ਮਾਨਸਾ:  ਵਿਧਾਨ ਸਭਾ ਚੋਣਾਂ-2022 ਦੌਰਾਨ ਕਾਨੂੰਨ ਵਿਵਸਥਾ ਦੀ ਸਥਿਤੀ ਨੂੰ ਬਣਾਏ ਰੱਖਣ ਅਤੇ ਸੁਖਾਵੇਂ ਮਾਹੌਲ ’ਚ ਸਮੁੱਚੀ ਚੋਣ ਪ੍ਰਕਿਰਿਆ ਦੇ ਕਾਰਜ਼ਾ ਨੂੰ ਨੇਪਰੇ ਚੜਾਉਣ ਲਈ ਅੱਜ ਸਥਾਨਕ ਬਚਤ ਭਵਨ ਵਿਖੇ ਜਨਰਲ ਅਬਜ਼ਰਵਰ ਸ੍ਰੀ ਚਦਰੇਸ਼ ਕੁਮਾਰ, ਪੁਲਿਸ ਅਬਜ਼ਰਵਰ ਸ੍ਰੀ ਅਮਿਤ ਚੰਦਰਾ ਨੇ ਚੋਣਾਂ ਦੇ ਸਮੁੱਚੇ ਕਾਰਜ਼ਾਂ ਨਾਲ ਜੁੜੇ ਰਿਟਰਨਿੰਗ ਅਫ਼ਸਰ, ਸੈਕਟਰ ਅਫਸਰਾਂ, ਸਪੈਸ਼ਲ ਮੈਜਿਸਟ੍ਰੇਟ, ਸਹਾਇਕ ਰਿਟਰਨਿੰਗ ਅਫ਼ਸਰ, ਸਮੂਹ ਪੁਲਿਸ ਇੰਚਾਰਜ਼ ਸਮੇਤ ਹੋਰਨਾ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ। ਮੀਟਿੰਗ ਦੌਰਾਨ ਵਿਸੇਸ ਤੌਰ ਤੇ ਜ਼ਿਲਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਸ੍ਰੀ ਮਹਿੰਦਰ ਪਾਲ, ਜ਼ਿਲਾ ਪੁਲਿਸ ਮੁਖੀ ਸ੍ਰੀ ਦੀਪਕ ਪਾਰਿਕ ਹਾਜ਼ਰ ਸਨ। ਮੀਟਿੰਗ ਦੌਰਾਨ ਜਨਰਲ ਅਬਜ਼ਰਵਰ ਸ੍ਰੀ ਚੰਦਰੇਸ਼ ਕੁਮਾਰ ਨੇ ਆਦੇਸ ਜਾਰੀ ਕਰਦਿਆਂ ਕਿਹਾ ਕਿ ਈ.ਵੀ.ਐਮ ਮਸ਼ੀਨਾ ਦੀ ਸੁਰੱਖਿਆ ਲਈ ਤਾਇਨਾਤ ਟੀਮਾਂ ਪੂਰੀ ਮੁਸਤੈਦੀ ਨਾਲ ਡਿਊਟੀ ਤੇ ਕਾਰਜ਼ਸੀਲ ਰਹਿਣਾ ਯਕੀਨੀ ਬਣਾਉਣ। ਉਨਾਂ ਹਦਾਇਤ ਕੀਤੀ ਕਿ ਚੋਣ ਪ੍ਰਚਾਰ ਬੰਦ ਹੁੰਦਿਆਂ ਪੁਲਿਸ ਫੋਰਸ, ਰਿਟਰਨਿੰਗ ਅਫ਼ਸਰ ਅਤੇ ਫਲਾਇੰਗ ਸਕੂਐਡ ਟੀਮਾਂ ਚੈਕਿੰਗ ਦੌਰਾਨ ਜ਼ਿਲੇ ਤੋਂ ਬਾਹਰੀ ਵਿਅਕਤੀਆਂ ਨੂੰ ਸਬੰਧਤ ਜ਼ਿਲੇ ਜਾਂ ਸਬੰਧਤ ਵਿਧਾਨ ਸਭਾ ਹਲਕੇ ’ਚ ਭੇਜਣ ਲਈ ਕਾਰਵਾਈ ਅਮਲ ’ਚ ਲਿਆਉਣ। ਉਨਾ ਕਿਹਾ ਕਿ ਪੋੰਲਿੰਗ ਪਾਰਟੀਆਂ ਦੇ ਰਵਾਨਾ ਹੋਣ ਤੋਂ ਬਾਅਦ ਸਮੂਹ ਸੈਕਟਰ ਮੈਜਿਸਟੇ੍ਰਟ ਯਕੀਨੀ ਬਣਾਉਣਗੇ ਕਿ ਪੋੰਲਿੰਗ ਪਾਰਟੀਆਂ ਸਬੰਧਤ ਬੂਥ ’ਤੇ ਰਹਿਣਗੀਆਂ। ਉਨਾਂ ਕਿਹਾ ਕਿ ਵੋਟਾਂ ਵਾਲੇ ਦਿਨ ਮੌਕ ਪੋਲ ਦੀ ਪ੍ਰਕਿਰਿਆ ਦੌਰਾਨ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਹਰੇਕ ਲੋੜੀਂਦੀ ਕਾਰਵਾਈ ਅਮਲ ’ਚ ਲਿਆਂਦੀ ਜਾਵੇ। ਪੁਲਿਸ ਅਬਜ਼ਰਵਰ ਸ੍ਰੀ ਅਮਿਤ ਚੰਦਰਾ ਨੇ ਕਿਹਾ ਕਿ ਪੁਲਿਸ ਫੋਰਸ ਦੇ ਜਵਾਨ ਪੋ੍ਰਜੈਡਿੰਗ ਅਫ਼ਸਰ ਦੀ ਇਜਾਜਤ ਤੋਂ ਬਿਨਾਂ ਪੋੰਲਿੰਗ ਬੂਥ ਤੇ ਅੰਦਰ ਜਾਣ ਨਹੀ ਜਾਣਗੇ। ਉਨਾਂ ਕਿਹਾ ਕਿ ਪੋੰਲਿੰਗ ਪਾਰਟੀ, ਪੋੰਲਿੰਗ ਸਟੇਸ਼ਨ ਦੇ ਸਾਰੇ ਕਰਮਚਾਰੀਆਂ ਖਾਸ ਤੌਰ ’ਤੇ ਸੀਨੀਅਰ ਅਧਿਕਾਰੀਆਂ, ਪੈਟਰੋਿਗ ਪਾਰਟੀ ਦੇ ਇਚਾਰਜ਼ ਦਾ ਨੰਬਰ ਹਰੇਕ ਪੁਲਿਸ ਫੋਰਸ ਦੇ ਜਵਾਨ ਕੋਲ ਹੋਣਾ ਚਾਹੀਦਾ ਹੈ। ਉਨਾਂ ਕਿਸੇ ਵੀ ਵਾਹਨ ਨੂੰ ਪੋੰਲਿੰਗ ਸਟੇਸ਼ਨ ਦੇ 200 ਮੀਟਰ ਦੇ ਘੇਰੇ ਅੰਦਰ ਆਉਣ ਨਾ ਦਿੱਤਾ ਜਾਵੇ। ਉਨਾਂ ਕਿਹਾ ਕਿ ਵੋਟਰਾਂ ਦੀ ਚੰਗੀ ਤਰਾਂ ਚੈਕਿੰਗ ਕਰਕੇ ਵੋਟ ਪਾਉਣ ਲਈ ਭੇਜਣਾ ਯਕੀਨੀ ਬਣਾਇਆ ਜਾਵੇ। ਇਸ ਤੋਂ ਪਹਿਲਾ ਜ਼ਿਲਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਸ੍ਰੀ ਮਹਿੰਦਰ ਪਾਲ ਨੇ ਸਮੁੱਚੇ ਚੋਣ ਅਮਲੇ ਨੂੰ ਚੋਣ ਕਾਰਜ਼ਾਂ ਲਈ ਲੱਗੀ ਡਿਊਟੀ ਨੂੰ ਆਪਸੀ ਤਾਲਮੇਲ ਨਾਲ ਕਰਨ ਲਈ ਕਿਹਾ। ਉਨਾਂ ਕਿਸੇ ਵੀ ਪੋੰਲਿੰਗ ਬੂਥ ’ਤੇ ਜੇਕਰ ਕਿਸੇ ਈ.ਵੀ.ਐਮ ਮਸ਼ੀਨ ਦੀ ਤਕਨੀਕੀ ਸਮੱਸਿਆ ਪੇਸ਼ ਆਉਂਦੀ ਹੈ, ਤਾਂ ਤੁਰੰਤ ਦੂਜੀ ਮਸ਼ੀਨਰੀ ਪਹੰੁਚਾਉਣ ਲਈ ਪਹਿਲਾ ਤੋਂ ਪੁਖਤਾ ਪ੍ਰਬੰਧ ਰੱਖੇ ਜਾਣ। ਉਨਾਂ ਕਿਹਾ ਕਿ ਸਪੈਸ਼ਲ ਮੈਜਿਸਟੇ੍ਰਟ ਅਤੇ ਮੈਜਿਸਟ੍ਰੇਟ ਕਾਨੂੰਨ ਵਿਵਸਥਾ ਨੂੰ ਬਣਾਏ ਰੱਖਣ ਲਈ ਹਰੇਕ ਪੁਲਿਸ ਅਤੇ ਸਿਵਲ ਅਧਿਕਾਰੀ ਨਾਲ ਰਾਬਤਾ ਰੱਖਣਗੇ। ਉਨਾਂ ਸਮੂਹ ਅਧਿਕਾਰੀਆਂ ਨੂੰ ਆਦੇਸ਼ ਜਾਰੀ ਕਰਦਿਆਂ ਕਿ ਜ਼ਿਲਾ ਮਾਨਸਾ ਵਿਖੇ ਅਮਨ, ਸਾਂਤੀ ਨਾਲ ਚੋਣਾਂ ਦਾ ਕੰਮ ਨੇਪਰੇ ਚੜਾਉਣ ਲਈ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਿਕ ਡਿਊਟੀ ਚਾਹੀਦੀ ਹੈ। ਉਨਾਂ ਕਿਹਾ ਕਿ ਜ਼ਿਲਾ ਪ੍ਰਸ਼ਾਸਨ ਵੱਲੋਂ ਚੋਣ ਪ੍ਰਚਾਰ ਬੰਦ ਹੋਣ ਤੋਂ ਬਾਅਦ ਬਾਹਰੀ ਵਿਅਕਤੀਆਂ ਨੂੰ ਸਬੰਧਤ ਹਲਕੇ ਜਾਂ ਜ਼ਿਲੇ ’ਚ ਜਾਣ ਲਈ ਪਹਿਲਾ ਹੀ ਆਦੇਸ਼ ਜਾਰੀ ਕੀਤੇ ਗਏ ਹਨ।  ਇਸ ਮੌਕੇ ਜ਼ਿਲਾ ਪੁਲਿਸ ਮੁਖੀ ਸ੍ਰੀ ਦੀਪਕ ਪਾਰਿਕ ਨੇ ਕਿਹਾ ਕਿ ਜ਼ਿਲੇ ਅੰਦਰ ਚੋਣਾਂ ਲਈ ਸੁਰੱਖਿਆ ਦੇ ਸਾਰੇ ਪ੍ਰਬੰਧ ਮੁਕੰਮਲ ਕਰ ਦਿੱਤੇ ਗਏ ਹਨ। ਉਨਾਂ ਕਿਹਾ ਕਿ ਪੋੰਲਿੰਗ ਪਾਰਟੀਆਂ ਇੱਕ ਦੂਜੇ ਨਾਲ ਸੰਪਰਕ ਨੰਬਰਾਂ ਦਾ ਆਦਾਨ-ਪ੍ਰਦਾਨ ਕਰ ਲੈਣ ਤਾਂ ਜੋ ਕਿਸੇ ਵੀ ਦਿੱਕਤ ਸਮੇਂ ਇੱਕ ਦੂਜੇ ਨਾਲ ਸੂਚਨਾ ਸਾਂਝੀ ਕੀਤੀ ਜਾ ਸਕੇ। ਉਨਾਂ ਕਿਹਾ ਕਿ ਜੇਕਰ ਕੋਈ ਵੀ ਸ਼ੱਕੀ ਵਿਅਕਤੀ ਜਾਂ ਘਟਨਾ ਧਿਆਨ ਵਿੱਚ ਆਉਂਦੀ ਹੈ ਤਾਂ ਤੁਰੰਤ ਉਸਦੀ ਸੂਚਨਾ ਆਪਣੇ ਉਚ ਅਧਿਕਾਰੀਆਂ ਜਾਂ ਪੁਲਿਸ ਨੂੰ ਦਿੱਤੀ ਜਾਵੇ।  ਉਨਾਂ ਕਿਹਾ ਕਿ ਜ਼ਿਲਾ ਪੁਲਿਸ ਵੱਲੋਂ ਨੌ ਯੂਅਰ ਪੁਲਿਸ ਐਪ ਬਣਾਈ ਹੋਈ ਹੈ, ਉਹ ਆਪਣੇ ਮੋਬਾਇਲ ਵਿੱਚ ਡਾਊਨਲੋਡ ਕਰ ਲਈ ਜਾਵੇ। ਉਨਾਂ ਕਿਹਾ ਕਿ ਇਸ ਐਪ ਦੀ ਮਦਦ ਨਾਲ ਨਜ਼ਦੀਕੀ ਥਾਣਿਆਂ ਅਤੇ ਸੰਪਰਕ ਨੰਬਰਾਂ ਸਬੰਧੀ ਜਾਣਕਾਰੀ ਮਿਲ ਜਾਵੇਗੀ। ਉਨਾਂ ਕਿਹਾ ਕਿ ਪੈਟਰੋਿਗ ਪਾਰਟੀਆਂ ਆਪਣੀ ਗਸ਼ਤ ਵਧਾ ਦੇਣ ਅਤੇ ਜੇਕਰ ਕੋਈ ਵੀ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਜਾਂ ਜ਼ਿਲੇ ਦੀ ਅਮਨ-ਸ਼ਾਂਤੀ ਵਿੱਚ ਵਿਘਨ ਪਾਉਂਦਾ ਹੈ ਤਾਂ ਤੁਰੰਤ ਉਸ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇ। ਉਨਾਂ ਕਿਹਾ ਕਿ ਇਸ ਸਮੁੱਚੀ ਚੋਣ ਪ੍ਰਿਆ ਵਿੱਚ ਪੁਲਿਸ ਅਤੇ ਸਿਵਲ ਪ੍ਰਸਾਸ਼ਨ ਦੇ ਆਪਸੀ ਤਾਲਮੇਲ ਬਹੁਤ ਜ਼ਰੂਰੀ ਹੈ ਇਸ ਲਈ ਇੱਕ ਦੂਜੇ ਨਾਲ ਤਾਲਮੇਲ ਬਣਾ ਕੇ ਨਿਰਪੱਖ ਅਤੇ ਸ਼ਾਂਤਮਈ ਢੰਗ ਨਾਲ ਚੋਣਾਂ ਦਾ ਕੰਮ ਨੇਪਰੇ ਚੜਾਇਆ ਜਾਵੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਮਰਪ੍ਰੀਤ ਕੌਰ ਸੰਧੂ, ਐਸ.ਡੀ.ਐਮ. ਮਾਨਸਾ ਹਰਜਿੰਦਰ ਸਿੰਘ ਜੱਸਲ, ਐਸ.ਡੀ.ਐਮ. ਸਰਦੂਲਗੜ ਮਨੀਸ਼ਾ ਰਾਣਾ, ਐਸ.ਡੀ.ਐਮ. ਬੁਢਲਾਡਾ ਕਾਲਾ ਰਾਮ ਕਾਂਸਲ ਅਤੇ ਐਸ.ਪੀ. ਰਾਕੇਸ਼ ਕੁਮਾਰ ਤੋਂ ਇਲਾਵਾ ਸਿਵਲ ਅਤੇ ਪੁਲਿਸ ਪ੍ਰਸ਼ਾਸ਼ਨ ਦੇ ਅਧਿਕਾਰੀ ਅਤੇ ਮੁਲਾਜ਼ਮ ਮੌਜੂਦ ਸਨ। 

Please follow and like us:

Similar Posts