ਨਿਊਜ਼ ਡੈਸਕ : ਇਸ ਵੇਲੇ ਦੀ ਵੱਡੀ ਖਬਰ ਮਸ਼ਹੂਰ ਪੰਜਾਬੀ ਗਾਇਕ ਕੇ.ਐੱਸ ਮੱਖਣ ਨਾਲ ਜੁੜੀ ਸਾਹਮਣੇ ਆ ਰਹੀ ਹੈ। ਜੀ ਹਾਂ ਹਾਲ ਹੀ ਵਿੱਚ ਕੇ. ਐੱਸ ਮੱਖਣ ਨੂੰ ਸਰੀ ਪੁਲਿਸ ਵੱਲੋਂ ਹਿਰਾਸਤ ਵਿੱਚ ਲਿਆ ਗਿਆ ਹੈ।ਜਾਣਕਾਰੀ ਮੁਤਾਬਿਕ ਕੇ. ਐੱਸ. ਮੱਖਣ ਪਾਸੋਂ ਨਾਜਾਇਜ਼ ਅਸਲਾ ਬਰਾਮਦ ਕੀਤਾ ਗਿਆ ਹੈ। ਜਿਸ ਦੇ ਚਲਦਿਆਂ ਗਾਇਕ ਨੂੰ ਗ੍ਰਿਫਤਾਰ ਕੀਤਾ ਗਿਆ ਹੈ।ਕੇ.ਐੱਸ. ਮੱਖਣ ਨੂੰ ਸਰੀ ਪੁਲਿਸ ਵੱਲੋਂ ਗ੍ਰਿਫਤਾਰ ਕੀਤੇ ਜਾਣ ਦੀਆਂ ਤਸਵੀਰਾਂ ਅਤੇ ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ।ਤੁਹਾਨੂੰ ਦੱਸ ਦਈਏ ਕਿ ਕੇ.ਐੱਸ. ਮੱਖਣ ਅਕਸਰ ਹੀ ਵਿਵਾਦਾਂ ‘ਚ ਘਿਰੇ ਰਹਿੰਦੇ ਹਨ। ਜਿਸ ਦੇ ਚਲਦਿਆਂ ਹੁਣ ਇੱਕ ਹੋਰ ਵਿਵਾਦ ਉਨ੍ਹਾਂ ਦੇ ਨਾਲ ਜੁੜਦਾ ਦਿਖਾਈ ਦੇ ਰਿਹਾ ਹੈ।

Please follow and like us:

Similar Posts