ਸੋਨੀਆ ਗਾਂਧੀ ਨੇ ਅੱਜ ਅਹਿਮ ਫ਼ੈਸਲਾ ਲੈਂਦੇ ਹੋਏ ਵਿਧਾਇਕ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਲਗਾਇਆ ਹੈ। ਸਿੱਧੂ ਦੇ ਨਾਲ ਸੋਨੀਆ ਗਾਂਧੀ ਵੱਲੋਂ ਲਏ ਗਏ ਫ਼ੈਸਲੇ ਵਿੱਚ ਚਾਰ ਕਾਰਜਕਾਰੀ ਪ੍ਰਧਾਨ ਵੀ ਲਾਏ ਗਏ ਹਨ : ਸੰਗਤ ਸਿੰਘ ਗਿਲਜੀਆਂ, ਸੁਖਵਿੰਦਰ ਸਿੰਘ ਡੈਨੀ, ਪਵਨ ਗੋਇਲ, ਅਤੇ ਕੁਲਜੀਤ ਸਿੰਘ ਨਾਗਰਾ।
