ਸਾਹਨੇਵਾਲ : ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ ਸਿਸੋਦੀਆ ਨੇ ਵਿਧਾਨ ਸਭਾ ਹਲਕਾ ਸਾਹਨੇਵਾਲ ਤੋਂ ਪਾਰਟੀ ਦੇ ਉਮੀਦਵਾਰ ਹਰਦੀਪ ਸਿੰਘ ਮੁੰਡੀਆਂ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ। ਸਿਸੋਦੀਆ ਨੇ ਲੋਕਾਂ ਨੂੰ ਪਾਰਟੀ ਦੇ ਉਮੀਦਵਾਰ ਨੂੰ ਭਾਰੀ ਵੋਟਾਂ ਨਾਲ ਜਿਤਾ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਦੀ ਅਪੀਲ ਕੀਤੀ।
ਸੋਮਵਾਰ ਨੂੰ ਮਨੀਸ ਸਿਸੋਦੀਆ ਨੇ ਸਾਹਨੇਵਾਲ ਵਿਧਾਨ ਸਭਾ ਹਲਕੇ ਦੇ ਵੱਖ-ਵੱਖ ਇਲਾਕਿਆਂ ਵਿੱਚ ਚੋਣ ਪ੍ਰਚਾਰ ਕੀਤਾ। ਲੋਕਾਂ ਨੂੰ ਸੰਬੋਧਨ ਕਰਦਿਆਂ ਸਿਸੋਦੀਆ ਨੇ ਕਿਹਾ ਕਿ ਤੁਸੀਂ ਅਕਾਲੀ ਦਲ ਅਤੇ ਕਾਂਗਰਸ ਨੂੰ ਮੌਕੇ ਦਿੱਤੇ। ਅਕਾਲੀ ਦਲ ਨੇ 26 ਸਾਲ ਅਤੇ ਕਾਂਗਰਸ ਨੇ 24 ਸਾਲ ਪੰਜਾਬ ‘ਤੇ ਰਾਜ ਕੀਤਾ। ਦੋਵਾਂ ਨੇ ਸੂਬੇ ਦੇ ਕੁਦਰਤੀ ਸੋਮੇ ਵੇਚ ਦਿੱਤੇ ਅਤੇ ਸਰਕਾਰੀ ਖਜਾਨਾ ਖਾਲੀ ਕਰ ਦਿੱਤਾ। ਇਸ ਬਾਰ ਇੱਕ ਮੌਕਾ ‘ਆਪ’ ਨੂੰ ਦਿਓ। ਆਮ ਆਦਮੀ ਪਾਰਟੀ ਦੀ ਸਰਕਾਰ ਸੂਬੇ ਵਿਚ ਪਰਚਾ ਰਾਜ ਖਤਮ ਕਰੇਗੀ ਅਤੇ ਸਾਰੇ ਝੂਠੇ ਪਰਚਿਆਂ ਨੂੰ ਰੱਦ ਕਰੇਗੀ। ਦਿੱਲੀ ਦੇ ਲੋਕਾਂ ਨੇ ਸਾਨੂੰ ਮੌਕਾ ਦਿੱਤਾ ਹੈ। ਅਸੀਂ ਦਿੱਲੀ ਦੇ ਸਰਕਾਰੀ ਸਕੂਲਾਂ ਨੂੰ ਸੁਧਾਰਿਆ, ਬਿਜਲੀ ਦੇ ਬਿੱਲ ਜੀਰੋ ਕੀਤੇ, ਨੌਜਵਾਨਾਂ ਨੂੰ ਰੁਜਗਾਰ ਦਿੱਤਾ। ਹੁਣ ਪੰਜਾਬ ਦੀ ਵਾਰੀ ਹੈ। ਇੱਕ ਮੌਕਾ ‘ਆਪ’ ਦੀ ਇਮਾਨਦਾਰ ਰਾਜਨੀਤੀ ਨੂੰ ਦਿਓ। ਅਸੀਂ ਪੰਜਾਬ ਵਿੱਚ ਚੰਗੇ ਸਕੂਲ, ਹਸਪਤਾਲ ਬਣਾਵਾਂਗੇ ਅਤੇ ਨੌਜਵਾਨਾਂ ਨੂੰ ਰੁਜਗਾਰ ਦੇ ਮੌਕੇ ਦੇਵਾਂਗੇ। ਅਸੀਂ ਕੰਮ ਕਰਕੇ ਦਿਖਾਵਾਂਗੇ ਕਿ ਵਿਕਾਸ ਕਿਵੇਂ ਕੀਤਾ ਜਾਂਦਾ ਹੈ।
ਸਿਸੋਦੀਆ ਨੇ ਵਿਰੋਧੀ ਪਾਰਟੀਆਂ ‘ਤੇ ਵੀ ਤਿੱਖਾ ਨਿਸਾਨਾ ਸਾਧਿਆ। ਉਨਾਂ ਕਿਹਾ ਕਿ ਅਕਾਲੀ ਦਲ ਅਤੇ ਕਾਂਗਰਸੀ ਨੇਤਾ ਘਰ-ਘਰ ਜਾਕੇ ਪੈਸੇ ਵੰਡ ਕੇ ਲੋਕਾਂ ਦੀਆਂ ਵੋਟਾਂ ਖਰੀਦਣ ਦੀ ਕੋਸਸਿ ਕਰ ਰਹੇ ਹਨ। ਕਿਸੇ ਵੀ ਪਾਰਟੀ ਦਾ ਲੀਡਰ ਪੈਸੇ ਦੇਵੇ ਤਾਂ ਲੈ ਲਵੋ, ਪਰ ਵੋਟ ਝਾੜੂ ਨੂੰ ਹੀ ਪਾਉਣਾ, ਕਿਉਂਕਿ ਪੰਜਾਬ ਦੇ ਸਕੂਲਾਂ ਦੀ ਹਾਲਤ ਸਿਰਫ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਹੀ ਸੁਧਾਰ ਸਕਦੇ ਹਨ।