ਗਿੱਦੜਬਾਹਾ : ਚੋਣਾਂ ਦਾ ਮਾਹੌਲ ਹੈ ਤੇ ਵਾਰ ਪਲਟਵਾਰ ਲਗਾਤਾਰ ਤੇਜ ਹੁੰਦੀ ਜਾ ਰਹੇ ਹਨ। ਜਿਸ ਦੇ ਚਲਦਿਆਂ ਹੁਣ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਸ਼੍ਰੋਮਣੀ ਅਕਾਲੀ ਦਲ ਤੇ ਗੰਭੀਰ ਦੋਸ਼ ਲਾਏ ਜਾ ਰਹੇ ਹਨ।ਰਾਜਾ ਵੜਿੰਗ ਨੇ ਅਕਾਲੀ ਦਲ ਦਾ ਵਿਰੋਧ ਕਰਦਿਆਂ ਕਿਹਾ ਕਿ ਬਾਦਲਾਂ ਨੂੰ ਲੱਗਦਾ ਹੈ ਕਿ ਇਕ ਆਮ ਘਰ ਦੀ ਵਿੱਚੋਂ ਉੱਠ ਕੇ ਇਕ ਨੌਜਵਾਨ ਉਨ੍ਹਾਂ ਦਾ ਵਿਰੋਧ ਕਰ ਰਿਹਾ ਹੈ ।
ਦੱਸਦੀ ਕਿ ਅਮਰਿੰਦਰ ਸਿੰਘ ਰਾਜਾ ਵੜਿੰਗ ਹੈ ਟਰਾਂਸਪੋਰਟ ਮੰਤਰੀ ਹਨ ਅਤੇ ਉਨ੍ਹਾਂ ਵੱਲੋਂ ਲਗਾਤਾਰ ਔਰਬਿਟ ਬੱਸਾਂ ਉਪਰ ਕਾਰਵਾਈ ਕੀਤੀ ਜਾ ਰਹੀ ਹੈ । ਇਸ ਮਸਲੇ ਤੇ ਬੋਲਦਿਆਂ ਰਾਜਾ ਵੜਿੰਗ ਨੇ ਕਿਹਾ ਕਿ ਅੱਜ ਤੱਕ ਕਿਸੇ ਦੀ ਵੀ ਹਿੰਮਤ ਨਹੀਂ ਹੋਈ ਸੀ ਅਤੇ ਉਨ੍ਹਾਂ ਵੱਲੋਂ ਲਗਾਤਾਰ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ ।

ਰਾਜਾ ਵੜਿੰਗ ਦਾ ਕਹਿਣਾ ਹੈ ਕਿ ਇਸ ਤੋਂ ਬਾਦਲ ਪਰਿਵਾਰ ਉਸ ਦਾ ਵਿਰੋਧ ਕਰ ਰਿਹਾ ਹੈ ਉਨ੍ਹਾਂ ਬੋਲਦੇ ਇਥੋਂ ਤਕ ਦੋਸ਼ ਲਾ ਦਿੱਤਾ ਕਿ ਇਹ ਉਸ ਨੂੰ ਮਾਰਨਾ ਚਾਹੁੰਦੇ ਹਨ । ਉਨ੍ਹਾਂ ਕਿਹਾ ਕਿ ਇਹ ਲੋਕ ਹੀ ਉਸ ਦੇ ਮਾਂ ਪਿਓ ਹਨ ਅਤੇ ਹੀ ਉਸ ਦੇ ਦੋਸਤ ਹਨ ਵੜਿੰਗ ਨੇ ਦਾਅਵਾ ਕੀਤਾ ਕਿ ਉਹ ਲੋਕਾਂ ਦੇ ਸਿਰ ਤੇ ਹੀ ਇਨ੍ਹਾਂ ਰਜਵਾੜਿਆਂ ਦੇ ਨਾਲ ਮੱਥਾ ਲਗਾਉਂਦੇ ਹਨ ।

ਇਸ ਮੌਕੇ ਰਾਜਾ ਵੜਿੰਗ ਨੇ ਦਾਅਵਾ ਕੀਤਾ ਕਿ ਜੇਕਰ ਮੁਡ਼ ਤੋਂ ਕਾਂਗਰਸ ਸਰਕਾਰ ਆਉਂਦੀ ਹੈ ਤਾਂ ਇਕ ਵਾਰ ਫਿਰ ਤੋਂ ਉਹ ਇਨ੍ਹਾਂ ਲੋਕਾਂ ਨੂੰ ਚੰਗੀ ਤਰ੍ਹਾਂ ਨੱਥ ਪਾਉਣਗੇ।

Please follow and like us:

Similar Posts