ਚੰਡੀਗੜ੍ਹ : ਸੂਬੇ ਅੰਦਰ ਵਿਧਾਨ ਸਭਾ ਚੋਣਾਂ ਦਾ ਐਲਾਨ ਹੁੰਦੀਆਂ ਹੀ ਸਾਰੀਆਂ ਸਿਆਸੀ ਪਾਰਟੀਆਂ ਨੇ ਚੋਣ ਪ੍ਰਚਾਰ ਤੇਜ ਕਰ ਦਿੱਤਾ ਹੈ। ਇਸ ਦੌਰਾਨ ਸ਼ਰੇਆਮ ਕੋਰੋਨਾ ਨਿਯਮਾਂ ਦੀਆਂ ਧਜੀਆਂ ਉਡਾਈਆਂ ਜਾ ਰਹੀਆਂ ਹਨ। ਜਿਸ ਤੋਂ ਬਾਅਦ ਚੋਣ ਕਮਿਸ਼ਨਰ ਵੀ ਕਰਵਾਈ ਦੇ ਰੋਂ ਵਿਚ ਹੈ। ਅਜਿਹਾ ਇਸ ਲਈ ਕਹਿ ਰਹੇ ਹਾਂ ਕਿਉਂਕਿ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਭਗਵੰਤ ਮਾਨ ਖਿਲ਼ਾਫ ਚੋਣ ਕਮਿਸ਼ਨਰ ਵਲੋਂ ਸਖਤ ਕਾਰਵਾਈ ਕੀਤੀ ਗਈ ਹੈ ਦਰਅਸਲ ਪਿਛਲੇ ਦਿਨੀ ਜਦੋਂ ਸੀਐਮ ਚਿਹਰਾ ਐਲਾਨੇ ਜਾਣ ਤੋਂ ਬਾਅਦ ਭਗਵੰਤ ਮਾਨ ਪਹਿਲੀ ਵਾਰ ਸੰਗਰੂਰ ਪੁੱਜੇ ਤਾਂ ਉਨ੍ਹਾਂ ਨਾਲ ਵੱਡੀ ਗਿਣਤੀ ਵਿਚ ਆਪ ਵਰਕਰ ਅਤੇ ਹੋਰ ਸਮਰਥਕ ਮੌਜੂਦ ਸਨ। ਜਿਸ ਕਾਰਨ ਚੋਣ ਕਮਿਸ਼ਨਰ ਵਲੋਂ ਭਗਵੰਤ ਮਾਨ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ।
ਚੋਣ ਕਮਿਸ਼ਨਰ ਵਲੋਂ 24 ਘੰਟਿਆਂ ਚ ਭਗਵੰਤ ਮਾਨ ਨੂੰ ਜਵਾਬ ਦੇਣ ਲਈ ਕਿਹਾ ਗਿਆ ਹੈ। ਇੱਥੇ ਦੱਸਣਾ ਲਾਜ਼ਮੀ ਹੋ ਜਾਂਦਾ ਹੈ ਕਿ ਚੋਣ ਅਧਿਕਾਰੀ ਵੱਲੋਂ ਸੂਬੇ ਅੰਦਰ ਰੋਡ ਸ਼ੋਅ ਅਤੇ ਚੋਣ ਰੈਲੀਆਂ ਕਰਨ ਉੱਪਰ ਪਾਬੰਦੀ ਲਗਾਈ ਗਈ ਹੈ ਪਰ ਇਸ ਦੇ ਬਾਵਜੂਦ ਵੀ ਬੀਤੇ ਦਿਨੀਂ ਭਗਵੰਤ ਮਾਨ ਵਲੋਂ ਵੱਡੀ ਰੈਲੀ ਕੀਤੀ ਗਈ । ਇਸ ਬਾਰੇ ਜਾਣਕਾਰੀ ਦਿੰਦਿਆਂ ਚੋਣ ਰਿਟਰਨਿੰਗ ਅਧਿਕਾਰੀ ਚਰਨਜੀਤ ਸਿੰਘ ਨੇ ਦੱਸਿਆ ਕਿ ਇਸ ਰੈਲੀ ਬਾਰੇ ਭਗਵੰਤ ਮਾਨ ਵੱਲੋਂ ਕੋਈ ਵੀ ਅਗਾਊਂ ਮਨਜ਼ੂਰੀ ਨਹੀਂ ਲਈ ਗਈ ਸੀ ਜਿਸ ਕਾਰਨ ਉਨ੍ਹਾਂ ਨੂੰ ਭਾਰਤੀ ਚੋਣ ਕਮਿਸ਼ਨ ਵੱਲੋਂ ਨੋਟਿਸ ਜਾਰੀ ਕੀਤਾ ਗਿਆ ਹੈ । ਤੁਹਾਨੂੰ ਦੱਸ ਦਈਏ ਕਿ ਪਿਛਲੇ ਦਿਨੀਂ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਭਗਵੰਤ ਮਾਨ ਨੂੰ ਪੰਜਾਬ ਦਾ ਸੀਐਮ ਚਿਹਰਾ ਐਲਾਨਿਆ ਗਿਆ ਹੈ। ਜਿਸ ਤੋਂ ਬਾਅਦ ਭਗਵੰਤ ਮਾਨ ਦੇ ਸਵਾਗਤ ਲਈ ਹਰੀਪੁਰਾ ਰੋਡ ਸੰਗਰੂਰ ਦੇ ਨਾਨਕਿਆਣਾ ਚੌਕ ਵਿਖੇ ਇਕ ਵੱਡਾ ਰੋਡ ਸ਼ੋਅ ਕੱਢਿਆ ਗਿਆ ਸੀ । ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਨਰਿੰਦਰ ਕੌਰ ਭਰਾਜ ਦੀ ਅਗਵਾਈ ਵਿੱਚ ਇਹ ਵੱਡਾ ਇਕੱਠ ਮਾਨ ਦੇ ਸਵਾਗਤ ਲਈ ਇਕੱਠਾ ਹੋਇਆ ਸੀ।
ਤੁਹਾਨੂੰ ਦੱਸ ਦਈਏ ਕਿ ਕੋਰੋਨਾ ਮਹਾਮਾਰੀ ਦੇ ਵਧ ਰਹੇ ਪ੍ਰਕੋਪ ਨੂੰ ਦੇਖਦਿਆਂ ਸੂਬੇ ਅੰਦਰ ਸਕੂਲ ਕਾਲਜ ਅਤੇ ਯੂਨੀਵਰਸਿਟੀਆਂ ਵੱਧ ਹਨ । ਲਗਾਤਾਰ ਲੋਕਾਂ ਨੂੰ ਇਹਤਿਆਤ ਵਰਤਣ ਦੀ ਅਪੀਲ ਕੀਤੀ ਜਾ ਰਹੀ ਹੈ