ਸਮਰਾਲਾ : ਵਿਧਾਨ ਸਭਾ ਚੋਣਾਂ ਦੇ ਨੇੜੇ ਆਉਂਦਿਆ ਹੀ ਸਾਰੀਆਂ ਹੀ ਸਿਆਸੀ ਪਾਰਟੀਆਂ ਨੇ ਆਪੋ ਆਪਣਾ ਚੋਣ ਪ੍ਰਚਾਰ ਤੇਜ਼ ਕਰ ਦਿੱਤਾ ਹੈ। ਜੇਕਰ ਗੱਲ ਕਿਸਾਨਾਂ ਵੱਲੋਂ ਬਣਾਈ ਗਈ ਪਾਰਟੀ ਦੀ ਕਰ ਲਈਏ ਤਾਂ ਸੰਯੁਕਤ ਸਮਾਜ ਮੋਰਚੇ ਵੱਲੋਂ ਵੀ ਜਿੱਥੇ ਧੜ੍ਹਾ ਧੜ੍ਹ ਉਮੀਦਵਾਰ ਐਲਾਨੇ ਜਾ ਰਹੇ ਹਨ ਤਾਂ ਉੱਥੇ ਹੀ ਚੋਣ ਪ੍ਰਚਾਰ ਵੀ ਤੇਜ਼ ਕਰ ਦਿੱਤਾ ਗਿਆ ਹੈ। ਜਿਸ ਤਹਿਤ ਹੁਣ ਸੰਯੁਕਤ ਸਮਾਜ ਮੋਰਚੇ ਵੱਲੋਂ ਲਗਾਤਾਰ ਸਾਥ ਦੇਣ ਦੀ ਅਪੀਲ ਕੀਤੀ ਜਾ ਰਹੀ ਹੈ। ਇਸੇ ਲੜੀ ਤਹਿਤ ਹੁਣ ਸੰਯੁਕਤ ਸਮਾਜ ਮੋਰਚੇ ਦੇ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਵੀ ਲੋਕਾਂ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ ਹੈ। ਰਾਜੇਵਾਲ ਦਾ ਕਹਿਣਾ ਹੈ ਕਿ ਉਹ ਰਵਾਇਤੀ ਪਾਰਟੀਆਂ ਵੱਲੋਂ ਸੂਬੇ ਅੰਦਰ ਫੈਲਾਏ ਗੰਦ ਮੰਦ ਨੂੰ ਕੱਢਣ ਲਈ ਸਿਆਸਤ ‘ਚ ਆਏ ਹਨ।
https://www.facebook.com/323241867778840/videos/3149019812023472
ਬਲਬੀਰ ਸਿੰਘ ਰਾਜੇਵਾਲ ਦਾ ਕਹਿਣਾ ਹੈ ਕਿ ਪੰਜਾਬ ਨੂੰ ਮੁੜ ਤੋਂ ਲੀਹਾਂ ‘ਤੇ ਲਿਆਉਂਣ ਲਈ ਹੀ ਉਹ ਚੋਣਾਂ ਲੜ ਰਹੇ ਹਨ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਹਾਲੋਂ ਬੇਹਾਲ ਹੋ ਰਿਹਾ ਹੈ ਇੱਥੇ ਨਾ ਹੀ ਤਾਂ ਕੋਈ ਰੁਜ਼ਗਾਰ ਹੈ ਅਤੇ ਨਾ ਕੋਈ ਹੋਰ ਸੁਵਿਧਾ ਹੈ।ਇਸ ਮੌਕੇ ਕਿਸਾਨਾਂ ਅਤੇ ਮਜਦੂਰਾਂ ਦਾ ਮੁੱਦਾ ਵੀ ਰਾਜੇਵਾਲ ਵੱਲੋਂ ਚੁੱਕਿਆ ਗਿਆ।ਉਨ੍ਹਾਂ ਕਿਹਾ ਕਿ ਅੱਜ ਅਫਵਾਹਾਂ ਫੈਲਾਅ ਕੇ ਮੋਰਚੇ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਮੌਕੇ ਉਨ੍ਹਾਂ ਪੰਜਾਬ ਦੇ ਸਿਆਸਤਦਾਨਾਂ ਵੱਲੋਂ ਫੈਲਾਏ ਜਾ ਰਹੇ ਭ੍ਰਿਸ਼ਟਾਚਾਰ ਬਾਰੇ ਵੀ ਅਵਾਜ਼ ਚੁੱਕੀ।