
ਰੂਪਨਗਰ/ਚੰਡੀਗੜ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਹਿ ਇੰਚਾਰਜ ਰਾਘਵ ਚੱਢਾ ਨੇ ਵਿਧਾਨ ਸਭਾ ਹਲਕਾ ਰੂਪਨਗਰ ਵਿੱਚ ‘ਆਪ’ ਉਮੀਦਵਾਰ ਦਿਨੇਸ ਚੱਢਾ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ। ਚੱਢਾ ਨੇ ਲੋਕਾਂ ਨੂੰ ਝਾੜੂ ਦਾ ਬਟਨ ਦਬਾਕੇ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਦੀ ਅਪੀਲ ਕੀਤੀ।
ਰਾਘਵ ਚੱਢਾ ਸੁੱਕਰਵਾਰ ਨੂੰ ਵਿਧਾਨ ਸਭਾ ਹਲਕਾ ਰੂਪਨਗਰ ਵਿੱਚ ਪਾਰਟੀ ਦੇ ਉਮੀਦਵਾਰ ਦਿਨੇਸ ਚੱਢਾ ਦੇ ਹੱਕ ਵਿੱਚ ਚੋਣ ਪ੍ਰਚਾਰ ਕਰ ਰਹੇ ਸਨ। ਚੱਢਾ ਨੇ ਕਿਹਾ ਕਿ ਇਸ ਵਾਰ ਪੰਜਾਬ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਦਾ ਮਨ ਬਣਾ ਲਿਆ ਹੈ, ਕਿਉਂਕਿ ਲੋਕ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਦੀ ਜੋੜੀ ਨੂੰ ਬਹੁਤ ਪਸੰਦ ਕਰਦੇ ਹਨ।
ਮੁੱਖ ਮੰਤਰੀ ਚੰਨੀ ‘ਤੇ ਨਿਸਾਨਾ ਸਾਧਦੇ ਹੋਏ ਚੱਢਾ ਨੇ ਕਿਹਾ ਕਿ ਰੇਤ ਅਤੇ ਡਰੱਗ ਮਾਫੀਆ ਚਲਾਉਣ ਵਾਲਿਆਂ ਨੂੰ ਇਸ ਵਾਰ ਪੰਜਾਬ ਦੇ ਲੋਕ ਸਬਕ ਸਿਖਾਉਣਗੇ। ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਵਾਰ ਪੰਜਾਬ ਦੇ ਉੱਜਵਲ ਭਵਿੱਖ ਲਈ ਇਸ ਵਾਰ ਆਮ ਆਦਮੀ ਪਾਰਟੀ ਨੂੰ ਵੋਟ ਪਾਉਣੀ ਹੈ ਅਤੇ ‘ਆਪ’ ਦੀ ਸਰਕਾਰ ਬਣਾਉਣੀ ਹੈ।