ਸਰਦੂਲਗੜ੍ਹ : ਵਿਧਾਨ ਸਭਾਂ ਚੋਣਾਂ ਦੇ ਆਉਂਦਿਆਂ ਹੀ ਬੇਅਦਬੀਆਂ ਦਾ ਮਸਲਾ ਇੱਕ ਵਾਰ ਫਿਰ ਤੋਂ ਤੂਲ ਫੜਨ ਲੱਗ ਪਿਆ ਹੈ। ਸਿਆਸੀ ਪਾਰਟੀਆਂ ਆਏ ਦਿਨ ਇਸ ਮਸਲੇ ਨੂੰ ਲੈ ਕੇ ਵਿਰੋਧੀਆਂ *ਤੇ ਤੰਜ ਕਸਦੇ ਹਨ।ਇਸ ਮਸਲੇ ਨੂੰ ਲੈ ਕੇ ਜਿੱਥੇ ਸ਼੍ਰੋਮਣੀ ਅਕਾਲੀ ਦਲ ਦਾ ਵਿਰੋਧ ਹੋ ਰਿਹਾ ਹੈ ਤਾਂ ਉੱਥੇ ਹੀ ਇਸ ਮਸਲੇ *ਤੇ ਹੁਣ ਅਕਾਲੀ ਦਲ ਵੱਲੋਂ ਵੀ ਆਮ ਆਦਮੀ ਪਾਰਟੀ ਅਤੇ ਕਾਂਗਰਸ ਨੂੰ ਘੇਰਿਆ ਗਿਆ ਹੈ। ਜੀ ਹਾਂ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਬਲਵਿੰਦਰ ਸਿੰਘ ਭੂੰਦੜ ਵੱਲੋਂ ਵਿਰੋਧੀਆਂ *ਤੇ ਗੰਭੀਰ ਇਲਜ਼ਾਮ ਲਾਏ ਗਏ ਹਨ।ਉਨ੍ਹਾਂ ਵੱਲੋਂ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਕਾਂਗਰਸ ਪਾਰਟੀ *ਤੇ ਬੇਅਦਬੀਆਂ ਕਰਵਾਉਣ ਦੇ ਇਲਜ਼ਾਮ ਲਾਏ ਗਏ ਹਨ।
ਦਰਅਸਲ ਬਲਵਿੰਦਰ ਸਿੰਘ ਭੂੰਦੜ ਆਪਣੇ ਪੁੱਤਰ ਦਿਲਰਾਜ ਸਿੰਘ ਭੂੰਦੜ ਦੇ ਹੱਕ *ਚ ਚੋਣ ਪ੍ਰਚਾਰ ਕਰ ਰਹੇ ਸਨ।ਜਿਸ ਦੌਰਾਨ ਉਨ੍ਹਾਂ ਇਹ ਗੰਭੀਰ ਇਲਜ਼ਾਮ ਲਾਏ ਹਨ।ਭੂੰਦੜ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਪੰਜਾਬ ਦਾ ਮਾਹੌਲ ਖਰਾਬ ਕਰਨਾ ਚਾਹੁੰਦਾ ਹੈ ਅਤੇ ਬੇਅਦਬੀਆਂ ਲਈ ਕਾਂਗਰਸ ਅਤੇ ਆਮ ਆਦਮੀ ਪਾਰਟੀ ਜ਼ਿੰਮੇਵਾਰ ਹਨ। ਉਨ੍ਹਾਂ ਕਿਹਾ ਕਿ ਪੰਜਾਬ ਤੋਂ ਇਲਾਵਾ ਬਾਹਰੀ ਰਾਜਾਂ *ਚ ਬੇਅਦਬੀਆਂ ਦੀਆਂ ਮੰਦ ਭਾਗੀਆਂ ਘਟਨਾਵਾਂ ਕਿਉਂ ਨਹੀਂ ਹੋ ਰਹੀਆਂ?
ਬੀਤੇ ਦਿਨੀਂ ਸੁਨੀਲ ਜਾਖੜ ਵੱਲੋਂ ਮੁੱਖ ਮੰਤਰੀ ਦੇ ਅਹੁਦੇ ਨੂੰ ਲੈ ਕੇ ਦਿੱਤੇ ਬਿਆਨ ‘ਤੇ ਤੰਜ ਕੱਸਦੇ ਹੋਏ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਕਾਂਗਰਸ ਨੇ ਜੋ ਕੈਪਟਨ ਅਮਰਿੰਦਰ ਸਿੰਘ ਅਤੇ ਸੁਨੀਲ ਜਾਖੜ ਦੇ ਨਾਲ ਕੀਤਾ ਹੈ ਉਹ ਰਾਜਨੀਤੀ ਤੋਂ ਅਸਤੀਫ਼ਾ ਦੇ ਸਕਦੇ ਹਨ ਅਤੇ ਉਨ੍ਹਾਂ ਕੋਲ ਹੋਰ ਕੋਈ ਰਸਤਾ ਨਹੀਂ ਬਚਿਆ। ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ, ਮੈਂ ਰਾਜਨੀਤੀ ਸਿਰਫ਼ ਅਸੂਲਾਂ ਦੀ ਕੀਤੀ ਹੈ ਨਾਂ ਕਿ ਝੂਠੇ ਪਰਚੇ ਦਰਜ ਕਰਵਾਏ ਹਨ ਉਨ੍ਹਾਂ ਨੇ ਕਿਹਾ ਕਿ ਜੇਕਰ ਉਨ੍ਹਾਂ ਵੱਲੋਂ ਆਪਣੀ ਸਿਆਸਤ ਦੌਰਾਨ ਕਿਸੇ ਵੀ ਵਿਅਕਤੀ ‘ਤੇ ਕੋਈ ਪਰਚਾ ਦਰਜ ਕਰਵਾਇਆ ਹੈ ਜਾਂ ਕਿਸੇ ਨੂੰ ਮਾੜਾ ਬੋਲਿਆ ਹੈ ਤਾਂ ਉਹ ਸਿਆਸਤ ਤੋਂ ਅਸਤੀਫ਼ਾ ਦੇ ਦੇਣਗੇ।

Please follow and like us:

Similar Posts