ਮਲੋਟ : ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਸਾਬਕਾ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੇ ਅੱਜ ਲੰਬੀ ਹਲਕੇ ਤੋਂ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ।

ਇਥੇ ਐਸ ਡੀ ਐਮ ਦਫਤਰ ਵਿਚ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਬਾਅਦ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਮੇਰਾ ਲੰਬੀ ਹਲਕੇ ਦੇ ਲੋਕਾਂ ਨਾਲ ਰਿਸ਼ਤਾ ਬਣਿਆ ਹੋਇਆਹੈ ਜਿਹਨਾਂ ਨੇ ਹਮੇਸ਼ਾ ਚੰਗੇ ਮਾੜੇ ਸਮੇਂ ਵਿਚ ਮੇਰਾ ਡੱਟ ਕੇ ਸਾਥ ਦਿੱਤਾ। ਉਹਨਾਂ ਕਿਹਾ ਕਿ ਮੈਂ ਹਮੇਸ਼ਾ ਹਲਕੇ ਦੀ ਬੇਹਤਰੀ ਲਈ ਕੰਮ ਕਰਦਾ ਰਹਾਂਗਾ।

ਜਦੋਂ ਪੁੱਛਿਆ ਗਿਆ ਕਿ ਕੀ ਉਹਨਾਂ ਨੁੰ ਹਲਕੇ ਦੇ ਲੋਕਾਂ ਵਿਚ ਪੂਰਨ ਵਿਸ਼ਵਾਸ ਹੈ ਤਾਂ ਤਾਂ ਉਹਨਾਂ ਕਿਹਾ ਕਿ ਲੋਕਾਂ ਨੇ ਮੇਰੀ ਮੁਹਿੰਮ ਆਰਪ ਸੰਭਾਲੀ ਹੋਈ ਹੈ ਤੇ ਇਸਨੁੰ ਆਪਣੀ ਮੁਹਿੰਮ ਬਦਾ ਲਿਆ ਹੈ ਤੇ ਮੈਨੁੰ ਦੱਸਿਆ ਹੈ ਕਿ ਲੰਬੀ ਤੋਂ ਅਕਾਲੀ ਦਲ ਵੱਡੇ ਫਰਕ ਨਾਲ ਜਿੱਤੇਗਾ।

ਸਰਦਾਰ ਬਾਦਲ ਦੇ ਨਾਲ ਮੇਜਰ ਭੁਪਿੰਦਰ ਸਿੰਘ ਅਤੇ ਸਰਦਾਰ ਤੇਜਿੰਦਰ ਸਿੰਘ ਮਿੱਡੂਖੇੜਾ ਵੀ ਸਨ।

ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਕੱਲ੍ਹ ਬਾਦਲ ਦੇ ਕਵਰਿੰਗ ਉਮੀਦਵਾਰ ਵਜੋਂ ਕਾਗਜ਼ ਭਰਨਗੇ।

Please follow and like us:

Similar Posts