ਚੰਡੀਗੜ੍ਹ : ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਾਰੀਆਂ ਹੀ ਸਿਆਸੀ ਪਾਰਟੀਆਂ ਵੱਲੋਂ ਆਪੋ ਆਪਣੀ ਪਾਰਟੀ ਦੇ ਮੁੱਖ ਮੰਤਰੀ ਚਿਹਰੇ ਦਾ ਐਲਾਨ ਕੀਤਾ ਜਾ ਰਿਹਾ ਹੈ। ਜੇਕਰ ਗੱਲ ਕਾਂਗਰਸ ਪਾਰਟੀ ਦੀ ਕਰ ਲਈਏ ਤਾਂ ਉਸ ਵੱਲੋਂ ਵੀ ਆਪਣੀ ਪਾਰਟੀ ਦਾ ਮੁੱਖ ਮੰਤਰੀ ਚਿਹਰਾ ਐਲਾਨਣ ਲਈ ਵਿਚਾਰਾਂ ਕੀਤੀਆਂ ਜਾ ਰਹੀਆਂ ਹਨ। ਰਿਪੋਰਟਾਂ ਮੁਤਾਬਕ ਇਸ ਸਮੇਂ ਕਾਂਗਰਸ ਪਾਰਟੀ ਅੰਦਰ Rotational formula ਅਪਣਾਏ ਜਾਣ ਦੀਆਂ ਕਨਸੋਆਂ ਵੀ ਮਿਲ ਰਹੀਆਂ ਹਨ। ਰਿਪੋਰਟਾਂ ਮੁਤਾਬਿਕ ਕਾਂਗਰਸ ਪਾਰਟੀ ਵੱਲੋਂ ਦੋ ਮੁੱਖ ਮੰਤਰੀ ਅਹੁਦੇ ਦੇ ਦਾਅਵੇਦਾਰਾਂ ਨੂੰ ਵਾਰ ਵਾਰ ਮੁੱਖ ਮੰਤਰੀ ਬਣਾਇਆ ਜਾਵੇਗਾ।
ਜੇਕਰ ਇੱਕ ਵਾਰ ਫੇਰ ਤੋਂ ਕਾਂਗਰਸ ਪਾਰਟੀ ਦੇ ਸਿਰ ਸੱਤਾ ਦਾ ਤਾਜ ਸਜਦਾ ਹੈ ਤਾਂ ਦੋ ਉਮੀਦਵਾਰ ਅੱਧਾ ਅੱਧਾ ਸਮਾਂ ਮੁੱਖ ਮੰਤਰੀ ਵਜੋਂ ਸੇਵਾਵਾਂ ਨਿਭਾਉਣਗੇ । ਇਹ ਖ਼ਬਰਾਂ ਸਾਹਮਣੇ ਆਉਣ ਤੋਂ ਬਾਅਦ ਲਗਾਤਾਰ ਇਹ ਚਰਚਾਵਾਂ ਛਿੜ ਗਈਆਂ ਹਨ ਕਿ ਨਵਜੋਤ ਸਿੰਘ ਸਿੱਧੂ ਅਤੇ ਚਰਨਜੀਤ ਸਿੰਘ ਚੰਨੀ ਵੱਲੋਂ ਮੁੱਖ ਮੰਤਰੀ ਅਹੁਦੇ ਲਈ ਦਾਅਵੇਦਾਰੀ ਠੋਕੀ ਜਾਣ ਤੋਂ ਬਾਅਦ ਇਹ ਸੁਝਾਅ ਸਾਹਮਣੇ ਆ ਰਹੇ ਹਨ। ਇਥੇ ਦੱਸਣਾ ਲਾਜ਼ਮੀ ਹੋ ਜਾਂਦਾ ਹੈ ਕਿ ਕਾਂਗਰਸ ਪਾਰਟੀ ਦੀ ਦੋ ਹਜਾਰ ਸਤਾਰਾਂ ਦੌਰਾਨ ਬਣੀ ਸਰਕਾਰ ਵਿੱਚ ਦੋ ਡਿਪਟੀ ਸੀਐਮ ਬਣਾਏ ਗਏ ਸਨ ਅਤੇ ਇਸ ਤੋਂ ਪਹਿਲਾਂ ਅਕਾਲੀ ਦਲ ਸਰਕਾਰ ਸੌ ਵੀਹ ਇੱਕ ਡਿਪਟੀ ਸੀਐਮ ਲਗਾਇਆ ਗਿਆ ਸੀ ਪਰ ਜਦੋਂ ਕਿ ਇਹ ਇਕ ਸੰਵਿਧਾਨਕ ਅਹੁਦਾ ਨਹੀਂ ਹੈ । ਜ਼ਿਕਰ ਏ ਖਾਸ ਹੈ ਕਿ ਕਾਂਗਰਸ ਪਾਰਟੀ ਵੱਲੋਂ ਲਗਾਤਾਰ ਮੁੱਖ ਮੰਤਰੀ ਚਿਹਰਾ ਐਲਾਨੇ ਜਾਣ ਦੀ ਗੱਲ ਕਹੀ ਜਾ ਰਹੀ ਸੀ ਜਿਸ ਤੋਂ ਬਾਅਦ ਰਾਹੁਲ ਗਾਂਧੀ ਵੱਲੋਂ ਵੀ ਬਿਆਨ ਜਾਰੀ ਕੀਤਾ ਗਿਆ ਹੈ ਕਿ ਛੇ ਫਰਵਰੀ ਵਾਲੇ ਦਿਨ ਜਿਸ ਦਿਨ ਰਾਹੁਲ ਗਾਂਧੀ ਪੰਜਾਬ ਚੋਣ ਪ੍ਰਚਾਰ ਕਰਨ ਲਈ ਆ ਰਹੇ ਹਨ ਤਾਂ ਉਸ ਦਿਨ ਕਾਂਗਰਸ ਪਾਰਟੀ ਵੱਲੋਂ ਆਪਣੀ ਸੀਐਮ ਚਿਹਰੇ ਦਾ ਐਲਾਨ ਕੀਤਾ ਜਾਵੇਗਾ। ਹਾਲ ਹੀ ਵਿਚ ਕਾਂਗਰਸ ਪਾਰਟੀ ਵੱਲੋਂ ਆਪਣੇ ਸਟਾਰ ਪ੍ਰਚਾਰਕਾਂ ਦੀ ਲਿਸਟ ਜਾਰੀ ਕਰ ਦਿੱਤੀ ਗਈ ਹੈ ਜਿਸ ਅਨੁਸਾਰ ਪਾਰਟੀ ਵੱਲੋਂ ਦੇਸ਼ ਅੰਦਰੋਂ ਦਿੱਗਜ ਲੀਡਰਾਂ ਨੂੰ ਪੰਜਾਬ ਵਿੱਚ ਪ੍ਰਚਾਰ ਲਈ ਲਿਆਂਦਾ ਜਾ ਰਿਹਾ ਹੈ