ਪਟਿਆਲਾ ਵਿਖੇ ਸਾਂਝਾ ਅਧਿਆਪਕ ਮੋਰਚਾ ਵੱਲੋਂ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕੀਤਾ ਗਿਆ ਅਤੇ ਸਿੱਖਿਆ ਮੰਤਰੀ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਉਹਨਾਂ ਕਿਹਾ ਕਿ ਕੱਚੇ ਅਧਿਆਪਕਾਂ ਦੀ ਪੁਸ਼ਟੀ ਕੀਤੀ ਜਾਣੀ ਚਾਹੀਦੀ ਹੈ, ਅਧਿਆਪਕਾਂ ਨੂੰ ਖਾਲੀ ਅਸਾਮੀਆਂ ‘ਤੇ ਤਾਇਨਾਤ ਕੀਤਾ ਜਾਣਾ ਚਾਹੀਦਾ ਹੈ | ਇਥੇ ਅਧਿਆਪਕ ਸਾਫ ਤੌਰ ‘ਤੇ ਮੁੱਖ ਮੰਤਰੀ ਦੀ ਰਿਹਾਇਸ਼ ਦੇ ਬਾਹਰ ਪੰਜਾਬ ਸਰਕਾਰ ਨੂੰ ਨਿਸ਼ਾਨਾ ਬਣਾਉਂਦੇ ਦਿਖਾਈ ਦਿੱਤੇ । ਓਥੇ ਹੀ ਪਟਿਆਲਾ ਵਿਖੇ ਮੁੱਖ ਮੰਤਰੀ ਦੀ ਰਿਹਾਇਸ਼ ਦੇ ਬਾਹਰ ਮਿਡ ਡੇਅ ਮੀਲ ਵਰਕਰ ਅਤੇ ਬਿਜਲੀ ਬੋਰਡ ਦੇ ਠੇਕਾ ਮੁਲਾਜ਼ਮ, ਈ.ਟੀ.ਟੀ ਬੇਰੁਜ਼ਗਾਰ ਅਧਿਆਪਕਾਂ ਵੱਲੋਂ ਧਰਨਾ ਦੇਣ ਦਾ ਐਲਾਨ ਕੀਤਾ ਗਿਆ, ਜਿਸ ਦੇ ਤਹਿਤ ਸਾਂਝਾ ਅਧਿਆਪਕ ਮੋਰਚਾ, ਮੁੱਖ ਮੰਤਰੀ ਦੀ ਰਿਹਾਇਸ਼ ਦੇ ਬਾਹਰ ਪਹੁੰਚਿਆ |
ਉਕਤ, ਵਿਕਰਮ ਦੇਵ ਅਧਿਆਪਕ ਫਰੰਟ ਨੇ ਕਿਹਾ ਕਿ ਲੰਬੇ ਸਮੇਂ ਤੋਂ ਖਾਲੀ ਪਈਆਂ ਅਸਾਮੀਆਂ ਭਰੀਆਂ ਜਾਣੀਆਂ ਚਾਹੀਦੀਆਂ ਹਨ ਅਤੇ ਸਿੱਖਿਆ ਨੀਤੀ ਨੂੰ ਰੱਦ ਕੀਤਾ ਜਾਣਾ ਚਾਹੀਦਾ ਹੈ ਅਤੇ ਜਿਹੜੇ ਕੱਚੇ ਕਰਮਚਾਰੀ ਹਨ ਉਨ੍ਹਾਂ ਦੀ ਪੁਸ਼ਟੀ ਹੋਣੀ ਚਾਹੀਦੀ ਹੈ ਅਤੇ ਸਾਡੇ ਬੇਰੁਜ਼ਗਾਰ ਅਧਿਆਪਕ ਲੰਬੇ ਸਮੇਂ ਤੋਂ ਟਾਵਰ ‘ਤੇ ਚੜ੍ਹੇ ਹਨ, ਉਨ੍ਹਾਂ ਨੂੰ ਨੌਕਰੀਆਂ ਦਿਤੀਆਂ ਜਾਣ। ਨੌਕਰੀ ਦੀ ਮੰਗ ਲਈ ਲੰਬੇ ਸਮੇਂ ਤੋਂ ਸੰਘਰਸ਼ ਕਰਨਾ ਪੈ ਰਿਹਾ ਹੈ, ਪਰ ਸਿੱਖਿਆ ਮੰਤਰੀ ਅਤੇ ਪੰਜਾਬ ਦੇ ਮੁੱਖ ਮੰਤਰੀ ਆਪਣੇ ਕੀਤੇ ਵਾਅਦਿਆਂ ਤੋਂ ਮੂੰਹ ਮੋੜ ਰਹੇ ਹਨ |ਇਸ ਸਮੇ ਬੋਲਦਿਆਂ ਪ੍ਰਦਰਸ਼ਨ ਕਾਰੀਆਂ ਨੇ ਕਿਹਾ ਕਿ ਕਾਂਗਰਸ ਨੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਠੰਡੇ ਬਸਤੇ ‘ਚ ਪਾਇਆ ਹੋਇਆ,ਜਿਨ੍ਹਾਂ ਨੇ ਕੰਨਾਂ ਤੇ ਕੋਈ ਜੂੰ ਨਹੀਂ ਸਿਰਕ ਰਹੀ| ਉਹਨਾਂ ਕਿਹਾ ਕਿ ਸਾਡੇ ਚਾਰ ਸਾਲ ਹੋ ਚੁੱਕੇ ਹਨ, ਪਰ ਅੱਜ ਤੱਕ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਘਰ-ਘਰ ਰੁਜ਼ਗਾਰ ਦੇਣ ਦਾ ਆਪਣਾ ਵਾਅਦਾ ਪੂਰਾ ਨਹੀਂ ਕਰ ਸਕੇ |