ਡੇਰਾ ਬਾਬਾ ਨਾਨਕ : ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਲਗਾਤਾਰ ਇੱਕ ਦੂਜੇ ‘ਤੇ ਵਾਰ ਪਲਟਵਾਰ ਦਾ ਸਿਲਸਿਲਾ ਤੇਜ਼ ਹੁੰਦਾ ਜਾ ਰਿਹਾ ਹੈ। ਜਿਸ ਦੇ ਚੱਲਦਿਆਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਅਕਾਲੀ ਦਲ ਨੂੰ ਘੇਰਿਆ ਗਿਆ। ਇਸ ਮੌਕੇ ਬੋਲਦਿਆਂ ਰੰਧਾਵਾ ਡੀ ਨਵਜੋਤ ਸਿੰਘ ਸਿੱਧੂ ਦੇ ਮਸਲੇ ਤੇ ਵੀ ਪ੍ਰਤੀਕਿਰਿਆ ਦਿੱਤੀ । ਜ਼ਿਕਰ ਏ ਖਾਸ ਹੈ ਕਿ ਇਕ ਮਹਿਲਾ ਵਲੋਂ ਆਪਣੇ ਆਪ ਨੂੰ ਨਵਜੋਤ ਸਿੰਘ ਸਿੱਧੂ ਦੀ ਭੈਣ ਦੱਸਦਿਆਂ ਹੋਇਆ ਗੰਭੀਰ ਇਲਜ਼ਾਮ ਲਗਾਏ ਗਏ ਹਨ। ਹਾਲਾਂਕਿ ਸਿੱਧੂ ਪਰਿਵਾਰ ਵੱਲੋਂ ਉਸ ਮਹਿਲਾ ਵੱਲੋਂ ਲਗਾਏ ਗਏ ਇਲਜ਼ਾਮਾਂ ਨੂੰ ਦਰਕਿਨਾਰ ਕੀਤਾ ਜਾ ਰਿਹਾ ਹੈ। ਜਿਸ ਉਪਰੰਤ ਸੁਖਜਿੰਦਰ ਰੰਧਾਵਾ ਵੀ ਸਿੱਧੂ ਦੇ ਹੱਕ ਵਿਚ ਆਏ ਹਨ ਉਨ੍ਹਾਂ ਕਿਹਾ ਕਿ ਅਜਿਹਾ ਹੋ ਹੀ ਨਹੀਂ ਸਕਦਾ ਕਿਉਂਕਿ ਨਵਜੋਤ ਸਿੰਘ ਸਿੱਧੂ ਤਾਂ ਉਂਜ ਹੀ ਪੈਸੇ ਦਾਨ ਕਰ ਦਿੰਦੇ ਹਨ । ਇਸ ਮੌਕੇ ਬੋਲਦਿਆਂ ਸੁਖਜਿੰਦਰ ਰੰਧਾਵਾ ਨੇ ਬਿਕਰਮ ਮਜੀਠੀਆ ਬਾਰੇ ਵੀ ਸਖ਼ਤ ਪ੍ਰਤੀਕਿਰਿਆ ਦਿੱਤੀ ।


ਸੁਖਜਿੰਦਰ ਰੰਧਾਵਾ ਨੇ ਕਿਹਾ ਕਿ ਜਦੋਂ ਤਕ ਸ਼੍ਰੋਮਣੀ ਅਕਾਲੀ ਦਲ ਦੀ ਕਮਾਂਡ ਪ੍ਰਕਾਸ਼ ਸਿੰਘ ਬਾਦਲ ਦੇ ਹੱਥ ਵਿੱਚ ਸੀ ਉਦੋਂ ਤਕ ਠੀਕ ਸੀ ਪਰ ਜਦੋਂ ਤੋਂ ਸੁਖਬੀਰ ਸਿੰਘ ਬਾਦਲ ਅਕਾਲੀ ਦਲ ਦੇ ਪ੍ਰਧਾਨ ਬਣੇ ਹਨ ਉਦੋਂ ਤੋਂ ਸੁਖਬੀਰ ਅਤੇ ਬਿਕਰਮ ਮਜੀਠੀਆ ਨੇ ਮਿਲ ਕੇ ਪੰਜਾਬ ਵਿੱਚ ਮਾਫੀਆ ਰਾਜ ਲਿਆਂਦਾ ਹੈ ।ਤਹਾਨੂੰ ਦੱਸ ਦਈਏ ਕਿ ਸੁਖਜਿੰਦਰ ਰੰਧਾਵਾ ਡੇਰਾ ਬਾਬਾ ਨਾਨਕ ਤੋਂ ਚੋਣ ਲੜ ਰਹੇ ਹਨ ਜੇਕਰ ਇਸ ਸੀਟ ਦੇ ਪਿਛਲੀ ਵਾਰ ਦੇ ਇਤਿਹਾਸ ਤੇ ਨਜ਼ਰ ਮਾਰ ਲਈਏ ਤਾਂ ਸੁਖਜਿੰਦਰ ਸਿੰਘ ਰੰਧਾਵਾ ਇੱਥੋਂ 43% ਵੋਟਾਂ ਨਾਲ ਜੇਤੂ ਰਹੇ ਸਨ ਉਨ੍ਹਾਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸੁੱਚਾ ਸਿੰਘ ਲੰਗਾਹ ਨੂੰ ਹਰਾਇਆ ਗਿਆ ਸੀ।

Please follow and like us:

Similar Posts