ਰੋਹਤਕ : ਇਸ ਵੇਲੇ ਦੀ ਵੱਡੀ ਖਬਰ ਡੇਰਾ ਸਿਰਸਾ ਨਾਲ ਜੁੜੀ ਹੋਈ ਸਾਹਮਣੇ ਆ ਰਹੀ ਹੈ। ਜੀ ਹਾਂ ਜਾਣਕਾਰੀ ਮੁਤਾਬਿਕ ਹਰਿਆਣਾ ਸਰਕਾਰ ਵੱਲੋਂ ਬਲਾਤਕਾਰ ਦੇ ਸੰਗੀਨ ਦੋਸ਼ਾਂ ਤਹਿਤ ਸਜ਼ਾ ਕੱਟ ਰਹੇ ਡੇਰਾ ਮੁਖੀ ਰਾਮ ਰਹੀਮ ਨੂੰ ਪੈਰੋਲ ਦਿੱਤੀ ਹੈ। ਮੀਡੀਆ ਰਿਪੋਰਟਾਂ ਮੁਤਾਬਿਕ ਰਾਮ ਰਹੀਮ ਨੂੰ 21 ਦਿਨਾਂ ਲਈ ਪੈਰੋਲ ਦਿੱਤੀ ਗਈ ਹੈ। ਰਾਮ ਰਹੀਮ ਸੁਨਾਰੀਆ ਜੇਲ੍ਹ ਚੋਂ ਬਾਹਰ ਆ ਕੇ ਸਭ ਤੋਂ ਪਹਿਲਾਂ ਡੇਰਾ ਸਿਰਸਾ ਜਾਵੇਗਾ। ਜਿਸ ਦੇ ਚਲਦਿਆਂ ਹੁਣ ਸੁਨਾਰੀਆ ਜੇਲ੍ਹ ਦੇ ਬਾਹਰ ਸੁਰੱਖਿਆ ਵਧਾ ਦਿੱਤੀ ਗਈ ਹੈ।