ਜਲਾਲਾਬਾਦ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਇਸ ਹਲਕੇ ਤੋਂ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਅਤੇ ਕਿਹਾ ਕਿ ਅਗਲੀ ਅਕਾਲੀ ਦਲ ਤੇ ਬਸਪਾ ਗਠਜੋੜ ਸਰਕਾਰ ਨਾ ਸਿਰਫ ਕਾਂਗਰਸ ਰਾਜਕਾਲ ਵੇਲੇ ਰੁਕੇ ਸਰਵ ਪੱਖੀ ਵਿਕਾਸ ਨੁੰ ਮੁੜ ਸ਼ੁਰੂ ਕਰੇਗੀ ਬਲਕਿ ਨਾਲ ਹੀ ਕਮਜ਼ੋਰ ਵਰਗਾਂ ਨੁੰ ਉੱਚਾ ਚੁੱਕੇਗੀ ਤੇ ਸੂਬੇ ਵਿਚ ਸ਼ਾਂਤੀ ਤੇ ਫਿਰਕੂ ਸਦਭਾਵਨਾ ਯਕੀਨੀ ਬਣਾਏਗੀ।

ਅਕਾਲੀ ਦਲ ਦੇ ਪ੍ਰਧਾਨ, ਜਿਹਨਾਂ ਨੇ ਇਥੇ ਐਸ ਡੀ ਐਮ ਦਫਤਰ ਵਿਚ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ, ਦੇ ਨਾਲ ਸਾਬਕਾ ਕੇਂਦਰੀ ਮੰਤਰੀ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਉਹਨਾਂ ਦੇ ਕਵਰਿੰਗ ਉਮੀਦਵਾਰ ਵਜੋਂ ਆਪਣੇ ਕਾਗਜ਼ ਭਰੇ।
ਇਸ ਮੌਕੇ ਸਰਦਾਰ ਬਾਦਲ ਨੇ ਕਿਹਾ ਕਿ ਪਿਛਲੀ ਅਕਾਲੀ ਦਲ ਦੀ ਅਗਵਾਈ ਵਾਲੀ ਸਰਕਾਰ ਨੇ ਜਲਾਲਾਬਾਦ ਨੂੰ ਮਾਡਲ ਹਲਕੇ ਵਿਚ ਬਕਿਲਆ ਸੀ। ਇਸੇ ਤਰੀਕੇ ਅਸੀਂ ਸਮੁੱਚੀ ਸਰਹੱਦੀ ਪੱਟੀ ਤੇ ਸੂਬੇ ਦਾ ਲਾਮਿਸਾਲ ਵਿਕਾਸ ਕਰਾਂਗੇ ਤੇ ਸਿਾਡੇ ਪਿੰਡਾਂ ਵਿਚ ਸ਼ਹਿਰਾਂ ਵਰਗੀਆਂ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਾਂਗੇ। ਉਹਨਾਂ ਕਿਹਾ ਕਿ ਸਾਰੇ ਸੂਬੇ ਦਾ ਵਿਕਾਸ ਕੀਤਾ ਜਾਵੇਗਾ ਤੇ ਇਹ ਯਕੀਨੀ ਬਣਾਇਆ ਜਾਵੇਗਾ ਕਿ ਸਾਰੇ ਪਿੰਡਾਂ ਵਿਚ ਪੱਕੀਆਂ ਸੜਕਾਂ ਤੇ ਸਟ੍ਰੀਟ ਲਾਈਟਾਂ ਹੋਣ।

ਸਰਦਾਰ ਸੁਖਬੀਰ ਸਿੰਘ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਅਕਾਲੀ ਦਲ ਨੇ ਸਭ ਤੋਂ ਪਹਿਲਾਂ 13 ਨੁਕਾਤੀ ਪ੍ਰੋਗਰਾਮ ਜਾਰੀ ਕੀਤਾ ਜਿਸਨੂੰ ਆਮ ਆਦਮੀ ਪਾਰਟੀ ਨੇ ਕਾਪੀ ਕਰ ਲਿਆ। ਉਹਨਾਂ ਕਿਹਾ ਕਿ ਅਸੀਂ ਲੋਕਾਂ ਤੋਂ ਫੀਡਬੈਕ ਲੈ ਕੇ 13 ਨੁਕਾਤੀ ਏਜੰਡਾ ਤਿਆਰ ਕੀਤਾ ਹੈ। ਉਹਨਾਂ ਕਿਹਾ ਕਿ ਇਸਦੇ ਨਾਲ ਹੀ ਅਸੀਂ ਵੱਖ ਵੱਖ ਵਰਗਾਂ ਦੇ ਲੋਕਾਂ ਵੱਲੋਂ ਦਿੱਤੇ ਸੁਝਾਵਾਂ ਨੁੰ ਆਪਣੇ ਚੋਣ ਮਨੋਰਥ ਪੱਤਰ ਦਾ ਹਿੱਸਾ ਬਣਾਵਾਂਗੇ।

ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਸਾਡੀ ਪਿਛਲੀ ਸਰਕਾਰ ਵੇਲੇ ਅਸੀਂ ਸਭ ਨੁੰ 24 ਘੰਟੇ ਬਿਜਲੀ ਪ੍ਰਦਾਨ ਕੀਤੀ। ਇਸ ਵਾਰ ਅਸੀਂ ਲੋਕਾਂ ਲਈ ਬਿਜਲੀ ਦਰਾਂ ਵਿਚ ਕਟੌਤੀ ਕਰਾਂਗੇ ਅਤੇ ਸਾਰੇ ਖਪਤਕਾਰਾਂ ਨੁੰ 400 ਯੂਨਿਟ ਬਿਜਲੀ ਮੁਫਤ ਪ੍ਰਦਾਨ ਕਰਾਂਗੇ। ਉਹਨਾਂ ਕਿਹਾ ਕਿ ਇਸ ਨਾਲ ਲੋਕਾਂ ਦਾ ਘਰੇਲੂ ਖਰਚਾ ਘਟੇਗਾ। ਉਹਨਾਂ ਇਹ ਵੀ ਐਲਾਨ ਕੀਤਾ ਕਿ ਸਮਾਜ ਦੇ ਕਮਜ਼ੋਰ ਵਰਗਾਂ ਵਿਚ ਪਰਿਵਾਰਾਂ ਦੀ ਅਗਵਾਈ ਕਰਨ ਵਾਲੀਆਂ ਮਹਿਲਾਵਾਂ ਨੁੰ 2 ਹਜ਼ਾਰ ਰੁਪਏ ਪ੍ਰਤੀ ਮਹੀਨਾ ਸਹਾਇਤਾ ਦਿੱਤੀ ਜਾਵੇਗੀ। ਉਹਨਾਂ ਕਿਹਾ ਕਿ ਇਸ ਤੋਂ ਇਲਾਵਾ ਅਸੀਂ ਸਾਰੇ ਪਰਿਵਾਰਾਂ ਨੁੰ 10 ਲੱਖ ਰੁਪਏ ਸਾਲਾਨਾ ਮੈਡੀਕਲ ਬੀਮਾ ਪ੍ਰਦਾਨ ਕਰਾਂਗੇ। ਉਹਨਾਂ ਨੇ ਇਹ ਵੀ ਐਲਾਨ ਕੀਤਾ ਕਿ ਦੁਕਾਨਦਾਰਾਂ ਲਈ 10 ਲੱਖ ਰੁਪਏ ਦਾ ਜੀਵਨ ਬੀਮਾ ਕਰਵਾਇਆ ਜਾਵੇਗਾ ਤੇ ਨਾਲ ਹੀ ਅਗਜ਼ਨੀ ਮਾਮਲੇ ਵਿਚ ਬੀਮਾ ਕਵਰ ਦਿੱਤਾ ਜਾਵੇਗਾ।

ਅਕਾਲੀ ਦਲ ਦੇ ਪ੍ਰਧਾਨ ਨੇ ਸਵੈ ਰੋਜ਼ਗਾਰ ਨੁੰ ਵੀ ਹੁਲਾਰਾ ਦੇਣ ਦਾ ਭਰੋਸਾ ਦੁਆਇਆ। ਉਹਨਾਂ ਕਿਹਾ ਕਿ ਪਿੰਡਾਂ ਵਿਚ ਅਸੀਂ ਮਹਿਲਾਵਾਂ ਨੁੰ ਦੁਧਾਰੂ ਪਸ਼ੂ ਪ੍ਰਦਾਨ ਕਰਨ ਵਾਸਤੇ ਵਿਆਜ਼ ਮੁਫਤ ਕਰਜ਼ੇ ਪ੍ਰਦਾਨ ਕਰਾਂਗੇ। ਉਹਨਾਂ ਕਿਹਾ ਕਿ ਇਸੇ ਤਰੀਕੇ ਨੌਜਵਾਨਾਂ ਨੁੰ ਉਦਮੀ ਬਣਨ ਵਾਸਤੇ 5 ਲੱਖ ਰੁਪਏ ਤੱਕ ਦਾ ਵਿਆਜ਼ ਮੁਕਤ ਕਰਜ਼ਾ ਪ੍ਰਦਾਨ ਕੀਤਾ ਜਾਵੇਗਾ। ਉਹਨਾਂ ਇਹ ਵੀ ਐਲਾਨ ਕੀਤਾ ਕਿ ਪੇਂਡੂ ਖੇਤਰ ਵਿਚ ਸਰਕਾਰੀ ਸਕੂਲਾਂ ਵਿਚੋਂ ਪਾਸ ਹੋਣ ਵਾਲੇ ਨੌਜਵਾਨਾਂ ਲਈ ਤਕਨੀਕੀ ਸਿੱਖਿਆ ਸੰਸਥਾਵਾਂ ਵਿਚ 33 ਫੀਸਦੀ ਰਾਖਵਾਂਕਰਨ ਕੀਤਾ ਜਾਵੇਗਾ ਅਤੇ ਸੂਬਾ ਉਹਨਾਂ ਦੀ ਉਚੇਰੀ ਸਿੱਖਿਆ ਦਾ ਖਰਚ ਚੁੱਕੇਗਾ। ਉਹਨਾਂ ਕਿਹਾ ਕਿ ਵਿਦਿਆਰਥੀ ਭਾਰਤ ਅਤੇ ਵਿਦੇਸ਼ਾਂ ਵਿਚ ਉਚੇਰੀ ਸਿੱਖਿਆ ਹਾਸਲ ਕਰਨ ਵਾਸਤੇ 10 ਲੱਖ ਰੁਪਏ ਤੱਕ ਦਾ ਕਰਜ਼ਾ ਲੈ ਸਕਣਗੇ।

ਸਰਦਾਰ ਬਾਦਲ ਨੇ ਕਿਹਾ ਕਿ ਅਕਾਲੀ ਦਲ ਤੇ ਬਸਪਾ ਗਠਜੋੜ ਸਰਕਾਰ ਸਮਾਜ ਦੇ ਕਮਜ਼ੋਰ ਵਰਗਾਂ ਦੀ ਭਲਾਈ ਯਕੀਨੀ ਬਣਾਉਣ ਲਈ ਵਚਨਬੱਧ ਹੈ। ਉਹਨਾਂ ਕਿਹਾ ਕਿ ਕਾਂਗਰਸ ਸਰਕਾਰ ਵੱਲੋਂ ਗਰੀਬ ਪਰਿਵਾਰਾਂ ਦੇ ਲੱਖਾਂ ਨੀਲੇ ਕਾਰਡ ਕੱਟ ਦਿੱਤੇ ਗਏ ਜਿਸ ਕਾਰਨ ਇਹਨਾਂ ਪਰਿਵਾਰਾਂ ਨੂੰ ਸਸਤਾ ਰਾਸ਼ਨ ਨਹੀਂ ਮਿਲ ਸਕਿਆ ਪਰ ਸਾਡੀ ਸਰਕਾਰ ਆਉਣ ’ਤੇ ਇਹਨਾਂ ਦੇ ਨੀਲੇ ਕਾਰਡ ਬਹਾਲ ਕੀਤੇ ਜਾਣਗੇ। ਉਹਨਾਂ ਕਿਹਾ ਕਿ ਇਸੇ ਤਰੀਕੇ ਐਸ ਸੀ ਸਕਾਲਰਸ਼ਿਪ ਸਕੀਮ ਬਹਾਲ ਕੀਤੀ ਜਾਵੇਗੀ। ਉਹਨਾਂ ਇਹ ਵੀ ਐਲਾਨ ਕੀਤਾ ਕਿ ਅਗਲੀ ਸਰਕਾਰ ਸਿੱਖਿਆ ਤੇ ਸਿਹਤ ਖੇਤਰ ’ਤੇ ਧਿਆਨ ਕੇਂਦਰਤ ਕਰੇਗੀ। ਉਹਨਾਂ ਕਿਹਾ ਕਿ ਅਸੀਂ ਸੂਬੇ ਦੇ ਹਰ ਬਲਾਕ ਵਿਚ 5 ਹਜ਼ਾਰ ਬੱਚਿਆਂ ਵਾਲੇ ਮੈਗਾ ਸਕੂਲ ਬਣਾਵਾਂਗੇ। ਹਰ ਜ਼ਿਲ੍ਹਾ ਹੈਡਕੁਆਰਟਰ ’ਤੇ ਮੈਡੀਕਲ ਕਾਲਜ ਬਣਾਏ ਜਾਣਗੇ। ਇਸੇ ਤਰੀਕੇ ਲੋਕਾਂ ਨੁੰ ਮਿਆਰੀ ਸਿਹਤ ਸਹੂਲਤਾਂ ਤੇ ਸਿੱਖਿਆ ਸਹੂਲਤਾਂ ਜ਼ਮੀਨੀ ਪੱਧਰ ’ਤੇ ਪ੍ਰਦਾਨ ਕੀਤੀਆਂ ਜਾਣਗੀਆਂ।

ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਬਾਅਦ ਸਰਦਾਰ ਬਾਦਲ ਨੇ ਫਾਜ਼ਿਲਕਾ ਜ਼ਿਲ੍ਹੇ ਤੋਂ ਆਪ ਤੇ ਕਾਂਗਰਸ ਪਾਰਟੀ ਦੇ 100 ਦੇ ਕਰੀਬ ਵਰਕਰਾਂ ਨੂੰ ਅਕਾਲੀ ਦਲ ਵਿਚ ਸ਼ਾਮਲ ਹੋਣ ’ਤੇ ਜੀ ਆਇਆਂ ਕਿਹਾ ਤੇ ਉਹਨਾਂ ਨੁੰ ਭਰੋਸਾ ਦੁਆਇਆ ਕਿ ਉਹਨਾਂ ਨੁੰ ਪਾਰਟੀ ਵਿਚ ਪੂਰਾ ਮਾਣ ਸਤਿਕਾਰਤੇ ਜ਼ਿੰਮੇਵਾਰੀਆਂ ਪ੍ਰਦਾਨ ਕੀਤੀਆਂ ਜਾਣਗੀਆਂ

Please follow and like us:

Similar Posts