ਸਪਿੰਗਫੀਲਡ : ਰੁਜ਼ਗਾਰ ਦੀ ਭਾਲ ਵਿੱਚ ਨੌਜਵਾਨਾਂ ਅੰਦਰ ਵਿਦੇਸ਼ ਜਾਣ ਦਾ ਰੁਝਾਨ ਲਗਾਤਾਰ ਤੇਜ਼ ਹੁੰਦਾ ਜਾ ਰਿਹਾ ਹੈ। ਇਸ ਦੇ ਚਲਦਿਆਂ ਅਮਰੀਕਾ ਦੀ ਧਰਤੀ ‘ਤੇ ਇਲੀਨੋਇਸ ਸੂਬੇ ‘ਚ ਉਸ ਸਮੇਂ ਪੰਜਾਬੀਆਂ ਅਤੇ ਪੰਜਾਬੀ ਭਾਸ਼ਾ ਦਾ ਮਾਣ ਨਾਲ ਸਿਰ ਉੱਚਾ ਹੋਇਆ ਜਦੋਂ ਗਵਰਨਰ ਜੇ.ਬੀ. ਪ੍ਰਿਟਜਕਰ ਨੇ ਉਨ੍ਹਾਂ ਦੇ ਹੱਕ ‘ਚ ਵੱਡਾ ਐਲਾਨ ਕਰ ਦਿੱਤਾ। ਜੀ ਹਾਂ ਗਵਰਨਰ ਪ੍ਰਿਟਜ਼ਕਰ ਵੱਲੋਂ ਫਰਵਰੀ ਮਹੀਨੇ ਨੂੰ ਪੰਜਾਬੀ ਭਾਸ਼ਾ ਪ੍ਰਤੀ ਮਹੀਨਾ ਐਲਾਨਿਆ ਗਿਆ ਹੈ। ਜਾਣਕਾਰੀ ਮੁਤਾਬਿਕ ਇਹ ਐਲਾਨ ਗਵਰਨਰ ਵੱਲੋਂ 21 ਫਰਵਰੀ ਨੂੰ ਕੀਤਾ ਗਿਆ ਹੈ।
ਦਰਅਸਲ 21 ਫਰਵਰੀ ਨੂੰ ਸੰਯੁਕਤ ਰਾਸ਼ਟਰ ਦੇ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਵਜੋਂ ਮਨਾਇਆ ਜਾਂਦਾ ਹੈ। ਜਿਸ ਵਿੱਚ ਸੱਭਿਆਚਾਰ ਅਤੇ ਭਾਸ਼ਾ ਦੀ ਵਿਿਭੰਨਤਾ ਪ੍ਰਤੀ ਜਾਗਰੁਕ ਕੀਤਾ ਜਾਂਦਾ ਹੈ। ਇਸ ਦੌਰਾਨ ਸਾਰੀਆਂ ਭਾਸ਼ਾਵਾਂ ਦੀ ਸੰਭਾਲ ਅਤੇ ਸੁਰੱਖਿਆ ਪ੍ਰਤੀ ਵੀ ਉਤਸ਼ਾਹਿਤ ਕੀਤਾ ਜਾਂਦਾ ਹੈ। ਦੱਸਣਯੋਗ ਹੈ ਕਿ ਇਸ ਸੂਬੇ ਅੰਦਰ ਵਸਣ ਵਾਲੇ ਪੰਜਾਬੀਆਂ ਦੀ ਗਿਣਤੀ 50 ਹਜ਼ਾਰ ਤੋਂ ਵਧੇਰੇ ਹੈ। ਨਾਲ ਹੀ ਇਹ ਵੀ ਦੱਸਣਾ ਲਾਜ਼ਮੀ ਹੋ ਜਾਂਦਾ ਹੈ ਕਿ ਪੰਜਾਬੀ ਭਾਸ਼ਾ ਪੂਰੀ ਦੁਨੀਆਂ ‘ਚ ਸਭ ਤੋਂ ਵਧੇਰੇ ਬੋਲੇ ਜਾਣ ਵਾਲੀਆਂ ਭਾਸ਼ਾਵਾਂ ‘ਚ ਨੌਵੇਂ ਸਥਾਨ ‘ਤੇ ਹੈ।ਹੁਣ ਜੇਕਰ ਪੂਰੀ ਦੁਨੀਆਂ ਦੇ ਅੰਕੜਿਆਂ ਦੀ ਗੱਲ ਕਰੀਏ ਤਾਂ ਪੰਜਾਬੀ ਬੋਲਣ ਵਾਲੇ ਲੋਕਾਂ ਦੀ ਗਿਣਤੀ 11 ਕਰੋੜ ਤੋਂ ਵਧੇਰੇ ਹੈ। ਇੱਥੇ ਹੀ ਬੱਸ ਨਹੀਂ ਭਾਰਤ ਅਤੇ ਪਾਕਿਸਤਾਨ ਤੋਂ ਇਲਾਵਾ ਕੈਨੇਡਾ ਅੰਦਰ ਵੀ ਪੰਜਾਬੀ ਨੂੰ ਸਰਕਾਰੀ ਭਾਸ਼ਾ ਹੋਣ ਦਾ ਮਾਣ ਹਾਸਲ ਹੈ।