ਰੋਡਵੇਜ਼ ਦੇ ਵਿੱਚ ਆਊਟਸੋਰਸ ਅਤੇ ਕੰਟਰੈਕਟ ਬੇਸ ਤੇ ਕੰਮ ਕਰ ਰਹੇ ਕਰਮਚਾਰੀਆਂ ਵੱਲੋਂ ਪਟਿਆਲਾ ਵਿੱਚ ਸਥਿਤ PRTC ਵਰਕਸ਼ਾਪ ਦੇ ਮੁੱਖ ਗੇਟ ਨੂੰ ਬੰਦ ਕਰਕੇ ਵਿਭਾਗ ਅਤੇ ਕਲਰਕ ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ । ਆਰੋਪ ਹੈ ਕਿ ਇਨ੍ਹਾਂ ਤੇ ਇਕ ਸਾਥੀ ਦੀ ਪਤਨੀ ਗਰਭਵਤੀ ਸੀ ਅਤੇ ਛੁੱਟੀ ਮੰਗਣ ਤੇ ਉਸ ਨੂੰ ਛੁੱਟੀ ਨਹੀਂ ਦਿੱਤੀ ਗਈ। ਜਿਸ ਕਾਰਨ ਬੱਚੇ ਦੀ ਮੌਤ ਹੋ ਗਈ।
ਇਸ ਘਟਨਾ ਤੋਂ ਦੁਖੀ ਹੋ ਕਿ ਪਨਬਸ ਅਤੇ ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ ਵਿਚ ਕੰਮ ਕਰ ਰਹੇ ਕੱਚੇ ਮੁਲਾਜ਼ਮਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਕਲਰਕ ਤੇ ਕਾਰਵਾਈ ਦੀ ਮੰਗ ਕੀਤੀ ਗਈ । ਉਨ੍ਹਾਂ ਵੱਲੋਂ ਅਫ਼ਸਰਾਂ ਨੂੰ ਚਿਤਾਵਨੀ ਵੀ ਦਿੱਤੀ ਗਈ ਹੈ ਕਿ ਜੇਕਰ ਕਲਰਕ ਤੇ ਕਾਰਵਾਈ ਨਾ ਹੋਈ ਤਾਂ ਉਹ ਵੱਡਾ ਰੋਸ ਪ੍ਰਦਰਸ਼ਨ ਕਰਨਗੇ ।

Please follow and like us:

Similar Posts