ਅਕਾਲ ਚੈਨਲ ਨਿਊਜ਼ ਡੈਸਕ : ਚੋਣਾਂ ਤੋਂ ਪਹਿਲਾਂ ਸਿਆਸੀ ਬਿਆਨਬਾਜੀਆਂ ਦੇ ਚਲਦਿਆਂ ਦਲ ਬਦਲੂ ਰਾਜਨੀਤੀ ਵੀ ਤੇਜ਼ ਹੁੰਦੀ ਜਾ ਰਹੀ ਹੈ। ਇਸ ਦੇ ਚਲਦਿਆਂ ਬੀਤੇ ਦਿਨ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਵੀ ਕਾਂਗਰਸ ਦਾ ਪੱਲਾ ਛੱਡ ਕੇ ਭਾਜਪਾ ਨੂੰ ਜੁਆਇਨ ਕਰ ਲਿਆ ਹੈ। ਜਿਸ ਤੋਂ ਬਾਅਦ ਸਿਆਸਤ ਦੇ ਮਿਜਾਜ਼ ਲਗਾਤਾਰ ਬਦਲਦੇ ਦਿਖਾਈ ਦੇ ਰਹੇ ਹਨ।ਮਨੀਸ਼ਾ ਗੁਲਾਟੀ ਵੱਲੋਂ ਵੀ ਹੁਣ ਵੱਡਾ ਖੁਲਾਸਾ ਕੀਤਾ ਗਿਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਕਾਂਗਰਸ ਪਾਰਟੀ ਅੰਦਰ ਉਨ੍ਹਾਂ ਨੂੰ ਬਹੁਤ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਸੀ।
ਮਨੀਸ਼ਾ ਗੁਲਾਟੀ ਨੇ ਖੁਲਾਸਾ ਕਰਦਿਆਂ ਕਿਹਾ ਕਿ ਪਿਛਲੇ 111 ਦਿਨਾਂ *ਚ ਸੰਵਿਧਾਨ ਦੀ ਮਾਣ ਮਰਯਾਦਾ ਨੂੰ ਢਾਹ ਲਗਾਈ ਗਈ ਅਤੇ ਉਨ੍ਹਾਂ ਦੇ ਆਹੁਦੇ ਦਾ ਵੀ ਨਿਰਾਦਰ ਕੀਤਾ ਗਿਆ ਹੈ।ਉਨ੍ਹਾਂ ਖੁਲਾਸਾ ਕਰਦਿਆਂ ਕਿਹਾ ਕਿ ਉਨ੍ਹਾਂ ਨਾਲ ਨਿੱਜੀ ਰੰਜਿਸ਼ਾਂ ਵੀ ਕੱਢੀਆਂ ਗਈਆਂ।ਉਨ੍ਹਾਂ ਇਸ ਲਈ ਚੰਨੀ ਸਰਕਾਰ ਨੂੰ ਜ਼ਿੰਮੇਵਾਰ ਦੱਸਿਆ। ਗੁਲਾਟੀ ਨੇ ਕਿਹਾ ਕਿ ਇਨ੍ਹਾਂ ਦਿਨਾਂ *ਚ ਹੀ ਉਨ੍ਹਾਂ ਨੂੰ ਤੰਗ ਕੀਤਾ ਗਿਆ ਹੈ। ਇਸ ਮੌਕੇ ਗੁਲਾਟੀ ਨੇ ਦੋਸ਼ ਲਾਉਂਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਇਸ ਚੇਅਰ ਦਾ ਨਿਰਾਦਰ ਕੀਤਾ ਗਿਆ ਹੈ ਤਾਂ ਇਹ ਔਰਤਾਂ ਦੀ ਕਿਸ ਤਰ੍ਹਾਂ ਇੱਜਤ ਕਰਨਗੇ।ਇਸ ਮੌਕੇ ਉਨ੍ਹਾਂ ਕਿਹਾ ਕਿ ਇਨ੍ਹਾਂ 111 ਦਿਨਾਂ *ਚ ਹੀ ਉਨ੍ਹਾਂ ਵੱਲੋਂ ਜ਼ੋ ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕਰਨ ਲਈ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਸਨ ਉਸ *ਚ ਵਿਘਨ ਪਾਇਆ ਗਿਆ ਅਤੇ ਸਟਾਫ ਨੂੰ ਵੀ ਤੰਗ ਪ੍ਰੇਸ਼ਾਨ ਕੀਤਾ ਗਿਆ ਹੈ।