ਵਿਧਾਨ ਸਭਾ ਚੋਣਾਂ ਦੌਰਾਨ ਇਕ ਦੂਜੇ ਤੇ ਸਿਆਸੀ ਤੰਜ ਕਸਣ ਦਾ ਸਿਲਸਿਲਾ ਲਗਾਤਾਰ ਤੇਜ਼ ਹੁੰਦਾ ਜਾ ਰਿਹਾ ਹੈ। ਇਸ ਦੌਰਾਨ ਜੇਕਰ ਗੱਲ ਅਕਾਲੀ ਦਲ ਪਾਰਟੀ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਦੀ ਕਰੀਏ ਤਾਂ ਇਕ ਪਾਸੇ ਜਿੱਥੇ ਵਿਰੋਧੀ ਧਿਰਾਂ ਵੱਲੋਂ ਮਜੀਠੀਆ ਨੂੰ ਨਸ਼ੇ ਦੇ ਮਾਮਲੇ ਵਿਚ ਘੇਰਿਆ ਜਾ ਰਿਹਾ ਹੈ ਉੱਥੇ ਅਦਾਲਤ ਵੱਲੋਂ ਵੀ ਬੀਤੇ ਦਿਨੀਂ ਵੱਡਾ ਝਟਕਾ ਦਿੱਤਾ ਗਿਆ ਹੈ । ਬਿਕਰਮ ਮਜੀਠੀਆ ਦੀ ਅਗਾਊਂ ਜ਼ਮਾਨਤ ਰੱਦ ਕਰ ਦਿੱਤੀ ਗਈ ਹੈ ਜਿਸ ਤੋਂ ਬਾਅਦ ਇਹ ਮਾਮਲਾ ਹੋਰ ਵੀ ਗੰਭੀਰ ਹੁੰਦਾ ਦਿਖਾਈ ਦੇ ਰਿਹਾ ਹੈ । ਇਸ ਮਸਲੇ ਤੇ ਹੁਣ ਸਾਬਕਾ ਕੇਂਦਰੀ ਮੰਤਰੀ ਅਤੇ ਬਿਕਰਮ ਮਜੀਠੀਆ ਦੀ ਭੈਣ ਹਰਸਿਮਰਤ ਕੌਰ ਬਾਦਲ ਵੱਲੋਂ ਵੀ ਸਖ਼ਤ ਪ੍ਰਤੀਕਿਰਿਆ ਦਿੱਤੀ ਗਈ ਹੈ । ਹਰਸਿਮਰਤ ਕੌਰ ਬਾਦਲ ਦਾ ਕਹਿਣਾ ਹੈ ਕਿ ਜੇਕਰ ਮਜੀਠੀਆ ਦਾ ਨਸ਼ੇ ਦੇ ਮਾਮਲੇ ਵਿਚ ਇਕ ਸੂਈ ਭਰ ਵੀ ਹੱਥ ਹੋਵੇ ਤਾਂ ਉਸ ਦਾ ਕੱਖ ਨਾ ਰਹੇ ਜਾਂ ਫਿਰ ਇਲਜ਼ਾਮ ਲਗਾਉਣ ਵਾਲੇ ਵਿਰੋਧੀਆਂ ਦਾ ਕੱਖ ਨਾ ਰਹੇ।
https://www.facebook.com/ShiromaniAkaliDal/videos/945998076285395
ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਇਨ੍ਹਾਂ ਇਲਜ਼ਾਮਾਂ ਦੇ ਸਿਲਸਿਲੇ ਵਿੱਚ ਉਹ ਲੋਕ ਆਪ ਖੁਦ ਨਸ਼ਾ ਵੇਚ ਰਹੇ ਹਨ। ਇਸ ਮੌਕੇ ਉਨ੍ਹਾਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਕਾਂਗਰਸ ਪਾਰਟੀ ਦੇ ਪੰਜਾਬ ਪ੍ਰਧਾਨ ਨਵਜੋਤ ਸਿੰਘ ਸਿੱਧੂ ਤੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਚੁਣੌਤੀ ਦਿੰਦਿਆਂ ਕਿਹਾ ਕਿ ਕੋਈ ਵੀ ਇਨ੍ਹਾਂ ਵਿੱਚੋਂ ਆ ਕੇ ਮਜੀਠੀਆ ਦੇ ਖਿਲਾਫ ਹਲਕਾ ਮਜੀਠੇ ਤੋਂ ਚੋਣ ਲੜ ਕੇ ਦੇਖ ਲਵੋ ਇਹ ਲੋਕ ਇਸ ਗੱਲ ਦਾ ਫ਼ੈਸਲਾ ਕਰ ਦੇਣਗੇ । ਹਰਸਿਮਰਤ ਕੌਰ ਬਾਦਲ ਨੇ ਦਾਅਵਾ ਕਰਦਿਆਂ ਕਿਹਾ ਕਿ ਮਜੀਠੀਆ ਹਲਕੇ ਵਿੱਚੋਂ ਸ਼੍ਰੋਮਣੀ ਅਕਾਲੀ ਦਲ ਦੀ ਵੱਡੀ ਜਿੱਤ ਹੋਵੇਗੀ ਤੇ ਵਿਰੋਧੀਆਂ ਦੇ ਮੂੰਹ ਬੰਦ ਹੋ ਜਾਣਗੇ । ਇਸ ਮੌਕੇ ਸਟੇਜ ਤੇ ਸੰਬੋਧਿਤ ਹੁੰਦਿਆਂ ਅਕਾਲੀ ਆਗੂਆਂ ਨੇ ਕਿਹਾ ਕਿ ਬਦਲਾਖੋਰੀ ਦੀ ਨੀਤੀ ਨਾਲ ਬਿਕਰਮ ਸਿੰਘ ਮਜੀਠੀਆ ਨੂੰ ਫਸਾਇਆ ਜਾ ਰਿਹਾ ਹੈ