ਚੰਡੀਗੜ੍ਹ : ਸੂਬੇ ਅੰਦਰ 20 ਫਰਵਰੀ ਵਾਲੇ ਦਿਨ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ ਜਿਸ ਨੂੰ ਲੈ ਕੇ ਸਾਰੀਆਂ ਸਿਆਸੀ ਪਾਰਟੀਆਂ ਵਲੋਂ ਲਗਾਤਾਰ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਸਿਆਸੀ ਆਗੂਆਂ ਵੱਲੋਂ ਆਪੋ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਜਾ ਰਹੇ ਹਨ । ਇਨ੍ਹਾਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਅੱਜ ਦਾ ਦਿਨ ਨਾਮਜ਼ਦਗੀਆਂ ਭਰਨ ਲਈ ਇਕ ਵੱਡਾ ਦਿਨ ਹੋਵੇਗਾ । ਅੱਜ ਸੂਬੇ ਦੀ ਸਿਆਸਤ ਦੇ ਦਿੱਗਜ ਲੀਡਰ ਆਪੋ ਆਪਣੀਆਂ ਨਾਮਜ਼ਦਗੀਆਂ ਦਾਖ਼ਲ ਕਰਨਗੇ । ਸਭ ਤੋਂ ਪਹਿਲਾਂ ਜ਼ਿਕਰ ਗਿੱਲ ਆਮ ਆਦਮੀ ਪਾਰਟੀ ਦੀ ਕਰ ਲਈਏ ਤਾਂ ਉਸ ਵੱਲੋਂ ਮੁੱਖ ਮੰਤਰੀ ਚਿਹਰਾ ਐਲਾਨੀ ਗਈ ਭਗਤ ਬੋਰਡ ਵੱਲੋਂ ਵੀ ਅੱਜ ਨਾਮਜ਼ਦਗੀ ਦਾਖ਼ਲ ਕੀਤੀ ਜਾਵੇਗੀ ਇਸੇ ਤਰ੍ਹਾਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂਆਂ ਵਿੱਚੋਂ ਪਰਗਟ ਸਿੰਘ ਅਤੇ ਕਾਂਗਰਸ ਪਾਰਟੀ ਦੇ ਪੰਜਾਬ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਦਾਖ਼ਲ ਕੀਤੀ ਜਾਵੇਗੀ।
ਤੁਹਾਨੂੰ ਦੱਸ ਦਈਏ ਕਿ ਭਗਵੰਤ ਮਾਨ ਧੂਰੀ ਤੋਂ ਚੋਣ ਲੜ ਰਹੇ ਹਨ ਇਸ ਸਮੇਂ ਉਨ੍ਹਾਂ ਦਾ ਮੁਕਾਬਲਾ ਕਾਂਗਰਸ ਪਾਰਟੀ ਵੱਲੋਂ ਦਲਵੀਰ ਸਿੰਘ ਗੋਲਡੀ ਅਤੇ ਅਕਾਲੀ ਦਲ ਵੱਲੋਂ ਪ੍ਰਕਾਸ਼ ਚੰਦ ਗਰਗ ਨਾਲ ਹੈ। ਇਨ੍ਹਾਂ ਚੋਣਾਂ ਦੌਰਾਨ ਧੂਰੀ ਸੀਟ ਇਕ ਹੌਟ ਸੀਟ ਬਣੀ ਹੋਈ ਹੈ । ਤੁਹਾਨੂੰ ਦੱਸ ਦਈਏ ਕਿ ਪਿਛਲੀ ਵਾਰ ਇਸ ਸੀਟ ਤੋਂ ਦਲਵੀਰ ਸਿੰਘ ਗੋਲਡੀ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਜਸਬੀਰ ਸਿੰਘ ਜੱਸੀ ਨੂੰ 2811 ਵੋਟਾਂ ਨਾਲ ਹਰਾਇਆ ਸੀ।
ਹੁਣ ਜੇਕਰ ਗੱਲ ਕਾਂਗਰਸ ਪਾਰਟੀ ਦੇ ਪੰਜਾਬ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਕਰ ਲਈਏ ਤਾਂ ਉਨ੍ਹਾਂ ਵੱਲੋਂ ਅੰਮ੍ਰਿਤਸਰ ਪੂਰਬੀ ਤੋਂ ਚੋਣ ਲੜੀ ਜਾ ਰਹੀ ਹੈ ਅਤੇ ਉਨ੍ਹਾਂ ਵੱਲੋਂ ਅੱਜ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਜਾਣੇ ਹਨ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਮਾਝੇ ਦੇ ਜਰਨੈਲ ਵਜੋਂ ਜਾਣੇ ਜਾਂਦੇ ਬਿਕਰਮ ਸਿੰਘ ਮਜੀਠੀਆ ਵੱਲੋਂ ਨਵਜੋਤ ਸਿੰਘ ਸਿੱਧੂ ਦਾ ਮੁਕਾਬਲਾ ਕੀਤਾ ਜਾ ਰਿਹਾ ਹੈ।
ਇਸੇ ਤਰ੍ਹਾਂ ਹੀ ਜੇਕਰ ਗੱਲ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਪਰਗਟ ਸਿੰਘ ਦੀ ਕਰੀਏ ਤਾਂ ਉਹ ਜਲੰਧਰ ਕੈਂਟ ਤੋਂ ਚੋਣ ਮੈਦਾਨ ਵਿਚ ਉਤਰੇ ਹਨ। ਉਹ ਵੀ ਅੱਜ ਆਪਣਾ ਨਾਮਜ਼ਦਗੀ ਪੱਤਰ ਦਾਖ਼ਲ ਕਰ ਰਹੇ ਹਨ।
ਇੱਥੇ ਦੱਸਣਾ ਇਹ ਵੀ ਲਾਜ਼ਮੀ ਹੋ ਜਾਂਦਾ ਹੈ ਕਿ 25 ਜਨਵਰੀ 2022 ਤੋਂ ਚੋਣ ਕਮਿਸ਼ਨਰ ਵੱਲੋਂ ਨੌਮੀਨੇਸ਼ਨ ਭਰਨ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ ਅਤੇ ਉਸ ਸਮੇਂ ਤੋਂ ਹੀ ਸਾਰੇ ਸਿਆਸੀ ਆਗੂਆਂ ਵੱਲੋਂ ਆਪੋ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਜਾ ਰਹੇ ਹਨ। ਕੋਈ ਵੀ ਉਮੀਦਵਾਰ ਇੱਕ ਫਰਵਰੀ 2022 ਦਿਨ ਬੁੱਧਵਾਰ ਤੱਕ ਆਪਣਾ ਨਾਮਜ਼ਦਗੀ ਪੱਤਰ ਦਾਖ਼ਲ ਕਰ ਸਕਦਾ ਹੈ। ਇਸ ਉਪਰੰਤ ਸਾਰੇ ਨਾਮਜ਼ਦਗੀ ਪੱਤਰਾਂ ਦੀ ਦੋ ਫਰਵਰੀ ਵਾਲੇ ਦਿਨ ਪੜਤਾਲ ਹੋਵੇਗੀ ਜਦੋਂ ਕਿ ਕੋਈ ਵੀ ਉਮੀਦਵਾਰ ਚਾਰ ਫਰਵਰੀ ਤੱਕ ਆਪਣਾ ਨਾਮਜ਼ਦਗੀ ਪੱਤਰ ਵਾਪਸ ਲੈ ਸਨ