ਲੁਧਿਆਣਾ : ਵਿਧਾਨ ਸਭਾ ਚੋਣਾਂ ਵਿੱਚ ਇੱਕ ਦਿਨ ਬਾਕੀ ਹੈ ਤੇ ਇਸ ਤੋਂ ਪਹਿਲਾਂ ਲਗਾਤਾਰ ਕਾਂਗਰਸ ਪਾਰਟੀ ਦੇ ਮੁੱਖ ਮੰਤਰੀ ਚੇਹਰੇ ਚਰਨਜੀਤ ਸਿੰਘ ਚੰਨੀ ਦੀਆਂ ਮੁਸ਼ਕਿਲਾਂ ਵਧਦੀਆਂ ਜਾ ਰਹੀਆਂ ਹਨ। ਇਕ ਪਾਸੇ ਜਿਥੇ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਦੇ ਦੋਸ਼ ਵਜੋਂ ਚੰਨੀ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ ਤਾਂ ਉੱਥੇ ਹੀ ਉਨ੍ਹਾਂ ਵੱਲੋਂ ਦਿੱਤੇ ਇੱਕ ਤੇ ਵੀ ਮਾਮਲਾ ਦਰਜ ਕੀਤਾ ਗਿਆ ਹੈ।
ਦਰਅਸਲ ਚਰਨਜੀਤ ਸਿੰਘ ਚੰਨੀ ਵੱਲੋਂ ਪਿਛਲੇ ਦਿਨੀਂ ਇਕ ਬਿਆਨ ਜਾਰੀ ਕੀਤਾ ਗਿਆ ਸੀ ਜਿਸ ਵਿੱਚ ਉਨ੍ਹਾਂ ਜਨ ਸਭਾ ਨੂੰ ਸੰਬੋਧਿਤ ਹੁੰਦਿਆਂ ਕਿਹਾ ਸੀ ਕਿ ਪੰਜਾਬ ਵਿੱਚ ਸਿਰਫ਼ ਪੰਜਾਬੀਆਂ ਦਾ ਹੀ ਹੱਕ ਹੈ ਅਤੇ ਬਾਹਰੀ ਰਾਜਾਂ ਤੋਂ ਆ ਕੇ ਕੋਈ ਵੀ ਰਾਜ ਨਹੀਂ ਕਰ ਸਕਦਾ। ਇਸ ਮੌਕੇ ਉਨ੍ਹਾਂ ਕਿਹਾ ਸੀ ਕਿ ਯੂਪੀ, ਬਿਹਾਰ ਅਤੇ ਦਿੱਲੀ ਦੇ ਭਈਏ ਇੱਥੇ ਆ ਕੇ ਰਾਜ ਨਹੀਂ ਕਰ ਸਕਦੇ ਜਿਸ ਤੋਂ ਬਾਅਦ ਲਗਾਤਾਰ ਚਰਨਜੀਤ ਸਿੰਘ ਚੰਨੀ ਦਾ ਵਿਰੋਧ ਹੋ ਰਿਹਾ ਸੀ। ਮੁਜ਼ੱਫਰਨਗਰ ਦੇ ਵਿੱਚ ਵੀ ਉਨ੍ਹਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਸੀ ਅਤੇ ਹੁਣ ਲੁਧਿਆਣਾ ਵਿਖੇ ਵੀ ਮਾਮਲਾ ਦਰਜ ਕੀਤੇ ਜਾਣ ਦੀ ਖਬਰ ਸਾਹਮਣੇ ਆਈ ਹੈ । ਇਹ ਮਾਮਲਾ ਲਾਲ ਬਾਬੂ ਨਾਮਕ ਵਿਅਕਤੀ ਵਲੋਂ ਆਪਣੀ ਵਕੀਲ ਗੌਰਵ ਅਰੋੜਾ ਦੀ ਮਦਦ ਨਾਲ ਲੁਧਿਆਣਾ ਕੋਰਟ ਦੀ ਵਿੱਚ ਦਰਜ ਕੀਤਾ ਗਿਆ ਹੈ ।ਜਿਸ ਤੋਂ ਬਾਅਦ ਧਾਰਾ 153A, 295 295 ਏ 504 505 ਅਤੇ 511 ਤਹਿਤ ਚਰਨਜੀਤ ਸਿੰਘ ਚੱਢਾ ਖ਼ਿਲਾਫ਼ ਕਾਰਵਾਈ ਹੋਈ ਹੈ
ਦਸ ਦਈਏ ਕਿ ਇਸੇ ਤਰ੍ਹਾਂ ਹੀ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਦੇ ਦੋਸ਼ ਵਜੋਂ ਮਾਨਸਾ ਤੋਂ ਕਾਂਗਰਸੀ ਉਮੀਦਵਾਰ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਅਤੇ ਚਰਨਜੀਤ ਸਿੰਘ ਚੰਨੀ ਦੇ ਖ਼ਿਲਾਫ਼ ਕਾਰਵਾਈ ਹੋਈ ਹੈ ।

ਦੱਸਣਾ ਲਾਜ਼ਮੀ ਹੋ ਜਾਂਦਾ ਹੈ ਕਿ ਇਸ ਮਸਲੇ ਤੇ ਚਰਨਜੀਤ ਸਿੰਘ ਚੰਨੀ ਵੱਲੋਂ ਸਪੱਸ਼ਟੀਕਰਨ ਵੀ ਦਿੱਤਾ ਜਾ ਚੁੱਕਿਆ ਹੈ ।

Please follow and like us:

Similar Posts