ਰੂਪਨਗਰ : ਜਿਵੇਂ ਜਿਵੇਂ ਵਿਧਾਨ ਸਭਾ ਚੋਣਾਂ ਨਜਦੀਕ ਆ ਰਹੀਆਂ ਹਨ ਤਿਵੇਂ ਤਿਵੇਂ ਹੀ ਸਿਆਸੀ ਗਤੀਵਿਧੀਆਂ ਤੇਜ਼ ਹੁੰਦੀਆਂ ਜਾ ਰਹੀਆਂ ਹਨ। ਚੋਣਾਂ ਦੇ ਇਸ ਮੌਸਮ ਦੌਰਾਨ ਜੇਕਰ ਗੱਲ ਈ.ਡੀ. ਵੱਲੋਂ ਮਾਰੀਆਂ ਜਾ ਰਹੀਆਂ ਰੇਡਾਂ ਦੀ ਕਰ ਲਈਏ ਤਾਂ ਇਹ ਸਿਲਸਿਲਾ ਵੀ ਲਗਾਤਾਰ ਤੇਜੀ ਫੜਦਾ ਜਾ ਰਿਹਾ ਹੈ। ਇਸੇ ਦਰਮਿਆਨ ਹੁਣ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਰਾਣਾ ਕੇ.ਪੀ ਸਿੰਘ ਵੱਲੋਂ ਸਿਆਸੀ ਤੰਜ ਕਸਿਆ ਗਿਆ ਹੈ। ਰਾਣਾ ਕੇ.ਪੀ. ਸਿੰਘ ਦਾ ਕਹਿਣਾ ਹੈ ਕਿ ਅਜਿਹਾ ਕੋਈ ਵੀ ਕਾਰਨ ਨਹੀਂ ਹੈ ਕਿ ਆਉਣ ਵਾਲੀਆਂ ਵਿਧਾਨ ਸਭਾ ‘ਚ ਕਾਂਗਰਸ ਦੀ ਸਰਕਾਰ ਮੁੜ ਤੋਂ ਨਾ ਆ ਸਕੇ।ਕੇ.ਪੀ. ਸਿੰਘ ਨੇ ਕਿਹਾ ਕਿ ਉਨ੍ਹਾਂ ਕੋਲ ਸਾਰੀਆਂ ਹੀ ਸਿਆਸੀ ਪਾਰਟੀਆਂ ਦੇ ਆਗੂਆਂ ਦੇ ਕੱਚੇ ਚਿੱਠੇ ਹਨ ਪਰ ਉਹ ਇਸ ਤਰ੍ਹਾਂ ਦੀ ਰਾਜਨੀਤੀ ਕਰਨ ਵਿੱਚ ਵਿਸ਼ਵਾਸ ਨਹੀਂ ਰੱਖਦੇ। ਉਨ੍ਹਾਂ ਕਿਹਾ ਕਿ ਮੈਂ ਅਜੇ ਸੰਜਮ ਵਿੱਚ ਹਾਂ ਅਤੇ ਅਜਿਹਾ ਦਿਨ ਨਾ ਆਵੇ ਕਿ ਸਾਨੂੰ ਵੀ ਜ਼ੁਬਾਨ ਖੋਲ੍ਹਣੀ ਪੈ ਜਾਵੇ।
ਈ.ਡੀ. ਬਾਰੇ ਬੋਲਦਿਆਂ ਰਾਣਾ ਕੇ.ਪੀ. ਸਿੰਘ ਨੇ ਕਿਹਾ ਕਿ ਇਹ ਬੀਜੇਪੀ ਦੀ ਬੌਖਲਾਹਟ ਦਾ ਹੀ ਨਤੀਜਾ ਹੈ ਕਿ ਇਸ ਸਮੇਂ ਰੇਡਾਂ ਹੋ ਰਹੀਆਂ ਹਨ।ਉਨ੍ਹਾਂ ਕਿਹਾ ਕਿ ਅਜਿਹੀਆਂ ਚਾਲਾਂ ਪਹਿਲਾਂ ਵੀ ਚੱਲ ਕੇ ਦੇਖ ਲਈਆਂ ਗਈਆਂ ਹਨ ਪਰ ਇਸ ਦਾ ਕੋਈ ਵੀ ਫਾਇਦਾ ਨਹੀਂ ਹੋਵੇਗਾ।

Please follow and like us:

Similar Posts