨਾਂ ਆਗੂਆਂ ਦਾ ਰਸਮੀ ਤੌਰ ‘ਤੇ ਪਾਰਟੀ ਵਿੱਚ ਸਵਾਗਤ ਕੀਤਾ।

ਵੀਰਵਾਰ ਨੂੰ ਪਾਰਟੀ ਮੁੱਖ ਦਫ਼ਤਰ ਵਿੱਚ ਕਾਂਗਰਸ ਅਤੇ ਅਕਾਲੀ ਦਲ ਸੰਯੁਕਤ ਦੇ ਆਗੂਆਂ ਨੂੰ ਸ਼ਾਮਲ ਕਰਨ ਲਈ ਕਰਵਾਏ ਸਮਾਗਮ ਦੌਰਾਨ ਭਗਵੰਤ ਮਾਨ ਨੇ ਕਿਹਾ, ”ਆਮ ਆਦਮੀ ਪਾਰਟੀ ਵਿੱਚ ਪੰਜਾਬ ਦੇ ਹਿਤੈਸ਼ੀ ਅਤੇ ਰਾਜਨੀਤਿਕ ਦਿੱਗਜਾਂ ਸਾਬਕਾ ਕੈਬਨਿਟ ਮੰਤਰੀ ਜਗਮੋਹਨ ਸਿੰਘ ਕੰਗ, ਐਚ.ਐਸ. ਹੰਸਪਾਲ (ਸਾਬਕਾ ਰਾਜ ਸਭਾ ਮੈਂਬਰ ਅਤੇ ਨਾਮਧਾਰੀ ਸੰਪਰਦਾ ਦੇ ਆਗੂ), ਅਕਾਲੀ ਆਗੂ ਹਰਸੁਖਇੰਦਰ ਸਿੰਘ ਬੱਬੀ ਬਾਦਲ ਅਤੇ ਮੁਲਾਜ਼ਮ ਆਗੂ ਕੇ. ਕੇ. ਸਹਿਗਲ ਆਦਿ ਦਾ ‘ਆਪ’ ਵਿੱਚ ਸ਼ਾਮਲ ਹੋਣਾ ਸਿੱਧ ਕਰਦਾ ਹੈ ਕਿ ਪੰਜਾਬ ਵਿੱਚ ਰਾਜਨੀਤਿਕ ਤਬਦੀਲੀ ਦੀ ਹਵਾ ਨਹੀਂ, ਸਗੋਂ ਹਨੇਰੀ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਚੱਲ ਰਹੀ ਹੈ। ਪੰਜਾਬ ਨੂੰ ਬਚਾਉਣ ਦੀ ਚੱਲੀ ਲਾਮਬੰਦੀ ਵਿੱਚ ਹਰ ਇਮਾਨਦਾਰ ਆਗੂ ਆਪਣਾ ਯੋਗਦਾਨ ਪਾ ਰਿਹਾ ਹੈ ਅਤੇ ਮਾਰਚ 2022 ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਪਰਚੰਮ ਲਹਿਰਾਏਗਾ।”

ਆਮ ਆਦਮੀ ਪਾਰਟੀ ਦੇ ਦਿੱਲੀ ਦੇ ਵਿਧਾਇਕ ਅਤੇ ਪੰਜਾਬ ਮਾਮਲਿਆਂ ਦੇ ਸਹਿ ਇੰਚਾਰਜ ਰਾਘਵ ਚੱਢਾ ਨੇ ਕਾਂਗਰਸੀ ਅਤੇ ਅਕਾਲੀ ਆਗੂਆਂ ਦਾ ਸਵਾਗਤ ਕਰਦਿਆਂ ਆਸ ਪ੍ਰਗਟ ਕੀਤੀ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ, ਕਿਉਂਕਿ ਪੰਜਾਬ ਦੇ ਲੋਕ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਦੀ ਜੋੜੀ ਨੂੰ ਬਹੁਤ ਪਸੰਦ ਕਰਦੇ ਹਨ ਅਤੇ ਉਨਾਂ ‘ਤੇ ਪੰਜਾਬ ਨੂੰ ਬਚਾਉਣ ਲਈ ਵਿਸ਼ਵਾਸ਼ ਪ੍ਰਗਟ ਕਰਦੇ ਹਨ।
ਇਸ ਮੌਕੇ ਜਗਮੋਹਨ ਸਿੰਘ ਕੰਗ ਨੇ ਕਿਹਾ ਕਿ ਉਹ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਕੇ ਖੁਸ਼ੀ ਮਹਿਸੂਸ ਕਰ ਰਹੇ ਹਨ ਅਤੇ ਪਾਰਟੀ ਉਮੀਦਵਾਰਾਂ ਨੂੰ ਜਿਤਾਉਣ ਲਈ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਨਾਲ ਨਾਲ ਹਲਕਾ ਭਦੌੜ ਅਤੇ ਖਰੜ ਵਿੱਚ ਆਪਣੇ ਸਮਰਥਕਾਂ ਨਾਲ ਚੋਣ ਮੁਹਿੰਮ ਚਲਾਉਣਗੇ ਤਾਂ ਜੋ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਸ਼ਰਾਬ ਦੇ ਕਾਰੋਬਾਰੀ ਟਿੰਕੂ ਸ਼ਰਮਾ ਨੂੰ ਹਰਾਇਆ ਜਾ ਸਕੇ।
ਚੱਢਾ ਨੇ ਦੱਸਿਆ ਕਿ ਅੱਜ ਜਗਮੋਹਨ ਸਿੰਘ ਕੰਗ ਨਾਲ ਉਨਾਂ ਦੇ ਦੋਵੇਂ ਪੁੱਤਰ ਜ਼ਿਲਾ ਪ੍ਰੀਸ਼ਦ ਮੈਂਬਰ ਯਾਦਵਿੰਦਰ ਸਿੰਘ ਕੰਗ ਅਤੇ ਅਮਰਿੰਦਰ ਸਿੰਘ ਕੰਗ ਵੀ ਆਮ ਆਦਮੀ ਪਾਰਟੀ ਦੇ ਪਰਿਵਾਰ ਵਿੱਚ ਸ਼ਾਮਲ ਹੋਏ ਹਨ, ਜਦੋਂ ਕਿ ਅਕਾਲੀ ਆਗੂ ਹਰਸੁਖਇੰਦਰ ਸਿੰਘ ਬੱਬੀ ਬਾਦਲ ਨਾਲ ਉਨਾਂ ਦੇ ਸਾਥੀ ਤੇ ਅਕਾਲੀ ਦਲ ਢੀਂਡਸਾ ਦੇ ਆਗੂ ਜਗਤਾਰ ਸਿੰਘ ਘੜੂੰਆਂ ਜ਼ਿਲਾ ਪ੍ਰਧਾਨ ਯੂਥ ਵਿੰਗ, ਰਣਜੀਤ ਸਿੰਘ ਬਰਾੜ ਕੌਮੀ ਸੀਨੀਅਰ ਮੀਤ ਪ੍ਰਧਾਨ, ਕਮਲਜੀਤ ਸਿੰਘ ਪੱਤੋਂ ਸਰਕਲ ਪ੍ਰਧਾਨ ਯੂਥ ਵਿੰਗ, ਤਰਲੋਕ ਸਿੰਘ ਸੀਨੀਅਰ ਮੀਤ ਪ੍ਰਧਾਨ, ਬਲਬੀਰ ਸਿੰਘ ਝਾਂਮਪੁਰ ਸਰਕਲ ਪ੍ਰਧਾਨ ਬਲੌਗੀ, ਰਣਧੀਰ ਸਿੰਘ ਸਰਕਲ ਪ੍ਰਧਾਨ ਸੋਹਾਣਾ, ਸੁਰਿੰਦਰ ਸਿੰਘ ਕੰਡਾਲਾ ਜਨਰਲ ਸਕੱਤਰ, ਤਿਲਕ ਰਾਜ ਸਰਕਲ ਪ੍ਰਧਾਨ ਸ਼ਹਿਰੀ, ਹਰਜੀਤ ਸਿੰਘ ਸੀਨੀਅਰ ਮੀਤ ਪ੍ਰਧਾਨ, ਜਰਨੈਲ ਸਿੰਘ ਹੇਮਕੁੰਡ ਜਨਰਲ ਸਕੱਤਰ, ਹਰਪਾਲ ਸਿੰਘ ਸਮਾਜ ਸੇਵੀ, ਇਕਬਾਲ ਸਿੰਘ ਮੀਤ ਪ੍ਰਧਾਨ, ਨਰਿੰਦਰ ਸਿੰਘ ਮੋਨੀ ਮੀਤ ਪ੍ਰਧਾਨ, ਹਰਜੀਤ ਸਿੰਘ ਜੀਤੀ ਮੀਤ ਪ੍ਰਧਾਨ, ਬਲਵਿੰਦਰ ਸਿੰਘ ਬਿੰਦਰ ਸਰਕਲ ਪ੍ਰਧਾਨ, ਕਰਤਾਰ ਸਿੰਘ ਜਨਰਲ ਸਕੱਤਰ, ਸੁਰਿੰਦਰ ਸਿੰਘ ਝਿਊਰਹੇੜੀ, ਲਖਵੀਰ ਸਿੰਘ ਸੰਯੁਕਤ ਸਕੱਤਰ, ਬੀਬੀ ਇੰਦਰਜੀਤ ਕੌਰ ਸਾਬਕਾ ਕੌਂਸਲਰ, ਬੀਬੀ ਮਨਜੀਤ ਕੌਰ ਪ੍ਰਧਾਨ ਇਸਤਰੀ ਵਿੰਗ, ਜਵਾਲਾ ਸਿੰਘ ਬੁਲਾਰਾ ਯੂਥ ਵਿੰਗ, ਰਵਿੰਦਰ ਸਿੰਘ ਸਰਕਲ ਪ੍ਰਧਾਨ ਖਰੜ, ਕਮਲਜੀਤ ਸਿੰਘ ਅਤੇ ਮਨਜੋਤ ਸਿੰਘ ਵੀ ‘ਆਪ’ ਵਿੱਚ ਸ਼ਾਮਲ ਹੋਏ ਹਨ।

ਇਸ ਮੌਕੇ ‘ਆਪ’ ਦੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ, ਮੋਹਾਲੀ ਤੋਂ ਉਮੀਦਵਾਰ ਕੁਲਵੰਤ ਸਿੰਘ, ਖਰੜ ਤੋਂ ਉਮੀਦਵਾਰ ਅਨਮੋਲ ਗਗਨ ਮਾਨ, ਬੁਲਾਰਾ ਮਾਲਵਿੰਦਰ ਸਿੰਘ ਕੰਗ ਅਤੇ ਹੋਰ ਸੀਨੀਅਰ ਆਗੂ ਵੀ ਹਾਜ਼ਰ ਸਨ।

Please follow and like us:

Similar Posts