ਨਿਊਜ਼ ਡੈਸਕ : ਪ੍ਰੋ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦਾ ਮਸਲਾ ਲਗਾਤਾਰ ਸਿਆਸੀ ਰੰਗਤ ਫੜਦਾ ਜਾ ਰਿਹਾ ਹੈ। ਇਕ ਪਾਸੇ ਜਿੱਥੇ ਸਿੱਖ ਜਥੇਬੰਦੀਆਂ ਵੱਲੋਂ ਪ੍ਰੋ ਸਾਹਿਬ ਦੀ ਰਿਹਾਈ ਨੂੰ ਲੈ ਕੇ ਲੰਬੀ ਜੱਦੋ ਜਹਿਦ ਕੀਤੀ ਜਾ ਰਹੀ ਹੈ ਤਾਂ ਉੱਥੇ ਹੀ ਸਿਆਸਤਦਾਨਾਂ ਵੱਲੋਂ ਇਸ ਮਸਲੇ ਤੇ ਸਿਆਸਤ ਦੀ ਕਰਨੀ ਸ਼ੁਰੂ ਕਰ ਦਿੱਤੀ ਗਈ ਹੈ। ਜਿਸ ਦੇ ਚਲਦਿਆਂ ਹੁਣ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਸੁਖਪਾਲ ਸਿੰਘ ਖਹਿਰਾ ਵੱਲੋਂ ਆਬਾਦੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਗੰਭੀਰ ਦੋਸ਼ ਲਾਏ ਗਏ ਹਨ । ਖਹਿਰਾ ਦਾ ਕਹਿਣਾ ਹੈ ਕਿ ਕੇਜਰੀਵਾਲ ਦਾ ਪੰਜਾਬ ਵਿਰੋਧੀ ਚਿਹਰਾ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਅੱਜ ਅਰਵਿੰਦ ਕੇਜਰੀਵਾਲ ਦਾ ਮੁਖੌਟਾ ਪੰਜਾਬ ਵਾਸੀਆਂ ਦੇ ਸਾਹਮਣੇ ਆਇਆ ਹੈ । ਸੁਖਪਾਲ ਖਹਿਰਾ ਨੇ ਇਸ ਮੌਕੇ ਬੋਲਦਿਆਂ ਲੋਕਾਂ ਨੂੰ ਅਪੀਲ ਕੀਤੀ ਕਿ ਭਾਵੇਂ ਹੋਰ ਤੁਹਾਡੇ ਦੋਸ਼ੀ ਹੋ ਸਕਦੇ ਹਨ ਪਰ ਇਸ ਵਿਅਕਤੀ ਤੇ ਯਕੀਨ ਨਹੀਂ ਕਰਨਾ ਚਾਹੀਦਾ । ਇਸ ਮੌਕੇ ਬੋਲਦਿਆਂ ਸੁਖਪਾਲ ਸਿੰਘ ਖਹਿਰਾ ਨੇ ਪ੍ਰੋ ਦਵਿੰਦਰਪਾਲ ਸਿੰਘ ਭੁੱਲਰ ਦੀ ਮਾਨਸਿਕ ਸਥਿਤੀ ਬਾਰੇ ਵੀ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਪ੍ਰੋ ਸਾਹਿਬ ਦੀ ਮਾਨਸਿਕ ਸਥਿਤੀ ਦੇਖ ਕੇ ਵੀ ਅਰਵਿੰਦ ਕੇਜਰੀਵਾਲ ਨੂੰ ਪ੍ਰੋਫੈਸਰ ਸਾਹਿਬ ਤੇ ਤਰਸ ਨਹੀਂ ਆ ਰਿਹਾ। ਖਹਿਰਾ ਨੇ ਕਿਹਾ ਕਿ ਜਿਸ ਪ੍ਰੋ ਦਵਿੰਦਰਪਾਲ ਸਿੰਘ ਭੁੱਲਰ ਨੇ ਇਨ੍ਹਾਂ ਸਮਾਂ ਸਜ਼ਾ ਕੱਟ ਲਈ ਹੈ ਜੇਕਰ ਕੇਜਰੀਵਾਲ ਨੂੰ ਉਸ ਉਪਰ ਤਰਸ ਨਹੀਂ ਆ ਰਿਹਾ ਤਾਂ ਆਮ ਲੋਕਾਂ ਤੇ ਉਸਨੂੰ ਤਰਸ ਕਿੱਥੋਂ ਆਵੇਗਾ ?
ਤੁਹਾਨੂੰ ਦੱਸ ਦਈਏ ਕਿ ਪ੍ਰੋ ਦਵਿੰਦਰਪਾਲ ਭੁੱਲਰ ਲੰਬੇ ਸਮੇਂ ਤੋਂ ਜੇਲ੍ਹ ਅੰਦਰ ਬੰਦ ਹਨ ਅਤੇ ਹੁਣ ਉਨ੍ਹਾਂ ਦੀ ਰਿਹਾਈ ਦੇ ਹੁਕਮ ਹੋ ਚੁੱਕੇ ਹਨ। ਪ੍ਰੋ ਦਵਿੰਦਰਪਾਲ ਭੁੱਲਰ ਦੀ ਰਿਹਾਈ ਦੀ ਫਾਈਲ ਦਿੱਲੀ ਸਰਕਾਰ ਕੋਲ ਹੈ । ਰਿਪੋਰਟਾਂ ਮੁਤਾਬਕ ਉਸ ਫਾਈਲ ਉੱਪਰ ਸਿਰਫ਼ ਕੇਜਰੀਵਾਲ ਦੇ ਦਸਤਖਤ ਹੋਣੇ ਹਨ ਜਿਸ ਉਪਰੰਤ ਪ੍ਰੋ ਦਵਿੰਦਰਪਾਲ ਸਿੰਘ ਭੁੱਲਰ ਰਿਹਾਅ ਹੋ ਜਾਣਗੇ। ਦੋਸ਼ ਲਗਾਏ ਜਾ ਰਹੇ ਹਨ ਕਿ ਅਰਵਿੰਦ ਕੇਜਰੀਵਾਲ ਵੱਲੋਂ ਉਸ ਫਾਈਲ ਉੱਪਰ ਦਸਤਖਤ ਨਹੀਂ ਕੀਤੇ ਜਾ ਰਹੇ। ਪਿਛਲੇ ਦਿਨੀਂ ਜਦੋਂ ਇਸ ਮਸਲੇ ਉੱਪਰ ਆਬਾਦੀ ਪਾਰਟੀ ਦੇ ਸੀਨੀਅਰ ਆਗੂ ਅਤੇ ਮੁੱਖ ਬਦਰੀ ਚਿਹਰਾ ਭਗਵੰਤ ਮਾਨ ਨਾਲ ਇਸ ਬਾਬਤ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਸੀ ਕਿ ਪ੍ਰੋ ਦਵਿੰਦਰਪਾਲ ਭੁੱਲਰ ਦੀ ਫਾਇਲ ਐੱਲ ਜੀ ਕੋਲ ਹੈ ਅਤੇ ਕਰੂਡ ਮੁਤਾਬਕ ਜੋ ਵੀ ਪ੍ਰਕਿਰਿਆ ਹੋਵੇਗੀ ਉਹ ਕੀਤੀ ਜਾ ਰਹੀ ਹੈ