ਅੰਮ੍ਰਿਤਸਰ : ਕਾਂਗਰਸ ਪਾਰਟੀ ਵੱਲੋਂ ਜਿਸ ਦਿਨ ਤੋਂ ਮੁੱਖ ਮੰਤਰੀ ਚਿਹਰੇ ਦਾ ਐਲਾਨ ਕੀਤਾ ਗਿਆ ਹੈ ਉਸ ਦਿਨ ਤੋਂ ਹੀ ਲਗਾਤਾਰ ਵਿਰੋਧੀਆਂ ਵੱਲੋਂ ਕਾਂਗਰਸ ਪਾਰਟੀ ਨੂੰ ਘੇਰਿਆ ਜਾ ਰਿਹਾ ਹੈ। ਜਿਸ ਦੇ ਚਲਦਿਆਂ ਹੁਣ ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨੇ ਵੀ ਇਸ ‘ਤੇ ਪ੍ਰਤੀਕਿਿਰਆ ਦਿੱਤੀ ਹੈ। ਚੁੱਘ ਦਾ ਕਹਿਣਾ ਹੈ ਕਿ ਪੰਜਾਬ ਅੰਦਰ ਇੱਕ ਕਰੋੜ 42 ਲੱਖ ਲੋਕ ਗਰੀਬੀ ਰੇਖਾ ਵਿੱਚ ਹਨ ਜਿਨ੍ਹਾਂ ਨੂੰ ਫਰੀ ਰਾਸ਼ਨ ਦਿੱਤਾ ਜਾ ਰਿਹਾ ਹੈ।ਪਰ ਉੱਧਰ ਦੂਜੇ ਪਾਸੇ ਰਾਹੁਲ ਗਾਂਧੀ ਦੀ ਗਰੀਬੀ ਸਬੰਧੀ ਪਰਿਭਾਸ਼ਾ ਦੇਖੋ ਇੱਕ ਸੌ 70 ਕਰੋੜ ਦਾ ਮਾਲਕ ਚਰਨਜੀਤ ਸਿੰਘ ਚੰਨੀ ਹੈ।
ਦੱਸ ਦੇਈਏ ਕਿ ਰਾਹੁਲ ਗਾਂਧੀ ਵੱਲੋਂ ਚਰਨਜੀਤ ਸਿੰਘ ਚੰਨੀ ਨੂੰ ਜਦੋਂ ਮੁੱਖ ਮੰਤਰੀ ਚਿਹਰਾ ਐਲਾਨਿਆ ਗਿਆ ਸੀ ਤਾਂ ਉਨ੍ਹਾਂ ਨੂੰ ਗਰੀਬ ਵਰਗ ਵਿੱਚੋਂ ਦੱਸਿਆ ਸੀ। ਜਿਸ ਨੂੰ ਲੈ ਕੇ ਲਗਾਤਾਰ ਵਿਰੋਧੀ ਚਿਟਕਾਰੇ ਲੈ ਰਹੇ ਹਨ। ਹੁਣ ਗਰੀਬੀ ਨੂੰ ਲੈ ਕੇ ਹੀ ਚੁੱਘ ਨੇ ਸਵਾਲ ਚੁੱਕ ਹਨ।ਚੁੱਘ ਦਾ ਕਹਿਣਾ ਹੈ ਕਿ170 ਕਰੋੜ ਦੇ ਮਾਲਕ ਚੰਨੀ ਨੂੰ ਰਾਹੁਲ ਗਾਂਧੀ ਗਰੀਬ ਦੱਸ ਰਹੇ ਹਨ।ਉਨ੍ਹਾਂ ਕਿਹਾ ਕਿ ਕਾਂਗਰਸ ਬੇਸ਼ੱਕ ਕਿਸੇ ਨੂੰ ਵੀ ਮੁੱਖ ਮੰਤਰੀ ਚਿਹਰਾ ਬਣਾਵੇ ਪਰ ਗਰੀਬਾਂ ਦਾ ਮਜਾਕ ਨਾ ਉਡਾਵੇ।ਇਸ ਮੌਕੇ ਚੁੱਘ ਨੇ ਨਰੇਂਦਰ ਮੋਦੀ ਦੀ ਪੰਜਾਬ ਫੇਰੀ ਦਾ ਵੀ ਜ਼ਿਕਰ ਕੀਤਾ। ਚੁੱਘ ਦਾ ਕਹਿਣਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਆ ਰਹੇ ਹਨ ਅਤੇ ਪੰਜਾਬ ਦੇ ਲੋਕਾਂ ਦਾ ਦਿਲ ਜਿੱਤ ਰਹੇ ਹਨ। ਚੁੱਘ ਨੇ ਟਵੀਟ ਕਰਦਿਆਂ ਇਹ ਵੀ ਦੋਸ਼ ਲਾਏ ਹਨ ਕਿ ਕਾਂਗਰਸ ਪਾਰਟੀ ਮਾਫੀਆ ਖਤਮ ਕਰਨ ਦੀ ਗੱਲ ਕਰਦੀ ਹੈ ਪਰ ਕਾਂਗਰਸ ਪਾਰਟੀ ਦਾ ਮੁੱਖ ਮੰਤਰੀ ਚਿਹਰਾ ਹੀ ਮਾਫੀਏ ਦਾ ਸਭ ਤੋਂ ਵੱਡਾ ਸਰਗਨਾ ਹੈ।