ਚੰਡੀਗੜ੍ਹ : ਵਿਧਾਨ ਸਭਾ ਚੋਣਾਂ ਦਾ ਦੰਗਲ ਭਖਿਆ ਹੋਇਆ ਹੈ। ਸਾਰੀਆਂ ਪਾਰਟੀਆਂ ਵੱਲੋਂ ਲਗਾਤਾਰ ਚੋਣ ਪ੍ਰਚਾਰ ਤੇਜ਼ ਕੀਤਾ ਜਾ ਰਿਹਾ ਹੈ। ਜਿਸ ਦੇ ਚਲਦਿਆਂ ਹੁਣ ਕਿਸਾਨਾਂ ਦੀ ਪਾਰਟੀ ਸੰਯੁਕਤ ਸਮਾਜ ਮੋਰਚਾ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਜੀ ਹਾਂ ਚੋਣ ਕਮਿਸ਼ਨਰ ਵੱਲੋਂ ਇਸ ਪਾਰਟੀ ਨੂੰ ਮਾਨਤਾ ਨਹੀਂ ਦਿੱਤੀ ਗਈ । ਜਿਸ ਤੋਂ ਬਾਅਦ ਕਿਸਾਨ ਆਗੂਆਂ ਵੱਲੋਂ ਵੱਡਾ ਐਲਾਨ ਕੀਤਾ ਗਿਆ ਹੈ।


ਦੱਸ ਦੇਈਏ ਕਿ ਹੁਣ ਸੰਯੁਕਤ ਸਮਾਜ ਮੋਰਚਾ ਪਾਰਟੀ ਦੇ ਸਾਰੇ ਆਗੂ ਅਜ਼ਾਦ ਚੋਣ ਲੜਨਗੇ। ਇਸ ਦਾ ਐਲਾਨ ਸੰਯੁਕਤ ਸਮਾਜ ਮੋਰਚੇ ਵੱਲੋਂ ਕੀਤਾ ਗਿਆ ਹੈ। ਉਨ੍ਹਾਂ ਦੋਸ਼ ਲਾਇਆ ਹੈ ਕਿ ਆਮ ਆਦਮੀ ਪਾਰਟੀ ਅਤੇ ਭਾਰਤੀ ਜਨਤਾ ਪਾਰਟੀ ਵੱਲੋਂ ਰਜਿਸਟ੍ਰੇਸ਼ਨ ਵਿੱਚ ਅੜਿੱਕਾ ਲਗਾਇਆ ਗਿਆ ਹੈ।ਇੱਥੇ ਹੀ ਬੱਸ ਨਹੀਂ ਮੋਰਚੇ ਨੇ ਦੋਸ਼ ਇੱਥੋਂ ਤੱਕ ਲਾਇਆ ਹੈ ਕਿ ਆਮ ਆਦਮੀ ਪਾਰਟੀ ਨਹੀਂ ਚਾਹੁੰਦੀ ਕਿ ਸੰਯੁਕਤ ਸਮਾਜ ਮੋਰਚੇ ਦੀ ਰਜਿਸਟ੍ਰੇਸ਼ਨ ਹੋਵੇ।


ਜ਼ਿਕਰ ਏ ਖਾਸ ਹੈ ਕਿ ਇਸ ਤੋਂ ਪਹਿਲਾਂ ਸੰਯੁਕਤ ਸਮਾਜ ਮੋਰਚੇ ਦੇ ਆਗੂਆਂ ਵਿਚਕਾਰ ਟਿਕਟਾਂ ਦੀ ਵੰਡ ਨੂੰ ਲੈ ਕੇ ਰੌਲਾ ਪੈ ਗਿਆ ਸੀ। ਪਰ ਫਿਰ ਵੀ ਵੱਡੀ ਗਿਣਤੀ *ਚ ਉਨ੍ਹਾਂ ਵੱਲੋਂ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਸੀ।ਇਸ ਤੋਂ ਪਹਿਲਾਂ ਖਬਰਾਂ ਇਹ ਵੀ ਆਈਆਂ ਸੀ ਕਿ ਕਿਸਾਨ ਆਗੂ ਆਮ ਆਦਮੀ ਪਾਰਟੀ ਨਾਲ ਮਿਲ ਕੇ ਚੋਣਾਂ ਲੜਨਗੇ ਪਰ ਉਹ ਮਾਤਰ ਅਫਵਾਹਾਂ ਹੀ ਬਣ ਕੇ ਰਹਿ ਗਈਆਂ । ਕਿਸਾਨ ਆਗੂਆਂ ਨੇ ਇਕੱਲੇ ਚੋਣਾਂ ਲੜਨ ਦਾ ਐਲਾਨ ਕਰ ਦਿੱਤਾ ਸੀ।

Please follow and like us:

Similar Posts