ਚੰਡੀਗੜ੍ਹ : ਸਿਆਸੀ ਪਾਰਟੀਆਂ ਵਲੋਂ ਲਗਾਤਾਰ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਜਿਸ ਦੇ ਚੱਲਦਿਆਂ ਹੁਣ ਕਾਂਗਰਸ ਪਾਰਟੀ ਵੱਲੋਂ ਆਪਣੇ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਕਾਂਗਰਸ ਪਾਰਟੀ ਵੱਲੋਂ ਪੂਰੇ ਦੇਸ਼ ਵਿੱਚੋਂ ਦਿੱਗਜ ਲੀਡਰਾਂ ਨੂੰ ਚੋਣ ਪ੍ਰਚਾਰ ਲਈ ਪੰਜਾਬ ਬੁਲਾਇਆ ਜਾ ਰਿਹਾ ਹੈ।
ਦੱਸ ਦੇਈਏ ਕਿ ਇਸ ਸੂਚੀ ਵਿੱਚ ਜਿੱਥੇ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਦਾ ਦਾ ਨਾਮ ਸ਼ਾਮਲ ਹੈ ਤਾਂ ਉਥੇ ਅੰਬਿਕਾ ਸੋਨੀ ਅਤੇ ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ ਵਿਸ਼ੇਸ਼ ਤੌਰ ਤੇ ਪੰਜਾਬ ਪਹੁੰਚ ਰਹੇ ਹਨ।
ਜਿੱਥੇ ਇਹ ਆਗੂ ਬਾਹਰੀ ਰਾਜਾਂ ਤੋਂ ਵਿਸ਼ੇਸ਼ ਤੌਰ ਤੇ ਚੋਣ ਪ੍ਰਚਾਰ ਲਈ ਪਹੁੰਚ ਰਹੇ ਹਨ ਤਾਂ ਉੱਥੇ ਹੀ ਗਾਂਧੀ ਪਰਿਵਾਰ ਵਿਚੋਂ ਸੋਨੀਆ ਗਾਂਧੀ ਰਾਹੁਲ ਗਾਂਧੀ ਪ੍ਰਿਯੰਕਾ ਵਾਡਰਾ ਵੀ ਵਿਸ਼ੇਸ਼ ਤੌਰ ਤੇ ਪਹੁੰਚ ਰਹੇ ਹਨ ਇਸ ਦੇ ਨਾਲ ਹੀ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾ ਮਨਮੋਹਨ ਸਿੰਘ ਵੀ ਆਉਂਦੇ ਦਿਨੀਂ ਪੰਜਾਬ ਅੰਦਰ ਕਾਂਗਰਸ ਦੇ ਸੋਹਲੇ ਗਾਉਂਦੇ ਦਿਖਾਈ ਦੇਣਗੇ । ਇਸ ਤੋਂ ਇਲਾਵਾ ਜੇਕਰ ਗੱਲ ਪੰਜਾਬ ਲੀਡਰਸ਼ਿਪ ਦੀ ਕਰ ਲਈਏ ਤਾਂ ਇਸ ਵਿੱਚੋਂ ਨਵਜੋਤ ਸਿੰਘ ਸਿੱਧੂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸਾਬਕਾ ਪੰਜਾਬ ਪ੍ਰਧਾਨ ਸੁਨੀਲ ਜਾਖੜ ਅਤੇ ਪ੍ਰਤਾਪ ਸਿੰਘ ਬਾਜਵਾ ਵੀ ਪਾਰਟੀ ਲਈ ਚੋਣ ਪ੍ਰਚਾਰ ਕਰਨਗੇ ।

Please follow and like us:

Similar Posts