ਚੰਡੀਗੜ੍ਹ : ਇਸ ਵੇਲੇ ਦੀ ਵੱਡੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਹਲਕਾ ਲੰਬੀ ਤੋਂ ਅਕਾਲੀ ਦਲ ਦੇ ਉਮੀਦਵਾਰ ਪ੍ਰਕਾਸ਼ ਸਿੰਘ ਬਾਦਲ ਨਾਲ ਜੁਡ਼ੀ ਹੋਈ ਆ ਰਹੀ ਹੈ। ਜੀ ਹਾਂ ਚੋਣਾਂ ਤੋਂ ਪਹਿਲਾਂ ਪ੍ਰਕਾਸ਼ ਸਿੰਘ ਬਾਦਲ ਦੀ ਸਿਹਤ ਖ਼ਰਾਬ ਹੋ ਗਈ ਜਿਸ ਤੋਂ ਬਾਅਦ ਉਨ੍ਹਾਂ ਨੂੰ ਮੁਹਾਲੀ ਦੇ ਫੋਰਟਿਸ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ।
ਦੱਸ ਦੇਈਏ ਕਿ ਕੁਝ ਸਮਾਂ ਪਹਿਲਾਂ ਜਨਵਰੀ ਮਹੀਨੇ ਵਿੱਚ ਵੀ ਪ੍ਰਕਾਸ਼ ਸਿੰਘ ਬਾਦਲ ਕੋਰੋਨਾ ਪੌਜ਼ਟਿਵ ਪਾਏ ਗਏ ਸਨ ਜਿਸ ਤੋਂ ਬਾਅਦ ਉਨ੍ਹਾਂ ਨੂੰ ਲੁਧਿਆਣਾ ਦੇ ਦਯਾਨੰਦ ਮੈਡੀਕਲ ਕਾਲਜ ਵਿਖੇ ਦਾਖਲ ਕਰਵਾਇਆ ਗਿਆ ਸੀ।
ਜ਼ਿਕਰ ਏ ਖਾਸ ਕਿ ਪ੍ਰਕਾਸ਼ ਸਿੰਘ ਬਾਦਲ ਅਕਾਲੀ ਦਲ ਵੱਲੋਂ ਲੰਬੀ ਹਲਕੇ ਤੋਂ ਚੋਣ ਲੜ ਰਹੇ ਹਨ ਅਤੇ ਵਿਧਾਨ ਸਭਾ ਚੋਣਾਂ ਲੜ ਰਹੇ ਸਾਰੇ ਉਮੀਦਵਾਰਾਂ ਵਿੱਚੋਂ ਉਹ ਬਜ਼ੁਰਗ ਹਨ । ਬਾਦਲ 1997 ਤੋਂ ਲੈ ਕੇ ਲਗਾਤਾਰ ਲੰਬੀ ਹਲਕੇ ਤੋਂ ਜਿੱਤਦੇ ਆ ਰਹੇ ਹਨ । ਇਸ ਤੋਂ ਪਹਿਲਾਂ ਬਾਦਲ ਗਿੱਦੜਬਾਹਾ ਤੋਂ ਲਗਾਤਾਰ ਪੰਜ ਵਾਰ ਜੇਤੂ ਰਹਿ ਚੁੱਕੇ ਹਨ ਅਤੇ ਹੁਣ ਉਨੀ ਸੌ ਸਤੱਨਵੇ ਤੋਂ ਲੈ ਕੇ ਲਗਾਤਾਰ ਲੰਬੀ ਸੀਟ ਤੇ ਉਨ੍ਹਾਂ ਕਬਜ਼ਾ ਜਮਾਇਆ ਹੋਇਆ ਹੈ । ਇੱਥੇ ਹੀ ਜੇਕਰ ਉਨ੍ਹਾਂ ਦੇ ਸਿਆਸੀ ਕਰੀਅਰ ਦੀ ਗੱਲ ਕਰ ਲਈਏ ਤਾਂ ਪ੍ਰਕਾਸ਼ ਸਿੰਘ ਬਾਦਲ ਨੇ ਉੱਨੀ ਸੌ ਸੰਤਾਲੀ ਤੋਂ ਆਪਣੇ ਰਾਜਨੀਤਕ ਜੀਵਨ ਦੀ ਸ਼ੁਰੂਆਤ ਕੀਤੀ ਸੀ ਜਦੋਂ ਉਹ ਉਨੀ ਸੌ ਸੰਤਾਲੀ ਵਿਚ ਪਿੰਡ ਬਾਦਲ ਦੇ ਸਰਪੰਚ ਬਣੇ ਸਨ

Please follow and like us:

Similar Posts