ਲੁਧਿਆਣਾ : ਅਦਾਕਾਰ ਸੰਦੀਪ ਸਿੰਘ ਦੀਪ ਸਿੱਧੂ ਦੀ ਮ੍ਰਿਤਕ ਦੇਹ ਕੁਝ ਹੀ ਸਮੇਂ ਬਾਅਦ ਉਨ੍ਹਾਂ ਦੇ ਪਿੰਡ ਥਰੀਕੇ ਪਹੁੰਚ ਗਈ ਹੈ।ਜਿੱਥੇ ਉਨ੍ਹਾਂ ਦਾ ਅੰਤਿਮ ਸੰਸਕਾਰ ਹੋਵੇਗਾ। ਜਿਸ ਤੋਂ ਪਹਿਲਾਂ ਵੱਡੀ ਗਿਣਤੀ ‘ਚ ਦੀਪ ਸਿੱਧੂ ਦੇ ਸਮਰਥਕ ਉਨ੍ਹਾਂ ਦੇ ਘਰ ਪਹੁੰਚ ਚੁਕੇ ਹਨ। ਹਰ ਪਾਸੇ ਦੁੱਖ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ।ਇਸ ਮੌਕੇ ਬਲਜੀਤ ਸਿੰਘ ਦਾਦੂਵਾਲ ਵੀ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਹਨ।


ਦੀਪ ਸਿੱਧੂ ਨੂੰ ਚਾਹੁਣ ਵਾਲੇ ਲਗਾਤਾਰ ਦੀਪ ਸਿੱਧੂ ਦੇ ਹੱਕ ‘ਚ ਨਾਅਰੇ ਲਗਾ ਰਹੇ ਹਨ। ਉਨ੍ਹਾਂ ਦੀ ਸੋਚ ‘ਤੇ ਚੱਲਣ ਦੀ ਗੱਲ ਕਹੀ ਜਾ ਰਹੀ ਹੈ।ਜੇਕਰ ਇਸ ਅੰਤਿਮ ਕਾਫਲੇ ਦੀ ਗੱਲ ਕਰ ਲਈਏ ਤਾਂ ਲਗਾਤਾਰ ਦੀਪ ਸਿੱਧੂ ਦੇ ਕਾਫਲੇ ‘ਤੇ ਉਨ੍ਹਾਂ ਦੇ ਸਮਰਥਕਾਂ ਵੱਲੋਂ ਫੁੱਲਾਂ ਦੀ ਵਰਖਾ ਕੀਤੀ ਜਾ ਰਹੀ ਹੈ।ਸਮਰਥਕਾਂ ਦਾ ਕਹਿਣਾ ਹੈ ਕਿ ਉਹ ਦੀਪ ਸਿੱਧੂ ਹੀ ਹਨ ਜਿਨ੍ਹਾਂ ਨੇ ਕੇਂਦਰ ਵੱਲੋਂ ਕੀਤੀਆਂ ਜਾ ਰਹੀਆਂ ਵਧੀਕੀਆਂ ਬਾਬਤ ਉਨ੍ਹਾਂ ਨੂੰ ਜਾਣੂ ਕਰਵਾਇਆ ਹੈ।ਉਨ੍ਹਾਂ ਦਾ ਕਹਿਣਾ ਹੈ ਦੀਪ ਹਰ ਮਸਲੇ ‘ਤੇ ਬੇਬਾਕੀ ਨਾਲ ਆਪਣੀ ਰਾਇ ਰੱਖਦੇ ਸਨ ਜਿਸ ਕਾਰਨ ਕਈਆਂ ਨੂੰ ਇਹ ਪਸੰਦ ਨਹੀਂ ਸੀ।


ਦੱਸਣਾ ਲਾਜ਼ਮੀ ਹੋ ਜਾਂਦਾ ਹੈ ਕਿ ਦੀਪ ਸਿੱਧੂ ਕਿਸਾਨੀ ਸੰਘਰਸ਼ ਦਾ ਮੁੱਖ ਚਿਹਰਾ ਰਹੇ ਹਨ। ਉਨ੍ਹਾਂ ਦੇ ਵੱਲੋਂ ਹੀ ਪੰਜਾਬ ਦੀਆਂ ਬਰੂਹਾਂ ਤੋਂ ਸਭ ਤੋਂ ਪਹਿਲਾਂ ਕਿਸਾਨੀ ਸੰਘਰਸ਼ ਦਿੱਲੀ ਵੱਲ ਲੈ ਜਾਇਆ ਗਿਆ ਸੀ।ਜਦੋਂ ਦਿੱਲੀ ਵਿਖੇ ਲਾਲ ਕਿਲ੍ਹੇ ‘ਤੇ 26 ਜਨਵਰੀ ਵਾਲੇ ਦਿਨ ਕੇਸਰੀ ਨਿਸ਼ਾਨ ਲਹਿਰਾਇਆ ਗਿਆ ਤਾਂ ਦੀਪ ਸਿੱਧੂ ਖਿਲਾਫ ਮਾਮਲਾ ਦਰਜ ਕੀਤਾ ਗਿਆ। ਜਿਸ ਤੋਂ ਬਾਅਦ ਉਨ੍ਹਾਂ ਨੂੰ ਜ਼ਮਾਨਤ ਮਿਲ ਗਈ ਸੀ। ਅੱਜ ਕੱਲ ਦੀਪ ਸਿਮਰਨਜੀਤ ਸਿੰਘ ਮਾਨ ਦੇ ਹੱਕ ‘ਚ ਚੋਣ ਪ੍ਰਚਾਰ ਕਰ ਰਹੇ ਸਨ।

Please follow and like us:

Similar Posts