ਅੰਮ੍ਰਿਤਸਰ : ਵਿਧਾਨ ਸਭਾ ਚੋਣਾਂ *ਚ ਕੁਝ ਹੀ ਦਿਨ ਬਾਕੀ ਹਨ ਤੇ ਇਸ ਤੋਂ ਪਹਿਲਾਂ ਲਗਭਗ ਸਾਰੀਆਂ ਹੀ ਪਾਰਟੀਆਂ ਨੇ ਆਪੋ ਆਪਣੇ ਮੁੱਖ ਮੰਤਰੀ ਚਿਹਰੇ ਦਾ ਐਲਾਨ ਕਰ ਦਿੱਤਾ ਗਿਆ ਹੈ।ਇਸੇ ਦਰਮਿਆਨ ਜੇਕਰ ਕਾਂਗਰਸ ਪਾਰਟੀ ਦੀ ਗੱਲ ਕਰੀਏ ਤਾਂ ਪਾਰਟੀ ਨੇ ਇੱਕ ਵਾਰ ਫਿਰ ਤੋਂ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਚਿਹਰਾ ਐਲਾਨਿਆਂ ਗਿਆ ਹੈ। ਜਿਸ ਨੂੰ ਲੈ ਜਿੱਥੇ ਵਿਰੋਧੀ ਧਿਰਾਂ ਵੱਲੋਂ ਲਗਾਤਾਰ ਟਿੱਪਣੀਆਂ ਕੀਤੀਆਂ ਜਾ ਰਹੀਆਂ ਹਨ ਤਾਂ ਉੱਥੇ ਹੀ ਹੁਣ ਪਾਰਟੀ ਦੀ ਸੀਨੀਅਰ ਨੇਤਾ ਅਤੇ ਪੰਜਾਬ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਸਿੱਧੂ ਵੱਲੋਂ ਵੀ ਸਖਤ ਪ੍ਰਤੀਕਿਿਰਆ ਦਿੱਤੀ ਗਈ ਹੈ।
ਦੱਸ ਦੇਈਏ ਕਿ ਨਵਜੋਤ ਕੌਰ ਸਿੱਧੂ ਵੱਲੋਂ ਕਿਹਾ ਗਿਆ ਹੈ ਕਿ ਕਾਂਗਰਸ ਪਾਰਟੀ ਦੇ ਮੁੱਖ ਮੰਤਰੀ ਚਿਹਰੇ ਵਜੋਂ ਨਵਜੋਤ ਸਿੰਘ ਸਿੱਧੂ ਹੀ ਸਹੀ ਚਿਹਰਾ ਹਨ ਕਿਉਂਕਿ ਉਹ ਇਮਾਨਦਾਰ ਅਤੇ ਪਾਰਟੀ ਪ੍ਰਤੀ ਵਫਾਦਾਰ ਵੀ ਹਨ।ਨਵਜੋਤ ਕੌਰ ਸਿੱਧੂ ਦਾ ਕਹਿਣਾ ਹੈ ਕਿ ਰਾਹੁਲ ਗਾਂਧੀ ਨੂੰ ਗੁੰਮਰਾਹ ਕੀਤਾ ਗਿਆ ਹੈ।ਇਸ ਮੌਕੇ ਡਾ. ਸਿੱਧੂ ਨੇ ਚੰਨੀ ਨੂੰ ਗਰੀਬ ਸਮਝਣ ਤੋ਼ ਵੀ ਇਨਕਾਰ ਕਰ ਦਿੱਤਾ।ਉਨ੍ਹਾਂ ਕਿਹਾ ਕਿ ਚੰਨੀ ਕੋਲ ਉਨ੍ਹਾਂ ਨਾਲੋਂ ਜ਼ਿਆਦਾ ਸੰਪਤੀ ਹੈ।ਦੱਸ ਦੇਈਏ ਕਿ ਕਾਂਗਰਸ ਪਾਰਟੀ ਦੇ ਜਨਰਲ ਸਕੱਤਰ ਰਾਹੁਲ ਗਾਂਧੀ ਨੇ ਚੰਨੀ ਨੂੰ ਗਰੀਬ ਆਦਮੀ ਦੱਸਦਿਆਂ ਮੁੱਖ ਮੰਤਰੀ ਚਿਹਰਾ ਐਲਾਨਿਆ ਸੀ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਅਹੁਦੇ ਲਈ ਨਾਂ ਦਾ ਐਲਾਨ ਕਰਨ ਤੋਂ ਪਹਿਲਾਂ ਉਨ੍ਹਾਂ ਦੀ ਪੜ੍ਹਾਈ, ਕੰਮ, ਇਮਾਨਦਾਰੀ ਨੂੰ ਦੇਖਣਾ ਚਾਹੀਦਾ ਸੀ। ਉਨ੍ਹਾਂ ਕਿਹਾ ਕਿ ਇਸ ਅਹੁਦੇ ਵਾਸਤੇ ਨਵਜੋਤ ਸਿੰਘ ਸਿੱਧੂ ਸਹੀ ਵਿਅਕਤੀ ਸਨ। ਉਨ੍ਹਾਂ ਕਿਹਾ ਕਿ ਇਹ ਇਸ ਵਾਸਤੇ ਨਹੀਂ ਕਹਿ ਰਹੇ ਕਿ ਸਿੱਧੂ ਉਨ੍ਹਾਂ ਦੇ ਪਤੀ ਹਨ, ਸਗੋਂ ਇਸ ਲਈ ਕਹਿ ਰਹੇ ਹਨ ਕਿ ਉਨ੍ਹਾਂ ਦਾ ਪੰਜਾਬ ਮਾਡਲ ਸਭ ਤੋਂ ਬਿਹਤਰ ਸੀ, ਜੇ ਉਨ੍ਹਾਂ ਨੂੰ ਸਮਾਂ ਮਿਲਦਾ ਤਾਂ ਉਹ ਛੇ ਮਹੀਨਿਆਂ ਵਿਚ ਪੰਜਾਬ ਵਿਚ ਬਦਲਾਅ ਲਿਆ ਸਕਦੇ ਸਨ।

Please follow and like us:

Similar Posts