ਭਾਰਤ ਦੇ ਫਲਾਇੰਗ ਸਿੱਖ ਵਜੋਂ ਜਾਣੇ ਜਾਂਦੇ ਉਲੰਪੀਅਨ ਮਿਲਖਾ ਸਿੰਘ 18 ਜੂਨ 2021 ਨੂੰ ਕਰੋਨਾ ਕਾਰਨ ਪੈਦਾ ਹੋਈਆਂ ਪੇਚੀਦਗੀਆਂ ਸਦਕਾ ਇਸ ਫਾਨੀ ਸੰਸਾਰ ਨੂੰ 91 ਸਾਲ ਦੀ ਉਮਰ ਵਿੱਚ ਅਲਵਿਦਾ ਕਹਿ ਗਏ।
ਮਿਲਖਾ ਸਿੰਘ ਨੂੰ “ਉੱਡਣੇ ਸਿੱਖ” ਦਾ ਖ਼ਿਤਾਬ ਪਾਕਿਸਤਾਨ ਦੇ ਤਤਕਾਲੀ ਰਾਸ਼ਟਪਤੀ ਫ਼ੀਲਡ ਮਾਰਸ਼ਲ ਅਯੂਬ ਖ਼ਾਨ ਨੇ ਉੱਥੋਂ ਦੇ ਸਰਬੋਤਮ ਦੌੜਾਕ ਅਬਦੁੱਲ ਖ਼ਾਲਿਕ ਨੂੰ ਹਰਾਉਣ ਤੋਂ ਬਾਅਦ ਦਿੱਤਾ ਸੀ।
ਪਿਛਲੇ ਹਫ਼ਤੇ ਹੀ ਉਨ੍ਹਾਂ ਦੀ ਪਤਨੀ ਤੇ ਸਾਬਕਾ ਐਥਲੀਟ ਨਿਰਮਲ ਮਿਲਖਾ ਸਿੰਘ ਦਾ ਕੋਰੋਨਾ ਕਾਰਨ ਦੇਹਾਂਤ 83 ਸਾਲ ਦੀ ਉਮਰ ਵਿੱਚ ਹੋਇਆ ਸੀ।
ਮਿਲਖਾ ਸਿੰਘ ਦੇ ਜਾਣ ਤੋਂ ਬਾਅਦ ਹਰ ਕੋਈ ਉਨ੍ਹਾਂ ਨੂੰ ਆਪੋ-ਆਪਣੇ ਅੰਦਾਜ਼ ਵਿੱਚ ਯਾਦ ਕਰ ਰਿਹਾ ਹੈ, ਸ਼ਰਧਾਂਜਲੀ ਦੇ ਰਿਹਾ ਹੈ। ਇਸ ਦੇ ਨਾਲ ਹੀ ਪੰਜਾਬ ਦਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਟਵੀਟ ਕਰਕੇ ਦੁਖ ਦਾ ਪ੍ਰਗਟਾਵਾ ਕੀਤਾ ਹੈ।