ਜਲੰਧਰ : ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਵੀਰਵਾਰ ਨੂੰ ਸਬੰਧਤ ਅਧਿਕਾਰੀਆਂ ਨੂੰ ਖੇਤਰ ਵਿੱਚ ਮੀਂਹ ਕਾਰਨ ਫਸਲਾਂ ਦੇ ਹੋਏ ਖ਼ਰਾਬੇ/ਨੁਕਸਾਨ ਦਾ ਜਾਇਜ਼ਾ ਲੈਣ ਲਈ ਵਿਸ਼ੇਸ਼ ਗਿਰਦਾਵਰੀ ਕਰਨ ਦੇ ਨਿਰਦੇਸ਼ ਦਿੱਤੇ।
ਡਿਪਟੀ ਕਮਿਸ਼ਨਰ ਨੇ ਸਮੂਹ ਉਪ ਮੰਡਲ ਮੈਜਿਸਟ੍ਰੇਟ ਅਤੇ ਸਮੂਹ ਸਰਕਲ ਰੈਵੇਨਿਊ ਅਫ਼ਸਰਾਂ ਨੂੰ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਇਹ ਰਿਪੋਰਟ ਅਗਲੇ 24 ਘੰਟਿਆਂ ਦੇ ਅੰਦਰ-ਅੰਦਰ ਉਨ੍ਹਾਂ ਦੇ ਦਫ਼ਤਰ ਵਿਖੇ ਜਮ੍ਹਾ ਕਰਵਾਈ ਜਾਵੇ।
ਘਨਸ਼ਿਆਮ ਥੋਰੀ ਨੇ ਕਿਹਾ ਕਿ ਇਸ ਤੋਂ ਪਹਿਲਾਂ ਫਸਲਾਂ ਦੇ ਨੁਕਸਾਨ ਦੀ ਰਿਪੋਰਟ ਪ੍ਰਾਪਤ ਕਰਨ ਲਈ ਗਿਰਦਾਵਰੀ ਦੇ ਹੁਕਮ ਵੀ ਜਾਰੀ ਕੀਤੇ ਗਏ ਸਨ। ਉਨਾ ਕਿਹਾ ਕਿ ਮੌਜੂਦਾ ਅਤੇ ਪਿਛਲੀ ਗਿਰਦਾਵਰੀ ਸਬੰਧੀ ਰਿਪੋਰਟਾਂ ਨਿਰਧਾਰਤ ਸਮਾਂ ਸੀਮਾ ਦੇ ਅੰਦਰ ਜਮ੍ਹਾ ਕੀਤੀਆਂ ਜਾਣੀਆਂ ਚਾਹੀਦੀਆਂ ਹਨ। ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਸਾਰੇ ਲੋੜੀਂਦੇ ਵੇਰਵਿਆਂ ਦੇ ਨਾਲ ਜਲਦ ਗਿਰਦਾਵਰੀ ਕਰਵਾਉਣ ਲਈ ਕਿਹਾ।