ਚੰਡੀਗੜ੍ਹ : ਸੂਬੇ ਅੰਦਰ ਬੰਦੀ ਸਿੰਘਾਂ ਦੀ ਰਿਹਾਈ ਦਾ ਮਸਲਾ ਲਗਾਤਾਰ ਗਰਮਾਉਂਦਾ ਜਾ ਰਿਹਾ ਹੈ।ਇਸ ਮਸਲੇ *ਤੇ ਅੱਜ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਵੱਲੋਂ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਵੀ ਕੀਤੀ ਗਈ ਹੈ। ਇਸ ਮੌਕੇ ਉਨ੍ਹਾਂ ਪੰਥਕ ਮਸਲਿਆਂ ਬਾਬਤ ਪ੍ਰਧਾਨ ਮੰਤਰੀ ਨੂੰ ਜਾਣੂ ਕਰਵਾਇਆ ਅਤੇ ਸਜ਼ਾਵਾਂ ਪੂਰੀਆਂ ਕਰ ਚੁਕੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕੀਤੀ।
ਇਸ ਮੀਟਿੰਗ ਬਾਰੇ ਉਨ੍ਹਾਂ ਵੱਲੋਂ ਸੋਸ਼ਲ ਮੀਡੀਆ ਖਾਤੇ ਜਰੀਏ ਵੀ ਜਾਣਕਾਰੀ ਦਿੱਤੀ ਗਈ।ਸ਼੍ਰੋਮਣੀ ਅਕਾਲੀ ਦਲ ਸੰਯੁਕਤ *ਤੇ ਪੋਸਟ ਪਾਉਂਦਿਆਂ ਉਨ੍ਹਾਂ ਲਿਖਿਆ ਕਿ, ”ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਸ: ਸੁਖਦੇਵ ਸਿੰਘ ਢੀਂਡਸਾ ਨੇ ਦੇਸ਼ ਦੇ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਜੀ ਨਾਲ ਮੁਲਾਕਾਤ ਕੀਤੀ। ਢੀਂਡਸਾ ਨੇ ਪ੍ਰਧਾਨ ਮੰਤਰੀ ਨੂੰ ਸਿੱਖਾਂ ਦੇ ਪੰਥਕ ਮਸਲਿਆਂ ਬਾਰੇ ਅਤੇ ਪੰਜਾਬ ਦੇ ਲੰਮੇ ਸਮੇਂ ਤੋਂ ਲਟਕਦੇ ਮਸਲਿਆਂ ਨੂੰ ਹੱਲ ਕਰਨ ਲਈ ਬੇਨਤੀ ਕੀਤੀ।ਉਨ੍ਹਾਂ ਨੇ ਪ੍ਰਧਾਨ ਮੰਤਰੀ ਤੋਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕੀਤੀ।ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਨੇ ਇਹਨਾਂ ਮੰਗਾਂ ਨੂੰ ਹੱਲ ਕਰਨ ਦਾ ਭਰੋਸਾ ਦਿੱਤਾ।*


ਇਸ ਬਾਰੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਵੱਲੋਂ ਵੀ ਜਾਣਕਾਰੀ ਦਿੱਤੀ ਗਈ ਹੈ। ਉਨ੍ਹਾਂ ਟਵੀਟ ਕਰਦਿਆਂ ਲਿਿਖਆ ਕਿ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨਾਲ ਸ਼ਾਨਦਾਰ ਮੁਲਾਕਾਤ ਹੋਈ। ਮੁੱਖ ਵਿਸ਼ਿਆਂ ‘ਤੇ ਉਨ੍ਹਾਂ ਦੇ ਸੂਝਵਾਨ ਵਿਚਾਰਾਂ ਨੂੰ ਸੁਣਨਾ ਹਮੇਸ਼ਾ ਖੁਸ਼ ਹੁੰਦਾ ਹੈ। ਪੰਜਾਬ ਦੀ ਤਰੱਕੀ ਲਈ ਉਨ੍ਹਾਂ ਦਾ ਜਨੂੰਨ ਹਮੇਸ਼ਾ ਦਿਖਾਈ ਦਿੰਦਾ ਹੈ।

Please follow and like us:

Similar Posts