ਲੁਧਿਆਣਾ : ਇਸ ਵੇਲੇ ਦੀ ਵੱਡੀ ਖਬਰ ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨਾਲ ਜੁੜੀ ਹੋਈ ਸਾਹਮਣੇ ਆ ਰਹੀ ਹੈ। ਬੈਂਸ ਨੂੰ ਪੁਲਿਸ ਵੱਲੋਂ ਰਿਹਾਅ ਕਰ ਦਿੱਤਾ ਗਿਆ ਹੈ। ਜ਼ਿਕਰ ਏ ਖਾਸ ਹੈ ਕਿ ਬੀਤੇ ਦਿਨੀਂ ਝਗੜੇ ਦੇ ਚਲਦਿਆਂ ਬੈਂਸ ਸਮੇਤ ਕਈ ਸਮਰਥਕਾਂ ‘ਤੇ ਪਰਚਾ ਦਰਜਾ ਕੀਤਾ ਗਿਆ ਸੀ। ਜਿਸ ਤੋਂ ਬਾਅਦ ਪੁਲਿਸ ਵੱਲੋਂ ਬੈਂਸ ਨੂੰ ਗ੍ਰਿਫਤਾਰ ਵੀਕ ਰ ਲਿਆ ਗਿਆ ਸੀ। ਹੁਣ ਪੁਲਿਸ ਨੇ ਬੈਂਸ ਨੂੰ ਰਿਹਾਅ ਕਰ ਦਿੱਤਾ ਅਤੇ ਮਾਮਲੇ ਦੀ ਪੂਰੀ ਜਾਂਚ ਦੇ ਆਦੇਸ਼ ਦਿੱਤੇ ਗਏ ਹਨ।


ਦੱਸ ਦੇਈਏ ਕਿ ਬੈਂਸ ਅਤੇ ਕਾਂਗਰਸੀ ਸਮਰਥਕਾਂ ਵਿਚਕਾਰ ਵੱਡੀ ਝੜਪ ਪਿਛਲੇ ਦਿਨੀਂ ਹੋਈ ਸੀ ਜਿਸ ਦੀ ਵੀਡੀਓ ਵੀ ਸਾਹਮਣੇ ਆਈ ਸੀ। ਇਸ ਦੇ ਨਾਲ ਹੀ ਖਬਰ ਇਹ ਵੀ ਸਾਹਮਣੇ ਆ ਰਹੀ ਹੈ ਕਿ ਚੋਣ ਕਮਿਸ਼ਨਰ ਵੱਲੋਂ ਸ਼ਿਮਲਾਪੁਰੀ ਥਾਣੇ ਦੇ ਇੰਸਪੈਕਟਰ ਨੂੰ ਡਿਊਟੀ ‘ਚ ਕੁਤਾਹੀ ਵਰਤਣ ਕਰਕੇ ਮੁਅੱਤਲ ਕਰ ਦਿੱਤਾ ਗਿਆ ਹੈ।ਇਸ ਤੋਂ ਪਹਿਲਾਂ ਕਨਸੋਆਂ ਮਿਲ ਰਹੀਆਂ ਸਨ ਕਿ ਬੈਂਸ ਦੀ ਰਿਹਾਈ ਨੂੰ ਸਮਾਂ ਲੱਗ ਸਕਦਾ ਹੈ ਪਰ ਫਿਰ ਬੀਤੀ ਦੇਰ ਬੈਂਸ ਨੂੰ ਰਿਹਾਅ ਕਰ ਦਿੱਤਾ ਗਿਆ ਹੈ।


ਦੱਸਣਾ ਲਾਜ਼ਮੀ ਹੋ ਜਾਂਦਾ ਹੈ ਕਿ ਸਿਮਰਜੀਤ ਸਿੰਘ ਬੈਂਸ ਅਕਸਰ ਹੀ ਵਿਵਾਦਾਂ ‘ਚ ਘਿਰੇ ਰਹਿੰਦੇ ਹਨ। ਇਸ ਤੋਂ ਪਹਿਲਾਂ ਬੈਂਸ ‘ਤੇ ਬਲਾਤਕਾਰ, ਕੋਵਿਡ ਪ੍ਰੋਟੋਕੋਲ ਦੀ ਉਲੰਘਣਾ, ਡਕੈਤੀ, ਮਾਣਹਾਨੀ, ਸਰਕਾਰੀ ਕਰਮਚਾਰੀ ਦੇ ਹੁਕਮਾਂ ਦੀ ਉਲੰਘਣਾ ਅਤੇ ਸਰਕਾਰੀ ਕਰਮਚਾਰੀ ‘ਤੇ ਹਮਲਾ ਕਰਨ ਸਮੇਤ 15 ਕੇਸ ਦਰਜ ਹਨ। ਬੀਤੇ ਵੀਰਵਾਰ ਨੂੰ ਸੁਪਰੀਮ ਕੋਰਟ ਨੇ ਪੰਜਾਬ ਪੁਲਿਸ ਨੂੰ ਬਲਾਤਕਾਰ ਮਾਮਲੇ ਵਿੱਚ ਬੈਂਸ ਨੂੰ ਇੱਕ ਹਫ਼ਤੇ ਤੱਕ ਗ੍ਰਿਫ਼ਤਾਰ ਨਾ ਕਰਨ ਦੇ ਨਿਰਦੇਸ਼ ਦਿੱਤੇ ਸਨ।ਘਟਨਾ ਤੋਂ ਬਾਅਦ ਇਲਾਕੇ ‘ਚ ਭਾਰੀ ਪੁਲਸ ਤਾਇਨਾਤ ਕਰ ਦਿੱਤੀ ਗਈ ਹੈ।

https://fb.watch/b364b_OxaC/

Please follow and like us:

Similar Posts