ਜਲੰਧਰ : ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਜਿੱਥੇ ਪਾਰਟੀਆਂ ਦੇ ਫੇਰਬਦਲ ਦੀ ਸਿਆਸਤ ਤੇਜ਼ ਹੁੰਦੀ ਜਾ ਰਹੀ ਹੈ ਤਾਂ ਉੱਥੇ ਸਿਆਸੀ ਬਿਆਨਬਾਜੀਆਂ ਵੀ ਤੇਜ਼ ਹੁੰਦੀਆਂ ਜਾ ਰਹੀਆਂ ਹਨ। ਇਸੇ ਦਰਮਿਆਨ ਹੁਣ ਸ਼੍ਰੋਮਣੀ ਅਕਾਲੀ ਦਲ ਬਸਪਾ ਗੱਠਜੋੜ ਨੂੰ ਵੱਡੀ ਕਾਮਯਾਬੀ ਹਾਸਲ ਹੁੰਦੀ ਦਿਖਾਈ ਦੇ ਰਹੀ ਹੈ। ਜੀ ਹਾਂ ਦਰਅਸਲ ਸੰਤ ਸਮਾਜ ਵੱਲੋਂ ਸ਼੍ਰੋਮਣੀ ਅਕਾਲੀ ਦਲ ਦਾ ਸਮਰਥਨ ਕਰਨ ਦਾ ਐਲਾਨ ਕੀਤਾ ਗਿਆ ਹੈ। ਅੱਜ ਜਲੰਧਰ ਵਿਖੇ ਸੰਤ ਸਮਾਜ ਦੀ ਵਿਸ਼ੇਸ਼ ਇਕੱਤਰਤਾ ਹੋਈ। ਇਸ ਦੌਰਾਨ ਫੈਸਲਾ ਕੀਤਾ ਗਿਆ ਕਿ ਪੂਰਾ ਸੰਤ ਸਮਾਜ ਅਕਾਲੀ ਦਲ ਦਾ ਸਮਰਥਨ ਕਰੇਗਾ।
ਦੱਸ ਦੇਈਏ ਕਿ ਜਲੰਧਰ ਵਿਖੇ ਗੁਰਦੁਆਰਾ ਸ਼ਹੀਦਾਂ *ਚ ਹੋਈ ਇਕੱਤਰਤਾ ਦੌਰਾਨ ਨਿਰਮਲੇ, ਸੰਤਾਂ ਮਹਾਂਪੁਰਸ਼ਾਂ ਨੇ ਵਿਸ਼ੇਸ਼ ਤੌਰ *ਤੇ ਸ਼ਿਰਕਤ ਕੀਤੀ।ਇਸ ਮੌਕੇ ਬੋਲਦਿਆਂ ਹਰਨਾਮ ਸਿੰਘ ਧੂੰਮਾਂ ਨੇ ਐਲਾਨ ਕੀਤਾ ਕਿ ਸਾਰਾ ਸੰਤ ਸਮਾਜ ਅਕਾਲੀ ਦਲ ਦਾ ਸਾਥ ਦੇਵੇਗਾ। ਇਸ ਮੌਕੇ ਜੈਕਾਰਿਆਂ ਦੀ ਗੂੰਝ ਵਿੱਚ ਇਸ ਮਤੇ ਨੂੰ ਪ੍ਰਵਾਨਗੀ ਦਿੱਤੀ ਗਈ।ਇਸ ਮੌਕੇ ਉਨ੍ਹਾਂ ਬੋਲਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਇਤਿਹਾਸ ਦਾ ਵੀ ਜ਼ਿਕਰ ਕੀਤਾ।ਇਸ ਮੌਕੇ ਉਨ੍ਹਾਂ ਅਕਾਲੀ ਸਰਕਾਰ ਦੌਰਾਨ ਸਿੱਖ ਇਤਿਹਾਸ ਨਾਲ ਸਬੰਧਤ ਬਣਾਈਆਂ ਗਈਆਂ ਯਾਦਗਾਰਾਂ ਦਾ ਵੀ ਜ਼ਿਕਰ ਕੀਤਾ,।ਇਸ ਮੌਕੇ ਉਨ੍ਹਾਂ ਲੋਕਾਂ ਨੂੰ ਵੀ ਅਕਾਲੀ ਦਲ ਦਾ ਸਹਿਯੋਗ ਕਰਨ ਦੀ ਅਪੀਲ ਕੀਤੀ।
ਇਸ ਮੌਕੇ ਹੋਰ ਆਗੂਆਂ ਨੇ ਵੀ ਇਸ ਮਤੇ ਦੀ ਹਿਮਾਇਤ ਕੀਤੀ। ਉਨ੍ਹਾਂ ਕਿਹਾ ਕਿ ਜਿਹੜੀਆਂ ਕੌਮ ਦੀ ਜਥੇਬੰਦੀ ਨਾ ਹੋਵੇ ਉਹ ਕੌਮ ਬਿਨਾਂ ਜਿਲਦ ਦੇ ਕਿਤਾਬ ਵਰਗੀ ਹੁੰਦੀ ਹੈ।ਇਸ ਮੌਕੇ ਆਗੂਆਂ ਨੇ ਕਿਹਾ ਕਿ ਜੇਕਰ ਅਕਾਲੀ ਦਲ ਸਰਕਾਰ ਆਉਂਦੀ ਹੈ ਤਾਂ ਉਹ ਦਬਾਅ ਪਾ ਕੇ ਵੀ ਸਿੱਖ ਮਸਲੇ ਹੱਲ ਕਰਵਾ ਸਕਣਗੇ।