ਬਠਿੰਡਾ : ਸੂਬੇ ਅੰਦਰ ਕੱਲ੍ਹ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ ਜਿਸ ਤੋਂ ਪਹਿਲਾਂ ਬੀਤੀ ਰਾਤ ਛੇ ਵਜੇ ਚੋਣ ਪ੍ਰਚਾਰ ਬੰਦ ਹੋ ਗਿਆ ਹੈ। ਜਿਸ ਦੇ ਚਲਦਿਆਂ ਹੁਣ ਸੁਖਬੀਰ ਸਿੰਘ ਬਾਦਲ ਵੱਲੋਂ ਇੱਕ ਅਜਿਹਾ ਬਿਆਨ ਜਾਰੀ ਕੀਤਾ ਗਿਆ ਜਿਸ ਨੇ ਸਿਆਸੀ ਹਲਕਿਆਂ ਵਿੱਚ ਹਲਚਲ ਪੈਦਾ ਕਰ ਦਿੱਤੀ ਹੈ । ਸੁਖਬੀਰ ਸਿੰਘ ਬਾਦਲ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਸਰਕਾਰ ਆਉਣ ‘ਤੇ ਘੱਟ ਗਿਣਤੀਆਂ ਦੇ ਲਈ ਉਨ੍ਹਾਂ ਦੇ ਵੱਲੋਂ ਇਕ ਸਪੈਸ਼ਲ ਮਨਿਸਟਰੀ ਸਥਾਪਤ ਕੀਤੀ ਜਾਵੇਗੀ ਜਿਹੜੀ ਕਿ ਘੱਟ ਗਿਣਤੀਆਂ ਦੇ ਮਸਲੇ ਹੱਲ ਕਰੇਗੀ। ਉਨ੍ਹਾਂ ਕਿਹਾ ਕਿ ਇਸ ਦਿੱਲੀ ਵੈੱਲਫ਼ੇਅਰ ਸਥਾਪਤ ਕੀਤੇ ਜਾਣਗੇ ਜਿਹੜੇ ਕਿ ਮੁੱਖ ਮੰਤਰੀ ਦਫ਼ਤਰ ਦੇ ਨਾਲ ਅਟੈਚ ਹੋਣਗੇ ਅਤੇ ਘੱਟਗਿਣਤੀਆਂ ਦੇ ਸਾਰੇ ਮਸਲੇ ਪਹਿਲ ਦੇ ਆਧਾਰ ਤੇ ਹੱਲ ਕੀਤੇ ਜਾਣਗੇ ।
ਇਸ ਮੌਕੇ ਬੋਲਦਿਆਂ ਸੁਖਬੀਰ ਸਿੰਘ ਬਾਦਲ ਨੇ ਕੇਜਰੀਵਾਲ ਦੇ ਉਸ ਬਿਆਨ ਦਾ ਵੀ ਜਵਾਬ ਦਿੱਤਾ ਜਿਸ ਵਿਚ ਉਨ੍ਹਾਂ ਵੱਲੋਂ ਕਿਹਾ ਗਿਆ ਸੀ ਕਿ ਬਾਦਲ ਪਰਿਵਾਰ ਸਾਰੀਆਂ ਸੀਟਾਂ ਤੇ ਚੋਣ ਹਾਰੇਗਾ।ਇਸ ਮੌਕੇ ਉਨ੍ਹਾਂ ਵਿਰੋਧੀਆਂ ਤੇ ਦੋਸ਼ ਲਾਉਂਦਿਆਂ ਕਿਹਾ ਕਿ ਅੱਜ ਇਕ ਪਾਸੇ ਪੰਜਾਬ ਦੀ ਜਥੇਬੰਦੀ ਸ਼੍ਰੋਮਣੀ ਅਕਾਲੀ ਦਲ ਹੈ ਅਤੇ ਦੂਜੇ ਪਾਸੇ ਬਾਹਰੀ ਦਲ ਆ ਕੇ ਚੋਣ ਲੜ ਰਹੇ ਹਨ । ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੀ ਵਾਸੀ ਇਸ ਵਾਰ ਆਪਣੀ ਮਾਂ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੇ ਸਿਰ ਤੇ ਹੱਥ ਰੱਖਦਿਆਂ ਅਕਾਲੀ ਦਲ ਨੂੰ ਵੋਟ ਦੇਣਗੇ । ਸੁਖਬੀਰ ਬਾਦਲ ਨੇ ਦੋਸ਼ ਲਾਇਆ ਕਿ ਅੱਜ ਕੇਜਰੀਵਾਲ ਨੇ ਲੋਕਾਂ ਦੇ ਵਿੱਚ ਆਪਣਾ ਵਿਸ਼ਵਾਸ ਗੁਆ ਦਿੱਤਾ ਹੈ ਅਤੇ ਜਿਹੜੇ ਲੋਕ ਇਸ ਪਾਰਟੀ ਦਾ ਸਾਥ ਦਿੰਦੇ ਸਨ ਅੱਜ ਉਹ ਵੀ ਇਨ੍ਹਾਂ ਦੀ ਵਿਰੋਧੀ ਹੋ ਚੁੱਕੇ ਹਨ । ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਦਾ ਕੋਈ ਸਟੈਂਡ ਨਹੀਂ ਹੈ ।ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਨੇ ਇਹ ਭਗਵੰਤ ਮਾਨ ਨੂੰ ਸਿਰਫ਼ ਬੱਸ ਦਾ ਕੰਡਕਟਰ ਰੱਖਿਆ ਹੈ ਜਦੋਂਕਿ ਬੱਸ ਨੂੰ ਖੁਦ ਆਪ ਚਲਾਉਣਾ ਚਾਹੁੰਦਾ ਹੈ
ਦੱਸ ਦੇਈਏ ਕਿ ਸੁਖਬੀਰ ਸਿੰਘ ਬਾਦਲ ਵੱਲੋਂ ਇਹ ਬਿਆਨ ਉਸ ਸਮੇਂ ਜਾਰੀ ਕੀਤੇ ਗਏ ਹਨ ਜਦੋਂ ਪੰਜਾਬ ਵਿੱਚ ਚੋਣ ਪ੍ਰਚਾਰ ਬੰਦ ਹੋ ਚੁੱਕਿਆ ਹੈ ਅਜਿਹੇ ਵਿੱਚ ਹੁਣ ਸਿਆਸੀ ਮਿਜ਼ਾਜ ਕੀ ਰਹਿੰਦੇ ਹਨ ਇਹ ਤਾਂ ਹੁਣ ਆਉਣ ਵਾਲਾ ਸਮਾਂ ਹੀ ਦੱਸੇਗਾ।