ਚੰਡੀਗੜ੍ਹ : ਬੰਦੀ ਸਿੰਘਾਂ ਦੀ ਰਿਹਾਈ ਲਈ ਹਰ ਸਮੇਂ ਹੀ ਸਿੱਖ ਜਥੇਬੰਦੀਆਂ ਤਤਪਰ ਰਹਿੰਦੀਆਂ ਹਨ।ਆਪਣੀ ਜ਼ਿੰਦਗੀ ਦਾ ਲੰਬਾ ਅਰਸਾ ਇਨ੍ਹਾਂ ਸਿੰਘਾਂ ਵੱਲੋਂ ਜ਼ੇਲ੍ਹਾਂ ਵਿੱਚ ਬੀਤਾਇਆ ਗਿਆ ਹੈ ਪਰ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਲੈਣ ਦੇ ਬਾਵਜੂਦ ਅੱਜ ਵੀ ਇਨ੍ਹਾਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ।ਹੁਣ ਜਦੋਂ ਪ੍ਰੋ: ਦਵਿੰਦਰਪਾਲ ਸਿੰਘ ਭੁੱਲਰ ਨੂੰ ਰਿਹਾਅ ਕਰਨ ਦੇ ਹੁਕਮ ਹੋ ਗਏ ਹਨ ਤਾਂ ਦਿੱਲੀ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਇਸ ਵਿੱਚ ਅੜਿੱਕਾ ਬਣ ਰਹੀ ਹੈ।ਇਸ ਮਸਲੇ ‘ਤੇ ਹੁਣ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਵੱਲੋਂ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਘੇਰਿਆ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਦਾ ਕਹਿਣਾ ਹੈ ਕਿ ਅਰਵਿੰਦ ਕੇਜਰੀਵਾਲ ਨੂੰ ਬੰਦੀ ਸਿੰਘਾਂ ਦੀ ਰਿਹਾਈ ਵਿੱਚ ਅੜਿੱਕਾ ਨਹੀਂ ਪਾਉਣਾ ਚਾਹੀਦਾ।
ਸੁਖਦੇਵ ਸਿੰਘ ਢੀਂਡਸਾ ਦਾ ਕਹਿਣਾ ਕਿ ਪ੍ਰੋ: ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ‘ਚ ਕੇਜਰੀਵਾਲ ਵੱਲੋਂ ਰੁਕਾਵਟ ਪਾਏ ਜਾਣਾ ਬੇਹੱਦ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਇਸ ਦਾ ਵਿਰੋਧ ਕਰਦਾ ਹੈ।ਇੱਥੇ ਇਹ ਵੀ ਦੱਸਣਯੋਗ ਹੈ ਕਿ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਿੱਚ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦਾ ਇੱਕ ਵਫਦ ਕੁਝ ਦਿਨ ਪਹਿਲਾਂ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਿਲਆ ਸੀ ਜਿਸ *ਚ ਉਨ੍ਹਾਂ ਵੱਲੋਂ ਸਜ਼ਾਵਾਂ ਪੂਰੀਆਂ ਕਰ ਚੁੱਕੇ 20 ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕੀਤੀ ਸੀ।