ਭਾਜਪਾ ਉਮੀਦਵਾਰ ਫ਼ਤਹਿਜੰਗ ਸਿੰਘ ਬਾਵਜਾ ਦੇ ਪੁੱਤਰ ਕੰਵਰ ਪ੍ਰਤਾਪ ਬਾਜਵਾ ਨੇ ਵਾਰਡ ਨੰ. 6 ’ਚ ਡੋਰ-ਟੂ-ਡੋਰ ਕੀਤਾ ਚੋਣ ਪ੍ਰਚਾਰ
ਬਟਾਲਾ, 11 ਫਰਵਰੀ ()- ਵਿਧਾਨ ਸਭਾ ਹਲਕਾ ਬਟਾਲਾ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਫਤਹਿਜੰਗ ਸਿੰਘ ਬਾਜਵਾ ਦੇ ਪੁੱਤਰ ਕੰਵਰ ਪ੍ਰਤਾਪ ਸਿੰਘ ਬਾਜਵਾ ਵੱਲੋਂ ਅੱਜ ਵਾਰਡ ਨੰ. 6 ’ਚ ਡੋਰ-ਟੂ-ਡੋਰ ਚੋਣ ਪ੍ਰਚਾਰ ਕੀਤਾ ਗਿਆ। ਇਸ ਦੌਰਾਨ ਵਾਰਡ ਵਾਸੀਆਂ ਵੱਲੋਂ ਫਤਹਿਜੰਗ ਸਿੰਘ ਬਾਜਵਾ ਨੂੰ ਭਾਰੀ ਬਹੁਮਤ ਨਾਲ ਜਿੱਤਾਉਣ ਦਾ ਭਰੋਸਾ ਦਿੱਤਾ ਗਿਆ। ਇਸ ਮੌਕੇ ਗੱਲਬਾਤ ਕਰਦੇ ਹੋਏ ਕੰਵਰ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਅੱਜ ਉਨ੍ਹਾਂ ਵੱਲੋਂ ਵਾਡਰ ਨੰ. 6 ’ਚ ਡੋਰ-ਟੂ-ਡੋਰ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਵਾਸੀਆਂ ਵੱਲੋਂ ਜੋ ਪਿਆਰ ਅਤੇ ਮਾਣ ਸਨਮਾਨ ਭਾਜਪਾ ਨੂੰ ਮਿਲ ਰਿਹਾ ਹੈ, ਉਸ ਨਾਲ ਇੰਝ ਲਗਦਾ ਹੈ ਕਿ ਇਸ ਵਾਰ ਲੋਕਾਂ ਨੇ ਭਾਜਪਾ ਨੂੰ ਜਿਤਾਉਣ ਦਾ ਮਨ ਬਣਾ ਲਿਆ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨੇ ਹਮੇਸ਼ਾ ਹਰ ਵਰਗ ਦੀ ਭਲਾਈ ਲਈ ਕੰਮ ਕਰਦੇ ਹੋਏ ਲੋਕਾਂ ਨੂੰ ਬੇਹਤਰ ਸਹੂਲਤਾਂ ਮੁਹੱਈਆ ਕਰਵਾਈਆਂ ਹਨ। ਉਨ੍ਹਾਂ ਕਿਹਾ ਕਿ ਕਿਸੇ ਸਮੇਂ ਬਟਾਲਾ ਸਹਿਰ ਦੀ ਇੰਡਸਟਰੀ ਪੂਰੇ ਵਿਸ਼ਵ ’ਚ ਪ੍ਰਸਿੱਧ ਸੀ ਪਰ ਸਰਕਾਰਾਂ ਦੀ ਗਲਤ ਨੀਤੀਆਂ ਦੇ ਚੱਲਦਿਆਂ ਅੱਜ ਬਟਾਲਾ ਸ਼ਹਿਰ ਦੀ ਇੰਡਸਟਰੀ ਖ਼ਤਮ ਹੋਣ ਦੀ ਕਾਗਾਰ ’ਤੇ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੀ ਸਰਕਾਰ ਬਣਨ ’ਤੇ ਸ਼ਹਿਰ ਦੀ ਇੰਡਸਟਰੀ ਨੂੰ ਦੋਬਾਰਾ ਪੈਰਾਂ ’ਤੇ ਖੜ੍ਹਾ ਕੀਤਾ ਜਾਵੇਗਾ ਅਤੇ ਹਲਕੇ ਦੇ ਨੌਜਵਾਨਾਂ ਨੂੰ ਰੋਜਗਾਰ ਮੁਹੱਈਆ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਭਾਜਪਾ ਗੱਲਾਂ ਕਰਨ ਦੀ ਬਜਾਏ ਕੰਮ ਕਰਨ ’ਚ ਜਿਆਦਾ ਵਿਸ਼ਵਾਸ ਰਖਦੀ ਹੈ ਅਤੇ ਅੱਜ ਤੱਕ ਜੋ ਵੀ ਵਾਅਦੇ ਭਾਜਪਾ ਵੱਲੋਂ ਕੀਤੇ ਗਏ ਹਨ ਉਨ੍ਹਾਂ ਨੂੰ ਇਨ ਬਿਨ ਪੂਰਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਹਲਕਾ ਵਾਸੀ ਭਾਜਪਾ ਨੂੰ ਵੋਟ ਪਾ ਕੇ ਭਾਰੀ ਬਹੁਮਤ ਨਾਲ ਜਿਤਾਉਣਗੇ।