ਕਿਸਾਨ ਆਗੂ ਸਰਵਣ ਸਿੰਘ ਪੰਧੇਰ ਵਲੋਂ ਸ਼ੰਭੂ ਬਾਰਡਰ ਤੇ 16 ਅਪ੍ਰੈਲ ਨੂੰ ਮੋਰਚਾ ਲਗਾਉਣ ਦੀ ਜਾਣਕਾਰੀ ਦੇ ਦਿੱਤੀ ਗਈ ਸੀ | ਵਾਅਦੇ ਮੁਤਾਬਿਕ ਅਗਲੇ ਦਿਨ ਸਾਰੇ ਕਿਸਾਨ ਸ਼ੰਭੂ ਦੇ ਰੇਲਵੇ ਸਟੇਸ਼ਨ ਤੇ ਇਕੱਤਰ ਹੋਏ ਪਰ ਪੰਜਾਬ ਪੁਲਿਸ ਵਲੋਂ ਕਿਸਾਨਾਂ ਨਾਲ ਧੱਕਾਮੁੱਕੀ ਕੀਤੀ ਗਈ | ਏਨਾ ਹੀ ਨਹੀਂ ਕਿਸਾਨਾਂ ਨੂੰ ਟ੍ਰੈਕ ਤੋਂ ਹਟਾਉਣ ਲਈ ਪੁਲਿਸ ਵੱਲੋਂ ਕਿਸਾਨਾਂ ਤੇ ਲਾਠੀਚਾਰਜ ਵੀ ਕੀਤਾ ਗਿਆ |
ਮੋਰਚੇ ਲਈ ਵੱਡੀ ਗਿਣਤੀ ਵਿਚ ਕਿਸਾਨ, ਸ਼ੰਭੂ ਦੇ ਰੇਲਵੇ ਸਟੇਸ਼ਨ ਤੇ ਪਹੁੰਚੇ ਅਤੇ ਨਾਲ ਹੀ ਪੁਲਿਸ ਵੀ ਵੱਡੀ ਗਿਣਤੀ ਵਿਚ ਰੇਲਵੇ ਸਟੇਸ਼ਨ ਤੇ ਪਹੁੰਚੀ |ਉੱਥੇ ਕਿਸਾਨਾਂ ਤੇ ਪੁਲਿਸ ਵਿਚਾਲੇ ਧੱਕਾਮੁੱਕੀ ਹੁੰਦੀ ਨਜ਼ਰ ਆਈ|
ਬੀਤੇ ਦਿੰਨੀ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਵੱਲੋਂ ਇਹ ਐਲਾਨ ਕਰ ਦਿੱਤਾ ਗਿਆ ਸੀ ਕਿ ਜਿਹੜੇ ਤਿੰਨ ਕਿਸਾਨ, ਹਰਿਆਣਾ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਹਨ,ਉਹਨਾਂ ਦੀ ਰਿਹਾਹੀ ਲਈ ਕਿਸਾਨਾਂ ਨੇ ਬੜੀ ਸ਼ਾਂਤਮਈ ਤਰੀਕੇ ਨਾਲ ਹਰਿਆਣਾ ਪ੍ਰਸ਼ਾਸਨ ਨਾਲ ਗੱਲ ਬਾਤ ਕੀਤੀ, ਪਰ ਹਰਿਆਣਾ ਪ੍ਰਸ਼ਾਸ਼ਨ ਦੇ ਕੰਨ ਤੇ ਜੂੰ ਨਹੀਂ ਸਰਕੀ, ਜਿਸ ਤੋਂ ਬਾਅਦ ਕਿਸਾਨਾਂ ਨੂੰ ਇਹ ਕਦਮ ਚੁੱਕਣਾ ਪਿਆ | ਕਿਸਾਨਾਂ ਦਾ ਕਹਿਣਾ ਹੈ ਕਿ ਹੁਣ ਜਿੱਥੇ ਪੁਲਿਸ ਵਲੋਂ ਉਹਨਾਂ ਨਾਲ ਧੱਕਾਮੁੱਕੀ ਕੀਤੀ ਜਾ ਰਹੀ ਹੈ ਉਥੇ ਹੀ ਮੋਰਚਾ ਵੀ ਨਹੀਂ ਲਗਾਉਣ ਦਿੱਤਾ ਜਾ ਰਿਹਾ |
ਪੂਰੀ ਖ਼ਬਰ ਵੇਖਣ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ|